Punjab news: ਗੁਰਦੁਆਰਾ ਸਾਹਿਬ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ, ਮੱਥਾ ਟੇਕਣ ਆਏ ਵਿਅਕਤੀਆਂ 'ਤੇ ਤਲਵਾਰਾਂ ਨਾਲ ਕੀਤਾ ਹਮਲਾ, ਜਾਣੋ ਪੂਰਾ ਮਾਮਲਾ
Ludhiana news: ਖੰਨਾ ਦੇ ਦੋਰਾਹਾ ਸ਼ਹਿਰ ਦੇ ਪਿੰਡ ਕੱਦੋਂ 'ਚ ਦੋ ਨੌਜਵਾਨਾਂ 'ਤੇ ਤਲਵਾਰਾਂ ਨਾਲ ਹਮਲਾ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ।
Ludhiana news: ਖੰਨਾ ਦੇ ਦੋਰਾਹਾ ਸ਼ਹਿਰ ਦੇ ਪਿੰਡ ਕੱਦੋਂ 'ਚ ਦੋ ਨੌਜਵਾਨਾਂ 'ਤੇ ਤਲਵਾਰਾਂ ਨਾਲ ਹਮਲਾ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਦੋ ਨੌਜਵਾਨਾਂ 'ਤੇ ਉਸ ਸਮੇਂ ਸ਼ਰੇਆਮ ਹਮਲਾ ਕੀਤਾ ਗਿਆ, ਜਦੋਂ ਉਹ ਆਪਣੇ ਪਰਿਵਾਰ ਨਾਲ ਕਾਰ 'ਚ ਗੁਰਦੁਾਰਾ ਸਾਹਿਬ ਮੱਥਾ ਟੇਕਣ ਆਏ ਸਨ। ਉਸ ਵੇਲੇ ਗੁਰਦੁਆਰਾ ਸਾਹਿਬ ਦੇ ਬਾਹਰ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ।
ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਕਿਰਨਪ੍ਰੀਤ ਸਿੰਘ ਨੂੰ ਡੀਐਮਸੀ ਲੁਧਿਆਣਾ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਕਿਰਨਪ੍ਰੀਤ ਸਿੰਘ ਆਪਣੇ ਪਰਿਵਾਰ ਨਾਲ ਕਾਰ 'ਚ ਕੱਦੋਂ ਵਿਖੇ ਮੱਥਾ ਟੇਕਣ ਆਇਆ ਸੀ।
ਇਹ ਵੀ ਪੜ੍ਹੋ: Barnala News: ਕਾਂਗਰਸ ਦਾ ਲੀਡਰ ਬਰਨਾਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਾਂਗਰਸੀ ਹੋਣ ਲੱਗੇ ਲਾਮਬੰਦ, ਜਾਣੋ ਮਾਮਲਾ
ਜਗਦੀਪ ਸਿੰਘ ਵੀ ਉਨ੍ਹਾਂ ਦੇ ਨਾਲ ਸੀ। ਜਿਵੇਂ ਹੀ ਉਨ੍ਹਾਂ ਨੇ ਕੱਦੋਂ ਸਥਿਤ ਧਾਰਮਿਕ ਸਥਾਨ ਦੇ ਬਾਹਰ ਕਾਰ ਖੜ੍ਹੀ ਕੀਤੀ ਤਾਂ ਉਵੇਂ ਹੀ ਦਰਜਨ ਦੇ ਕਰੀਬ ਹਮਲਾਵਰ ਆ ਗਏ, ਜਿਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਬੇਸਬਾਲ ਦੇ ਡੰਡੇ ਸੀ। ਉਨ੍ਹਾਂ ਨੇ ਕਿਰਨਪ੍ਰੀਤ ਅਤੇ ਜਗਦੀਪ ਸਿੰਘ 'ਤੇ ਹਮਲਾ ਕਰ ਦਿੱਤਾ।
ਕਿਰਨਪ੍ਰੀਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ। ਕਿਰਨਪ੍ਰੀਤ ਨੂੰ ਲਹੂ-ਲੁਹਾਨ ਕਰ ਦਿੱਤਾ। ਇਸ ਦੌਰਾਨ ਤਲਵਾਰਾਂ ਨਾਲ ਕਾਰ ਭੰਨ ਦਿੱਤੀ ਗਈ। ਇਸ ਉਪਰੰਤ ਕਿਰਨਪ੍ਰੀਤ ਸਿੰਘ ਨੂੰ ਪਹਿਲਾਂ ਦੋਰਾਹਾ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Khanna news: ਖੰਨਾ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਰੇਲਗੱਡੀ ਅਤੇ ਪਲੇਟਫਾਰਮ 'ਤੇ ਫਸਿਆ ਯਾਤਰੀ, ਇੱਕ ਦੀ ਮੌਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।