ਪੜਚੋਲ ਕਰੋ

ਲੁਧਿਆਣਾ 'ਚ ਆਂਗਣਵਾੜੀ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ, ਸਕੂਲ 'ਚ ਵੜ ਕੇ ਕੀਤਾ ਹਮਲਾ'; ਮੱਚਿਆ ਹੜਕੰਪ

Ludhiana News: ਲੁਧਿਆਣਾ ਦੇ ਮਹਿਮੂਦਪੁਰਾ ਪਿੰਡ ਦੇ ਇੱਕ ਸਰਕਾਰੀ ਸਕੂਲ ਵਿੱਚ ਇੱਕ ਮਹਿਲਾ ਆਂਗਣਵਾੜੀ ਵਰਕਰ 'ਤੇ ਸਕੂਲ ਦੇ ਅੰਦਰ ਹੋਏ ਜਾਨਲੇਵਾ ਹਮਲੇ ਨਾਲ ਹੜਕੰਪ ਮੱਚ ਗਿਆ।

Ludhiana News: ਲੁਧਿਆਣਾ ਦੇ ਮਹਿਮੂਦਪੁਰਾ ਪਿੰਡ ਦੇ ਇੱਕ ਸਰਕਾਰੀ ਸਕੂਲ ਵਿੱਚ ਇੱਕ ਮਹਿਲਾ ਆਂਗਣਵਾੜੀ ਵਰਕਰ 'ਤੇ ਸਕੂਲ ਦੇ ਅੰਦਰ ਹੋਏ ਜਾਨਲੇਵਾ ਹਮਲੇ ਨਾਲ ਹੜਕੰਪ ਮੱਚ ਗਿਆ। ਦੋਸ਼ੀ ਨਾ ਸਿਰਫ਼ ਸਕੂਲ ਵਿੱਚ ਵੜ ਕੇ ਔਰਤ ਨਾਲ ਕੁੱਟਮਾਰ ਕੀਤੀ, ਸਗੋਂ ਉਸ ਨੂੰ ਜ਼ਬਰਦਸਤੀ ਦੂਜੇ ਪਿੰਡ ਲਿਜਾ ਕੇ ਤਸੀਹੇ ਵੀ ਦਿੱਤੇ। ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਸਕੂਲ ਦੇ ਅੰਦਰ ਹੀ ਸ਼ੁਰੂ ਕਰ ਦਿੱਤੀ ਸੀ ਕੁੱਟਮਾਰ

ਪੀੜਤਾ ਕੁਲਵਿੰਦਰ ਕੌਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਮਹਿਮੂਦਪੁਰਾ ਪਿੰਡ ਦੇ ਸਰਕਾਰੀ ਸਕੂਲ ਵਿੱਚ ਆਂਗਣਵਾੜੀ ਅਧਿਆਪਕਾ ਹੈ। 19 ਮਾਰਚ, 2026 ਨੂੰ ਸਵੇਰੇ ਲਗਭਗ 10:15 ਵਜੇ, ਉਹ ਸਕੂਲ ਵਿੱਚ ਡਿਊਟੀ 'ਤੇ ਸੀ ,ਜਦੋਂ ਦੋਸ਼ੀ, ਗੁਰਜੋਤ ਸਿੰਘ ਅਤੇ ਸੁਖਵਿੰਦਰ ਕੌਰ, ਜੋ ਕਿ ਉਸੇ ਪਿੰਡ ਦੇ ਵਾਸੀ ਹਨ, ਸਕੂਲ ਵਿੱਚ ਦਾਖਲ ਹੋਏ। ਬਿਨਾਂ ਕਿਸੇ ਕਾਰਨ ਦੇ ਦੋਸ਼ੀ ਨੇ ਉਸ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਸੋਨੇ ਦੇ ਗਹਿਣਿਆਂ ਨੂੰ ਲੈ ਕੇ ਝਗੜਾ, ਅਗਵਾ ਕਰਕੇ ਲੈ ਗਏ ਖਾਨਪੁਰ 

ਔਰਤ ਦੀ ਸ਼ਿਕਾਇਤ ਅਨੁਸਾਰ, ਹਮਲੇ ਦੌਰਾਨ ਦੋਸ਼ੀ ਗੁਰਜੋਤ ਸਿੰਘ ਉਸ ਨੂੰ ਉਸ ਵਲੋਂ ਦਿੱਤੇ ਗਏ ਸੋਨੇ ਦੇ ਗਹਿਣਿਆਂ ਬਾਰੇ ਪੁੱਛਣ ਲੱਗ ਪਿਆ। ਜਦੋਂ ਪੀੜਤਾ ਨੇ ਉਸਨੂੰ ਦੱਸਿਆ ਕਿ ਗਹਿਣੇ ਖਾਨਪੁਰ ਪਿੰਡ ਵਿੱਚ ਉਸਦੀ ਭੈਣ ਕੋਲ ਹਨ, ਤਾਂ ਦੋਸ਼ੀ ਉਸਨੂੰ ਜ਼ਬਰਦਸਤੀ ਖਾਨਪੁਰ ਪਿੰਡ ਲੈ ਗਿਆ। ਉੱਥੇ, ਦੋਸ਼ੀ ਨੇ ਉਸਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਕੁਲਵਿੰਦਰ ਕੌਰ ਦੇ ਬਿਆਨ ਦੇ ਆਧਾਰ 'ਤੇ  ਲੁਧਿਆਣਾ ਪੁਲਿਸ ਨੇ ਗੁਰਜੋਤ ਸਿੰਘ ਅਤੇ ਸੁਖਵਿੰਦਰ ਕੌਰ ਵਿਰੁੱਧ ਆਈਪੀਸੀ ਦੀ ਧਾਰਾ 115(2), 126(2), 351(2), ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਡਿਊਟੀ ਦੌਰਾਨ ਇੱਕ ਮਹਿਲਾ ਕਰਮਚਾਰੀ 'ਤੇ ਹਮਲਾ ਕਰਨਾ ਇੱਕ ਗੰਭੀਰ ਅਪਰਾਧ ਹੈ। ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget