Punjab News : ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ 'ਚ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ, ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਤੇ ਉਸ ਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਅਤੇ ਇਸਦੀ ਸ਼ਿਕਾਇਤ ਏ.ਐਸ.ਆਈ ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ।
ਇਹ ਤੈਅ ਕੀਤਾ ਸੀ ਸੌਦਾ
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50,000 ਰੁਪਏ ਹੋਰ ਮੰਗ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਉਸਦੇ ਅਤੇ ਉਕਤ ਏਐਸਆਈ ਦਰਮਿਆਨ ਸੌਦਾ ਤੈਅ ਹੋਇਆ ਹੈ। ਜਿਸ ਅਨੁਸਾਰ ਏ.ਐਸ.ਆਈ. 14,000 ਰੁਪਏ ਰਿਸ਼ਵਤ ਲਈ ਰਾਜ਼ੀ ਹੋ ਗਿਆ ਹੈ। ਜਿਸ ਵਿੱਚੋਂ ਉਹ 4,000 ਰੁਪਏ ਖੁਦ ਰੱਖੇਗਾ ਅਤੇ 10,000 ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਐਫ.ਆਈ.ਆਰ. ਨੰ 24 ਮਿਤੀ 25.9.23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ