Ludhiana News: ਕੀ ਤੁਸੀਂ ਵੀ ਤਾਂ ਨਹੀਂ ਖਰੀਦ ਰਹੇ ਨਾਜਾਇਜ਼ ਕਲੋਨੀ 'ਚ ਘਰ? ਹੁਣ ਗਲਾਡਾ ਕਰੇਗਾ ਢਹਿ-ਢੇਰੀ
ਨਾਜਾਇਜ਼ ਕਲੋਨੀਆਂ 'ਚ ਜਾਇਦਾਦ ਖਰੀਦਣ ਵਾਲੇ ਸਾਵਧਾਨ ਹੋ ਜਾਣ। ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਵੱਲੋਂ ਅਜਿਹੀਆਂ ਨਾਜਾਇਜ਼ ਕਲੋਨੀਆਂ ਨੂੰ ਢਹਿ-ਢੇਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਹੀ ਗਲਾਡਾ ਨੇ ਨਾਜਾਇਜ਼ ਕਲੋਨੀਆਂ 'ਚ ਜਾਇਦਾਦ...
Ludhiana News: ਨਾਜਾਇਜ਼ ਕਲੋਨੀਆਂ ਵਿੱਚ ਜਾਇਦਾਦ ਖਰੀਦਣ ਵਾਲੇ ਸਾਵਧਾਨ ਹੋ ਜਾਣ। ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਅਜਿਹੀਆਂ ਨਾਜਾਇਜ਼ ਕਲੋਨੀਆਂ ਨੂੰ ਢਹਿ-ਢੇਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਗਲਾਡਾ ਨੇ ਨਾਜਾਇਜ਼ ਕਲੋਨੀਆਂ ਵਿੱਚ ਜਾਇਦਾਦ, ਪਲਾਟ, ਇਮਾਰਤਾਂ ਨਾ ਖਰੀਦਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਰਿ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਦੋ ਪਿੰਡਾਂ ਧਾਂਦਰਾ ਤੇ ਮਹਿਮੂਦਪੁਰਾ ਵਿੱਚ ਵੀਰਵਾਰ ਨੂੰ ਚਾਰ ਨਾਜਾਇਜ਼ ਕਲੋਨੀਆਂ ਨੂੰ ਢਾਹ-ਢੇਰੀ ਕੀਤਾ ਗਿਆ। ਇਸ ਸਬੰਧੀ ਗਲਾਡਾ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨਾਜਾਇਜ਼ ਕਲੋਨੀਆਂ ਨੂੰ ਪੀਏਪੀਆਰ ਐਕਟ 1995 (ਸੋਧਿਆ-2014) ਦੀ ਧਾਰਾ 39 ਤਹਿਤ ਨੋਟਿਸ ਵੀ ਜਾਰੀ ਕੀਤੇ ਗਏ ਸਨ, ਪਰ ਇਨ੍ਹਾਂ ’ਤੇ ਨੋਟਿਸਾਂ ਦਾ ਕੋਈ ਅਸਰ ਨਹੀਂ ਹੋਇਆ।
ਇਸ ਮਗਰੋਂ ਅਸਟੇਟ ਅਫ਼ਸਰ (ਰੈਗੂਲੇਟਰੀ) ਗਲਾਡਾ ਡਾ. ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਿਸ਼ੇਸ਼ ਡਿਮੋਲੇਸ਼ਨ ਟੀਮ ਨੇ ਕਲੋਨੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ। ਇਸ ਟੀਮ ਵਿੱਚ ਚਾਰ ਐਸਡੀਓ ਸੂਰਜ ਮਨਚੰਦਾ, ਦਿਵਲੀਨ ਸਿੰਘ, ਅਦਿੱਤਿਆ ਰਤਨ, ਜਤਿੰਦਰਪਾਲ ਸਿੰਘ ਸਮੇਤ ਚਾਰ ਜੂਨੀਅਰ ਇੰਜਨੀਅਰਾਂ ਰੋਹਿਤ ਗੋਇਲ, ਸੰਘਰਸ਼ ਵੀਰ ਸਿੰਘ, ਵੀਰਪਾਲ ਸਿੰਘ, ਅਮਨਦੀਪ ਸਿੰਘ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਹੋਰ ਨਾਜਾਇਜ਼ ਕਲੋਨੀਆਂ ‘ਤੇ ਕਾਰਵਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਮੁੱਖ ਪ੍ਰਸ਼ਾਸਕ ਗਲਾਡਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਾਜਾਇਜ਼ ਕਲੋਨੀਆਂ ਵਿੱਚ ਜਾਇਦਾਦ, ਪਲਾਟ, ਇਮਾਰਤਾਂ ਨਾ ਖਰੀਦਣ, ਕਿਉਂਕਿ ਗਲਾਡਾ ਵੱਲੋਂ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਮੁਹੱਈਆ ਨਹੀਂ ਕਰਵਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ