(Source: ECI/ABP News/ABP Majha)
Ludhiana News : ਗੰਦੇ ਨਾਲੇ ਦਾ ਪ੍ਰੋਜੈਕਟ ਸ਼ੁਰੂ ਨਾ ਹੋਇਆ ਤਾਂ ਉੱਥੇ ਹੀ ਕੁਰਸੀ ਡਾਹ ਕੇ ਰੋਸ ਪ੍ਰਦਰਸ਼ਨ ਕਰਨਗੇ ਵਿਧਾਇਕ ਅਸ਼ੋਕ ਪਰਾਸ਼ਰ
Ludhiana News: ਗੰਦੇ ਨਾਲੇ ਦੇ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਨੂੰ ਲੈ ਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅਫ਼ਸਰਾਂ ਤੇ ਸਾਬਕਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਇੱਕ ਹਫ਼ਤੇ ਵਿੱਚ ਕੰਮ ਪੂਰਾ ਨਾ ਹੋਇਆ ਤਾਂ ਪ੍ਰਾਜੈਕਟ ਵਾਲੀ ਥਾਂ ਤੇ ਕੁਰਸੀ ਡਾਹ ਕੇ ਰੋਸ ਪ੍ਰਗਟ ਕਰਾਂਗੇ।
Ludhiana News: ਗੰਦੇ ਨਾਲੇ ਦੇ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਨੂੰ ਲੈ ਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅਫ਼ਸਰਾਂ ਤੇ ਸਾਬਕਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਇੱਕ ਹਫ਼ਤੇ ਵਿੱਚ ਕੰਮ ਪੂਰਾ ਨਾ ਹੋਇਆ ਤਾਂ ਪ੍ਰਾਜੈਕਟ ਵਾਲੀ ਥਾਂ ਤੇ ਕੁਰਸੀ ਡਾਹ ਕੇ ਰੋਸ ਪ੍ਰਗਟ ਕਰਾਂਗੇ। ਉਨ੍ਹਾਂ ਨੇ ਲਾਅ ਐਂਡ ਆਰਡਰ ਦੀ ਸਥਿਤੀ 'ਤੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੇ ਬੀਜੇ ਕੰਡੇ ਸਾਡੀ ਸਰਕਾਰ ਚੁੱਗ ਰਹੀ ਹੈ।
ਦੱਸ ਦਈਏ ਕਿ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਸਥਿਤ ਗੰਦੇ ਨਾਲੇ ਦੇ ਪ੍ਰੋਜੈਕਟ ਨੂੰ ਲੈ ਕੇ ਰੁਕੇ ਕੰਮ ਦੇ ਨਾ ਹੋਣ ਦੇ ਚੱਲਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਅਫ਼ਸਰਾਂ ਦੀ ਝਾੜ ਲਗਾਈ। ਉਨ੍ਹਾਂ ਕਿਹਾ ਕਿ ਇੱਕ ਹਫਤੇ ਦੇ ਵਿੱਚ ਕੰਮ ਪੂਰਾ ਨਾ ਹੋਇਆ ਤਾਂ ਉਹ ਕੁਰਸੀ ਡਾਹ ਕੇ ਰੋਸ ਜ਼ਾਹਰ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਸਮੇਂ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ, ਜਿਸ ਦੇ ਕੰਢੇ ਉਹ ਚੁੱਗ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਪੱਪੀ ਨੇ ਕਿਹਾ ਕਿ ਗੰਦੇ ਨਾਲੇ ਦਾ ਚੱਲ ਰਿਹਾ ਪ੍ਰਾਜੈਕਟ ਪਿਛਲੇ ਸੱਤ ਮਹੀਨੇ ਤੋਂ ਬੰਦ ਹੈ। ਇਸ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਲਈ ਸਮੇਂ ਦੀਆਂ ਸਰਕਾਰਾਂ ਤੇ ਅਧਿਕਾਰੀ ਜ਼ਿੰਮੇਵਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਵਿੱਚ ਇਸ ਪ੍ਰਾਜੈਕਟ ਦੇ ਕੰਮਾਂ ਨੂੰ ਸਿਰੇ ਨਾ ਚੜ੍ਹਾਇਆ ਗਿਆ ਤਾਂ ਉਹ ਕੁਰਸੀ ਡਾਹ ਕੇ ਆਪਣਾ ਰੋਸ ਜ਼ਾਹਰ ਕਰਨਗੇ।
ਇਸ ਮੌਕੇ ਪੱਪੀ ਨੇ ਇਹ ਵੀ ਕਿਹਾ ਕਿ ਲਾਅ ਐਂਡ ਆਰਡਰ ਦੀ ਖਰਾਬ ਸਥਿਤੀ ਸਾਬਕਾ ਸਰਕਾਰਾਂ ਦੇ ਬੀਜੇ ਕੰਡੇ ਹਨ। ਉਧਰ ਬੰਦ ਪਈਆਂ ਸਿਟੀ ਬੱਸਾਂ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਜਨਤਾ ਦਾ ਜੋ ਪੈਸਾ ਸਮੇਂ ਦੀਆਂ ਸਰਕਾਰਾਂ ਨੇ ਖ਼ਰਾਬ ਕੀਤਾ ਹੈ, ਉਸ ਤੇ ਵੀ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੇ ਚਹੇਤਿਆਂ ਨੂੰ ਦਿੱਤੀਆਂ ਬੱਸਾਂ ਚਾਰ ਮਹੀਨਿਆਂ ਵਿੱਚ ਹੀ ਚੱਲਣ ਤੋਂ ਬਾਅਦ ਬੰਦ ਹੋ ਗਈਆਂ ਹਨ। ਇਸ ਦੌਰਾਨ ਉਨ੍ਹਾਂ ਜ਼ਿਕਰ ਕੀਤਾ ਕਿ ਉਨ੍ਹਾਂ ਬੱਸਾਂ ਨੂੰ ਵੀ ਦੇਖ ਚਾਲੂ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।