Ludhiana News: ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ
Ludhiana News: ਲੁਧਿਆਣਾ ਵਿੱਚ ਨਸ਼ੇ ਨੇ ਇੱਕ ਹੋਰ ਪਰਿਵਾਰ ਉਜਾੜਿਆ ਹੈ। ਇੱਥੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ। ਨੌਜਵਾਨ ਦੇ ਪਿਤਾ ਨੇ ਇਨਸਾਫ ਦੀ ਗੁਹਾਰ ਲਾਈ ਹੈ। ਉਨ੍ਹਾਂ ਕਿਹਾ ਹੈ ਕਿ ਹੋਰਾਂ ਨੌਜਵਾਨਾਂ ਨੂੰ ...
Ludhiana News: ਲੁਧਿਆਣਾ ਵਿੱਚ ਨਸ਼ੇ ਨੇ ਇੱਕ ਹੋਰ ਪਰਿਵਾਰ ਉਜਾੜਿਆ ਹੈ। ਇੱਥੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ। ਨੌਜਵਾਨ ਦੇ ਪਿਤਾ ਨੇ ਇਨਸਾਫ ਦੀ ਗੁਹਾਰ ਲਾਈ ਹੈ। ਉਨ੍ਹਾਂ ਕਿਹਾ ਹੈ ਕਿ ਹੋਰਾਂ ਨੌਜਵਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਉਪਰਾਲਾ ਕਰੇ। ਇਸ ਦੇ ਨਾਲ ਹੀ ਲੋਕਾਂ ਨੇ ਸਰਕਾਰ ਦੀ ਕਾਰਗੁਜ਼ਾਰੀ ਉਪਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਉਪਰ ਕੰਮ ਨਹੀਂ ਹੋ ਰਿਹਾ ਜਿਸ ਕਾਰਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇੱਕ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਸ ਦੀ ਪੁਸ਼ਟੀ ਉਸ ਦੇ ਪਿਤਾ ਵੱਲੋਂ ਕੀਤੀ ਗਈ ਹੈ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਜਾਂ ਪੰਜਾਬ ਪੁਲਿਸ ਵੱਲੋਂ ਵੱਡੇ ਵੱਡੇ ਦਾਅਵੇ ਤੇ ਵਾਅਦੇ ਕੀਤੇ ਜਾਂਦੇ ਹਨ ਕਿ ਨਸ਼ਿਆਂ ਉਪਰ ਨਕੇਲ ਕਸੀ ਜਾ ਰਹੀ ਹੈ ਪਰ ਆਏ ਦਿਨ ਅਜਿਹੀਆਂ ਖਬਰਾਂ ਸੁਆਲ ਖੜ੍ਹੇ ਕਰਦੀਆਂ ਹਨ।
ਇਸ ਮੌਕੇ ਨੌਜਵਾਨ ਦੇ ਪਿਤਾ ਨੇ ਕਿਹਾ ਨੌਜਵਾਨ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਪਰਾਲੇ ਕੀਤੇ ਜਾਣ ਕਿ ਹੋਰਾਂ ਨੌਜਵਾਨਾਂ ਨੂੰ ਬਚਾਇਆ ਜਾ ਸਕੇ। ਇਸ ਦੌਰਾਨ ਗੁਆਂਢ ਵਿੱਚ ਰਹਿਣ ਵਾਲੇ ਨੌਜਵਾਨ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਮੀਨੀ ਪੱਧਰ ਉਪਰ ਉਪਰਾਲੇ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ: Punjab News: ਕਬੱਡੀ ਖਿਡਾਰੀ ਤਿੰਨ ਪਿਸਟਲਾਂ ਸਮੇਤ ਗ੍ਰਿਫਤਾਰ, ਪੁਲਿਸ ਰਿਮਾਂਡ ਦੌਰਾਨ ਹੋਣਗੇ ਹੋਰ ਖੁਲਾਸੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।