khanna News : 'ਵਾਰਿਸ ਪੰਜਾਬ ਦੇ' ( Waris Punjab De ) ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗਨਮੈਨ ਤੇਜਿੰਦਰ ਸਿੰਘ ਗੋਰਖਾ ਬਾਬਾ ਤੋਂ ਬਾਅਦ ਹੁਣ ਖੰਨਾ ਦੇ ਇੱਕ ਹੋਰ ਨੌਜਵਾਨ ਦੀ ਅਜਨਾਲਾ ਕਾਂਡ 'ਚ ਸ਼ਮੂਲੀਅਤ ਸਾਹਮਣੇ ਆਈ ਹੈ। ਪਿੰਡ ਮਾਨੂਪੁਰ ਵਾਸੀ ਈਸ਼ਵਰ ਸਿੰਘ ਨੂੰ ਅਜਨਾਲਾ ਕਾਂਡ 'ਚ ਓਥੋਂ ਦੀ ਪੁਲੀਸ ਪ੍ਰੋਡਕਸ਼ਨ ਵਾਰੰਟ ਉਪਰ ਲੈ ਕੇ ਗਈ ਹੈ।
ਇਸ ਤੋਂ ਪਹਿਲਾਂ ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਸਮਰਥਨ ਕਰਨ ਦੇ ਦੋਸ਼ ਹੇਠ ਈਸ਼ਵਰ ਸਿੰਘ ਅਤੇ ਇਸਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ 15 ਦਿਨਾਂ ਲਈ ਜੇਲ੍ਹ ਭੇਜਿਆ ਸੀ। ਹੁਣ ਈਸ਼ਵਰ ਸਿੰਘ ਦੀ ਅਜਨਾਲਾ ਕਾਂਡ 'ਚ ਸ਼ਮੂਲੀਅਤ ਤੋਂ ਬਾਅਦ ਖੰਨਾ ਪੁਲਿਸ ਉਸਦੇ ਸਾਥੀਆਂ ਕੋਲੋਂ ਪੁੱਛਗਿੱਛ ਕਰ ਸਕਦੀ ਹੈ।
ਦੱਸ ਦੇਈਏ ਕਿ ਕੁੱਝ ਸਮਾਂ ਪਹਿਲਾਂ ਈਸ਼ਵਰ ਸਿੰਘ ਅਤੇ ਉਸਦੇ ਸਾਥੀਆਂ ਨੇ ਖੰਨਾ 'ਚ ਨੰਗੀਆਂ ਤਲਵਾਰਾਂ ਲਹਿਰਾ ਕੇ ਰੋਸ ਮਾਰਚ ਵੀ ਕੱਢਿਆ ਸੀ। ਜਿਸ 'ਚ ਬਰਜਿੰਦਰ ਸਿੰਘ ਪਰਵਾਨਾ ਵੀ ਆਏ ਸੀ। ਉਸ ਵੀਡਿਓ ਤੋਂ ਵੀ ਪੁਲਿਸ ਈਸ਼ਵਰ ਦੇ ਸਾਥੀਆਂ ਦਾ ਪਤਾ ਲਗਾ ਰਹੀ ਹੈ।
ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ
ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ 23 ਫਰਵਰੀ ਨੂੰ ਅਜਨਾਲਾ ਥਾਣੇ ’ਤੇ ਕਬਜ਼ਾ ਕੀਤਾ ਸੀ। ਉਹ ਆਪਣੇ ਜੇਲ੍ਹ ਵਿਚ ਬੰਦ ਸਾਥੀ ਤੂਫ਼ਾਨ ਸਿੰਘ ਉਰਫ਼ ਲਵਪ੍ਰੀਤ ਸਿੰਘ ਨੂੰ ਰਿਹਾਅ ਕਰਵਾਉਣਾ ਚਾਹੁੰਦੇ ਸੀ। ਅਜਨਾਲਾ ਪੁਲਿਸ ਨੇ ਇਸ ਘਟਨਾ ਤੋਂ ਕੁਝ ਦਿਨ ਪਹਿਲਾਂ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਦਰਜਨ ਭਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।