Road Accident: ਲੁਧਿਆਣਾ ਵਿੱਚ ਸ਼ਨੀਵਾਰ-ਐਤਵਾਰ ਦੇਰ ਰਾਤ ਇੱਕ ਸ਼ਰਾਬੀ ASI ਨੇ ਇੱਕ ਕਾਰ ਨਾਲ ਸੜਕ ਕਿਨਾਰੇ ਆਈਸਕ੍ਰੀਮ ਖਾ ਰਹੇ ਦੋ ਪੀਸੀਆਰ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ASI ਨੇ ਦੋਵਾਂ ਨੂੰ ਕਾਰ ਨਾਲ ਕਰੀਬ 15 ਮੀਟਰ ਤੱਕ ਘਸੀਟਿਆ। ਕਾਰ ਦੇ ਟਾਇਰ ਹੇਠਾਂ ਆਉਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦੀ ਲੱਤ ਟੁੱਟ ਗਈ।


1 ਦੀ ਮੌਤ ਦੂਜੇ ਦੀ ਹਾਲਤ ਗੰਭੀਰ


ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਉਸ ਦਾ ਸਾਥੀ ਏਐਸਆਈ ਸਤਨਾਮ ਸਿੰਘ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਘਟਨਾ ਦੇ ਤੁਰੰਤ ਬਾਅਦ ਪੁਲਿਸ ਟੀਮ ਨੇ ਮੁਲਜ਼ਮ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।


ਕਿੱਥੇ ਤਾਇਨਾਤ ਸੀ ASI ਬਲਵਿੰਦਰ ਸਿੰਘ


ASI ਬਲਵਿੰਦਰ ਸਿੰਘ ਥਾਣਾ ਡਵੀਜ਼ਨ ਨੰਬਰ 2 ਵਿੱਚ ਤਾਇਨਾਤ ਹੈ। ਉਹ ਬੀਤੀ ਰਾਤ ਕਰੀਬ 12.30 ਵਜੇ ਜਲੰਧਰ ਬਾਈਪਾਸ ਤੋਂ ਆ ਰਿਹਾ ਸੀ। ਨਸ਼ੇ ਦੀ ਹਾਲਤ ਵਿੱਚ ਉਸ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜਿਆ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਪਿੱਛਾ ਕਰਕੇ ਏਐਸਆਈ ਬਲਵਿੰਦਰ ਸਿੰਘ ਨੂੰ ਫੜ ਲਿਆ।


ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਕੀਤਾ ਗ੍ਰਿਫ਼ਤਾਰ


ਦੱਸ ਦਈਏ ਕਿ ਹਾਦਸੇ ਸਮੇਂ ਉਹ ਸਿਵਲ ਡਰੈੱਸ 'ਚ ਸੀ। ਇਸ ਤੋਂ ਬਾਅਦ ਲੋਕਾਂ ਨੇ ਤੁਰੰਤ ਸਲੇਮ ਟਾਬਰੀ ਥਾਣੇ ਨੂੰ ਸੂਚਨਾ ਦਿੱਤੀ। ਐਸਐਚਓ ਜੈਦੀਪ ਜਾਖੜ ਮੌਕੇ ’ਤੇ ਪੁੱਜੇ। ਅਕਾਸ਼ਦੀਪ ਸਿੰਘ ਤੇ ਸਤਨਾਮ ਸਿੰਘ ਉਥੇ ਖੂਨ ਨਾਲ ਲੱਥਪੱਥ ਪਏ ਸਨ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਚੈੱਕਅਪ ਤੋਂ ਬਾਅਦ ਅਕਾਸ਼ਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।