Ludhiana News: ਖੰਨਾ ਦੀ ਨਵੀਂ ਆਬਾਦੀ ਇਲਾਕੇ ਵਿੱਚ ਸ਼ਰਾਬ ਦੀ ਦੁਕਾਨ ਦੇ ਮੁਲਾਜ਼ਮ ਨਾਲ ਲੁੱਟ-ਖੋਹ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ। ਇਹ ਘਟਨਾ 10 ਅਪ੍ਰੈਲ ਦੀ ਰਾਤ ਨੂੰ ਲਗਭਗ 1 ਵਜੇ ਵਾਪਰੀ। ਪੀੜਤ ਮਹਿੰਦਰ ਸਿੰਘ ਮੰਡੀ ਗੋਬਿੰਦਗੜ੍ਹ ਵਿੱਚ ਇੱਕ ਸ਼ਰਾਬ ਦੀ ਦੁਕਾਨ 'ਤੇ ਕੰਮ ਕਰਦਾ ਹੈ।
ਦੁਪਹਿਰ ਕਰੀਬ 12:30 ਵਜੇ ਆਪਣੇ ਮੋਟਰਸਾਈਕਲ 'ਤੇ ਮੰਡੀ ਗੋਬਿੰਦਗੜ੍ਹ ਤੋਂ ਖੰਨਾ ਵਾਪਸ ਆ ਰਿਹਾ ਸੀ
ਮਹਿੰਦਰ ਸਿੰਘ ਦੁਪਹਿਰ ਕਰੀਬ 12:30 ਵਜੇ ਆਪਣੇ ਮੋਟਰਸਾਈਕਲ 'ਤੇ ਮੰਡੀ ਗੋਬਿੰਦਗੜ੍ਹ ਤੋਂ ਖੰਨਾ ਵਾਪਸ ਆ ਰਿਹਾ ਸੀ। ਇਸ ਦੌਰਾਨ ਦੁਸਹਿਰਾ ਗਰਾਊਂਡ ਨੇੜੇ ਦੋ ਮੋਟਰਸਾਈਕਲਾਂ 'ਤੇ ਸਵਾਰ ਪੰਜ ਬਦਮਾਸ਼ਾਂ ਨੇ ਉਸ ਦਾ ਪਿੱਛਾ ਕੀਤਾ। ਪੀੜਤ ਆਪਣੇ ਘਰ ਦੇ ਨੇੜੇ ਪਹੁੰਚ ਗਿਆ ਸੀ, ਪਰ ਬਦਮਾਸ਼ਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲੁਟੇਰਿਆਂ ਨੇ ਉਸ ਤੋਂ 38,000 ਰੁਪਏ ਦੀ ਨਕਦੀ, ਮੋਬਾਈਲ ਫੋਨ ਅਤੇ ਦਸਤਾਵੇਜ਼ਾਂ ਨਾਲ ਭਰਿਆ ਬੈਗ ਖੋਹ ਲਿਆ ਅਤੇ ਫਰਾਰ ਹੋ ਗਏ।
ਥਾਣੇ ਵਿੱਚ 38,000 ਰੁਪਏ ਦੀ ਲੁੱਟ ਦਾ ਜ਼ਿਕਰ
ਮਹਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡੀਐਸਪੀ ਅੰਮ੍ਰਿਤਪਾਲ ਸਿੰਘ ਅਨੁਸਾਰ ਘਟਨਾ ਵਾਲੀ ਰਾਤ ਪੀੜਤ ਨੇ ਸਿਰਫ਼ ਇਹ ਕਿਹਾ ਸੀ ਕਿ ਉਸਦਾ ਮੋਬਾਈਲ ਖੋਹ ਲਿਆ ਗਿਆ ਹੈ। ਅੱਜ ਉਸ ਦਾ ਪੁੱਤਰ ਥਾਣੇ ਆਇਆ ਹੈ ਅਤੇ ਉਸ ਨੇ 38,000 ਰੁਪਏ ਦੀ ਲੁੱਟ ਬਾਰੇ ਦੱਸਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿਟੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਕੇ ਬਦਮਾਸ਼ਾਂ ਦੀ ਭਾਲ ਕੀਤੀ ਜਾਰੀ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਹੋ ਗਏ ਹਨ। ਸਥਾਨਕ ਲੋਕਾਂ ਨੇ ਲੁਟੇਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।