ਪੜਚੋਲ ਕਰੋ

ਏਸ਼ੀਅਨ ਕਰਾਟੇ ਚੈਂਪੀਅਨਸ਼ਿਪ 'ਚ ਮੈਡਲ ਜਿੱਤ ਕੇ ਪਰਤੇ ਖਿਡਾਰੀ ਦਾ ਅਪਮਾਨ! ਦਿੱਲੀ ਤੋਂ ਰੋਡਵੇਜ਼ ਬੱਸ 'ਚ ਆਇਆ, ਕਿਸੇ ਨੇ ਨਹੀਂ ਕੀਤਾ ਸਵਾਗਤ, ਹੁਣ ਸੰਨਿਆਸ ਦਾ ਐਲਾਨ

Ludhiana News: ਖੰਨਾ 'ਚ ਅੰਤਰਰਾਸ਼ਟਰੀ ਪੈਰਾ ਕਰਾਟੇ ਖਿਡਾਰੀ ਦਾ ਅਪਮਾਨ ਹੋਇਆ ਹੈ। ਮਲੇਸ਼ੀਆ 'ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ ਸ਼ਹਿਰ ਪਰਤੇ ਇਸ ਖਿਡਾਰੀ ਦਾ ਸਵਾਗਤ ਵੀ ਨਹੀਂ ਕੀਤਾ ਗਿਆ।

Ludhiana News: ਖੰਨਾ 'ਚ ਅੰਤਰਰਾਸ਼ਟਰੀ ਪੈਰਾ ਕਰਾਟੇ ਖਿਡਾਰੀ ਦਾ ਅਪਮਾਨ ਹੋਇਆ ਹੈ। ਮਲੇਸ਼ੀਆ 'ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ ਸ਼ਹਿਰ ਪਰਤੇ ਇਸ ਖਿਡਾਰੀ ਦਾ ਸਵਾਗਤ ਵੀ ਨਹੀਂ ਕੀਤਾ ਗਿਆ। ਖਿਡਾਰੀ ਤਰੁਣ ਸ਼ਰਮਾ ਨੇ ਨਿਰਾਸ਼ ਹੋ ਕੇ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਤਰੁਣ ਸ਼ਰਮਾ 21 ਤੋਂ 23 ਜੁਲਾਈ ਤੱਕ ਹੋਈ ਦੂਜੀ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਹਿੱਸਾ ਲੈਣ ਲਈ ਮਲੇਸ਼ੀਆ ਗਿਆ ਸੀ। ਇਸ ਚੈਂਪੀਅਨਸ਼ਿਪ ਵਿੱਚ 43 ਦੇਸ਼ਾਂ ਦੇ ਪੈਰਾ ਖਿਡਾਰੀ ਪਹੁੰਚੇ ਸੀ। ਭਾਰਤ ਦੇ ਦੋ ਹੀ ਖਿਡਾਰੀ ਸਨ, ਇੱਕ ਤਰੁਣ ਸ਼ਰਮਾ ਤੇ ਦੂਜਾ ਦਿੱਲੀ ਦਾ ਖਿਡਾਰੀ। 

ਤਰੁਣ ਨੇ ਮਲੇਸ਼ੀਆ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਤੇ ਭਾਰਤ ਨੂੰ ਕਾਂਸੀ ਦਾ ਤਗ਼ਮਾ ਦਿਵਾਇਆ। ਉਸ ਨੂੰ ਉਮੀਦ ਸੀ ਕਿ ਜਦੋਂ ਉਹ ਸ਼ਹਿਰ ਪਹੁੰਚੇਗਾ ਤਾਂ ਉਸ ਦਾ ਸਨਮਾਨ ਕੀਤਾ ਜਾਵੇਗਾ ਪਰ ਜਦੋਂ ਤਰੁਣ ਬੱਸ ਸਟੈਂਡ 'ਤੇ ਉਤਰਿਆ ਤਾਂ ਉਸ ਦੀ ਉਪਲਬਧੀ ਦੀ ਖੁਸ਼ੀ ਦਾ ਕੋਈ ਨਾਮੋ-ਨਿਸ਼ਾਨ ਤੱਕ ਨਹੀਂ ਸੀ। ਤਰੁਣ ਨੂੰ ਲੈਣ ਉਸ ਦੇ ਕੁਝ ਦੋਸਤ ਹੀ ਪਹੁੰਚੇ ਸਨ। ਇਸ ਦੌਰਾਨ ਤਰੁਣ ਨੇ ਨਿਰਾਸ਼ ਹੋ ਕੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

ਤਰੁਣ ਦੀ ਨਾਰਾਜ਼ਗੀ ਦਾ ਕਾਰਨ
ਤਰੁਣ ਸ਼ਰਮਾ ਇੱਕ ਪੈਰਾ ਕਰਾਟੇ ਖਿਡਾਰੀ ਹੈ। ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਉਹ ਆਪਣੇ ਪਿਤਾ ਨਾਲ ਸਬਜ਼ੀ ਦੀ ਰੇਹੜੀ ਲਾਉਂਦਾ ਸੀ। ਪਿਤਾ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ। ਹੁਣ ਉਹ ਖੁਦ ਰੇਹੜੀ ਲਾ ਰਿਹਾ ਹੈ। ਉਸ ਨੇ ਕਈ ਵਾਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਤੇ ਸੂਬੇ ਦਾ ਨਾਂ ਰੌਸ਼ਨ ਕੀਤਾ। 

ਉਹ ਲੰਬੇ ਸਮੇਂ ਤੋਂ ਸਰਕਾਰ ਕੋਲ ਨੌਕਰੀ ਲਈ ਤਰਲੇ ਕੱਢ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਸਰਕਾਰੀ ਮਦਦ ਨਹੀਂ ਮਿਲਦੀ। ਖੇਡਾਂ ਪ੍ਰਤੀ ਆਪਣੇ ਜਨੂੰਨ ਨੂੰ ਪੂਰਾ ਕਰਨ ਲਈ ਤਰੁਣ ਨੇ ਆਪਣਾ ਘਰ ਗਿਰਵੀ ਰੱਖਿਆ ਹੋਇਆ ਹੈ। 12 ਲੱਖ ਰੁਪਏ ਦਾ ਕਰਜ਼ਾ ਹੈ। ਇਸ ਵਾਰ ਵੀ ਉਹ 1 ਲੱਖ ਰੁਪਏ ਦਾ ਕਰਜ਼ਾ ਲੈ ਕੇ ਮਲੇਸ਼ੀਆ ਗਿਆ ਸੀ। ਇੰਨੀ ਗਰੀਬੀ ਹੈ ਕਿ ਦਿੱਲੀ ਤੋਂ ਰੋਡਵੇਜ਼ ਦੀ ਬੱਸ ਵਿੱਚ ਖੰਨਾ ਵਾਪਸ ਪਰਤਿਆ। ਸ਼ਹਿਰ ਪਹੁੰਚ ਕੇ ਵੀ ਜਦੋਂ ਕਿਸੇ ਨੇ ਤਰੁਣ ਦੀ ਜਿੱਤ ’ਤੇ ਖੁਸ਼ੀ ਨਹੀਂ ਮਨਾਈ ਤਾਂ ਉਹ ਨਿਰਾਸ਼ ਹੋ ਗਿਆ।

ਗੁੱਸੇ ਵਿੱਚ ਕਿਹਾ, ਭੁੱਕੀ, ਅਫੀਮ, ਸ਼ਰਾਬ ਵੇਚਾਂਗਾ
ਅੰਤਰਰਾਸ਼ਟਰੀ ਪੈਰਾ ਕਰਾਟੇ ਖਿਡਾਰੀ ਇੰਨਾ ਨਿਰਾਸ਼ ਸੀ ਕਿ ਉਸ ਨੇ ਗੁੱਸੇ 'ਚ ਆ ਕੇ ਕਿਹਾ ਕਿ ਹੁਣ ਉਹ ਭੁੱਕੀ, ਅਫੀਮ ਤੇ ਸ਼ਰਾਬ ਵੇਚੇਗਾ। ਜਿਸ ਤਰੀਕੇ ਨਾਲ ਕਰਜ਼ਾ ਹੈ, ਉਸ ਨੂੰ ਚੁਕਾਉਣਾ ਤਾਂ ਪੈਣਾ ਹੀ ਹੈ। ਥੋੜ੍ਹਾ ਸ਼ਾਂਤ ਹੋਣ ਤੋਂ ਬਾਅਦ ਤਰੁਣ ਨੇ ਕਿਹਾ ਕਿ ਇਹ ਉਸ ਦੀ ਮਜਬੂਰੀ ਹੈ। ਪਰਿਵਾਰ ਦੀ ਦੇਖਭਾਲ ਵੀ ਕਰਨੀ ਹੈ। ਦੇਖਦਾ ਹਾਂ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ, 400 ਰੁਪਏ ਦਿਹਾੜੀ ਕਰਾਂਗਾ। ਸਰਕਾਰ ਕੋਲੋਂ ਤਾਂ ਹੁਣ ਕੋਈ ਉਮੀਦ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget