Ludhiana News :  ਲੁਧਿਆਣਾ ਦੀ ਨਿਊ ਸ਼ਿਵਪੁਰੀ ਕਾਲੋਨੀ ‘ਚ ਹਾਈਟੈਂਸ਼ਨ ਤਾਰ ਦੀ ਲਪੇਟ ‘ਚ ਆਉਣ ਕਾਰਨ 8 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਤਾਰਾਂ ਨੂੰ ਅੱਗ ਲੱਗਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਬੱਚੇ ਦਾ ਸਰੀਰ 60 ਫੀਸਦੀ ਤੱਕ ਸੜ ਗਿਆ ਸੀ। ਪਰਿਵਾਰ ਵਾਲਿਆਂ ਨੇ ਬੱਚੇ ਨੂੰ ਨਿੱਜੀ ਹਸਪਤਾਲ ਵੀ ਲੈ ਗਏ ਪਰ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

 

ਦਰਅਸਲ ਇੱਕ 8 ਸਾਲਾਂ ਬੱਚਾ ਖੇਡਦੇ ਸਮੇਂ ਹਾਈਟੈਂਸ਼ਨ ਤਾਰਾਂ ਦੀ ਲਪੇਟ ਵਿੱਚ ਆ ਗਿਆ। ਮ੍ਰਿਤਕ ਦੀ ਪਛਾਣ ਕ੍ਰਿਸ਼ਨਾ ਵਜੋਂ ਹੋਈ ਹੈ। ਉਹ ਪਤੰਗ ਦੀ ਡੋਰ ਨੂੰ ਪੱਥਰ ਨਾਲ ਬੰਨ੍ਹ ਕੇ ਖੇਡ ਰਿਹਾ ਸੀ। ਇਸ ਦੇ ਨਾਲ ਹੀ ਉਸ ਨੇ ਜਦੋਂ ਡੋਰ ਨੂੰ ਹਵਾ ਵਿੱਚ ਉਛਾਲਿਆ ਤਾਂ ਹਾਈਟੈਂਸ਼ਨ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਕਈ ਘਰਾਂ ਦੇ ਬਿਜਲੀ ਮੀਟਰ ਸੜ ਗਏ।

 


ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸੁਤੰਤਰਤਾ ਦਿਵਸ ਦੇ ਕਾਰਨ ਸਕੂਲ ‘ਚ ਛੁੱਟੀ ਸੀ। ਦੁਪਹਿਰ ਵੇਲੇ ਬੱਚਾ ਆਪਣੇ ਘਰ ਦੀ ਛੱਤ ‘ਤੇ ਖੇਡ ਰਿਹਾ ਸੀ। ਹਾਈਟੈਂਸ਼ਨ ਤਾਰ ਘਰ ਦੇ ਉੱਪਰੋਂ ਨਿਕਲਦੀ ਹੈ।  ਉਹ ਪਤੰਗ ਦੀ ਡੋਰ ਨੂੰ ਪੱਥਰ ਨਾਲ ਬੰਨ੍ਹ ਕੇ ਖੇਡ ਰਿਹਾ ਸੀ। ਇਸ ਦੇ ਨਾਲ ਹੀ ਉਸ ਨੇ ਜਦੋਂ ਡੋਰ ਨੂੰ ਹਵਾ ਵਿੱਚ ਉਛਾਲਿਆ ਤਾਂ ਹਾਈਟੈਂਸ਼ਨ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਬੱਚਾ ਝੁਲਸ ਗਿਆ।


ਬੱਚੇ ਦੀਆਂ ਚੀਕਾਂ ਸੁਣ ਕੇ ਜਦੋਂ ਉਸ ਦੇ ਪਿਤਾ ਨੇ ਉਪਰ ਜਾ ਕੇ ਦੇਖਿਆ ਤਾਂ ਬੱਚੇ ਦਾ ਸਰੀਰ 60 ਫੀਸਦੀ ਤੱਕ ਸੜ ਗਿਆ ਸੀ। ਲੋਕਾਂ ਨੇ ਤੁਰੰਤ ਬਿਜਲੀ ਵਿਭਾਗ ਨੂੰ ਸੂਚਨਾ ਦਿੱਤੀ ਅਤੇ ਇਲਾਕੇ ਦੀਆਂ ਲਾਈਟਾਂ ਬੰਦ ਕਰਵਾਈਆਂ। ਜਿਸ ਤੋਂ ਬਾਅਦ ਕਰੰਟ ਦਾ ਅਸਰ ਖਤਮ ਹੋ ਗਿਆ ਅਤੇ ਤਾਰਾਂ ਨੇ ਬੱਚੇ ਨੂੰ ਛੱਡ ਦਿੱਤਾ। ਇਸ ਤੋਂ ਬਾਅਦ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


 


 ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਉਹ 3 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਕਾਰਵਾਈ ਸ਼ੁਰੂ ਕਰ ਕਰਕੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਹੈ।