Ludhiana News: ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅੱਜ ਫਿਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ ਹੈ। ਐਮਪੀ ਰਵਨੀਤ ਨੇ ਕਿਹਾ ਕਿ ਅੰਮ੍ਰਿਤਪਾਲ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀ ਲਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿਣ ਦਾ ਕੋਈ ਮਾਹੌਲ ਨਹੀਂ ਰਿਹਾ। 


ਲੁਧਿਆਣਾ ਵਿੱਚ ਐਮਪੀ ਰਵਨੀਤ ਬਿੱਟੂ ਨੇ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿੱਥੇ ਅੰਮ੍ਰਿਤਪਾਲ ਸਿੰਘ ਸਮੇਤ ਸਰਕਾਰ ਤੇ ਨਿਸ਼ਾਨਾ ਸਾਧਿਆ ਤਾਂ ਉੱਥੇ ਹੀ ਬੀਬੀ ਜਗੀਰ ਕੌਰ ਨੂੰ ਲੈ ਕੇ ਵੀ ਬਿਆਨਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਵਿੱਚ ਕਮਜ਼ੋਰੀ ਆਉਂਦੀ ਹੈ ਤਾਂ ਇਸ ਤਰੀਕੇ ਨਾਲ ਛੱਡ ਕੇ ਨਹੀਂ ਜਾਣਾ ਚਾਹੀਦਾ। 


ਉੱਧਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਦੀ ਹੱਤਿਆ ਦੀ ਜ਼ਿੰਮੇਵਾਰੀ ਅੰਮ੍ਰਿਤਪਾਲ ਲਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਨੌਜਵਾਨਾਂ ਨੂੰ ਵਰਗਲਾਇਆ ਗਿਆ ਜਿਸ ਕਾਰਨ ਉਸ ਨੌਜਵਾਨ ਨੇ ਅਜਿਹਾ ਕਦਮ ਚੁੱਕਿਆ। ਹੁਣ ਉਸ ਉੱਤੇ ਜਦੋਂ ਕਾਰਵਾਈ ਹੋਣ ਦੀ ਗੱਲ ਆਈ ਤਾਂ ਅੰਮ੍ਰਿਤਪਾਲ ਪਿੱਛੇ ਹਟ ਰਿਹਾ ਹੈ।


ਇਸ ਦੌਰਾਨ ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਨੈਸ਼ਨਲ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ ਤੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਤੋੜਿਆ ਜਾ ਰਿਹਾ ਹੈ। ਬਿੱਟੂ ਨੇ ਸਿੱਧੇ ਤੌਰ ਤੇ ਅੰਮ੍ਰਿਤਪਾਲ ਸਿੰਘ ਨੂੰ ਖੁਫੀਆ ਏਜੰਸੀਆਂ ਦਾ ਏਜੰਟ ਦੱਸਿਆ ਹੈ। ਬਿੱਟੂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਰਹਿਣ ਦਾ ਮਾਹੌਲ ਨਹੀਂ ਹੈ।


ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਦੇਸ਼ ਵਿੱਚ ਬੈਠੇ ਭਾਰਤੀਆਂ ਨੂੰ ਪੰਜਾਬ ਵਾਪਸ ਆਉਣ ਦੀ ਗੱਲ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਜਿਵੇਂ ਹਿੰਦੂ ਪੰਡਤਾਂ ਨੂੰ ਕੱਢਿਆ ਗਿਆ, ਉਵੇਂ ਹੀ ਪੰਜਾਬ ਦੇ ਵੀ ਹਿੰਦੂ ਛੱਡ ਕੇ ਜਾ ਸਕਦੇ ਹਨ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।