ਪੜਚੋਲ ਕਰੋ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

Ludhiana News: ਲੁਧਿਆਣਾ ਦੇ ਸੀ.ਐੱਮ.ਸੀ. (CMC) ਚੌਂਕ ‘ਚ ਭਾਰੀ ਜਾਮ ਦੌਰਾਨ ਵਾਪਰੇ ਇੱਕ ਮਾਮੂਲੀ ਸੜਕ ਹਾਦਸੇ ਨੇ ਵੱਡੇ ਹੰਗਾਮੇ ਅਤੇ ਖ਼ੂਨੀ ਝੜਪ ਦਾ ਰੂਪ ਧਾਰਨ ਕਰ ਲਿਆ।

Ludhiana News: ਲੁਧਿਆਣਾ ਦੇ ਸੀ.ਐੱਮ.ਸੀ. (CMC) ਚੌਂਕ ‘ਚ ਭਾਰੀ ਜਾਮ ਦੌਰਾਨ ਵਾਪਰੇ ਇੱਕ ਮਾਮੂਲੀ ਸੜਕ ਹਾਦਸੇ ਨੇ ਵੱਡੇ ਹੰਗਾਮੇ ਅਤੇ ਖ਼ੂਨੀ ਝੜਪ ਦਾ ਰੂਪ ਧਾਰਨ ਕਰ ਲਿਆ। ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਭਾਰਤੀ ਜਨਤਾ ਪਾਰਟੀ (BJP) ਦੇ ਮੰਡਲ ਪ੍ਰਧਾਨ ਹਿਮਾਂਸ਼ੂ ਕਾਲੜਾ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਕੁੱਝ ਸਥਾਨਕ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

ਈ-ਰਿਕਸ਼ਾ ਦੀ ਟੱਕਰ ਤੋਂ ਬਾਅਦ ਸ਼ੁਰੂ ਹੋਏ ਇਸ ਵਿਵਾਦ ਵਿੱਚ ਕਾਲੜਾ, ਉਨ੍ਹਾਂ ਦੇ ਸਹੁਰੇ ਅਤੇ ਸਾਲੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਹਮਲੇ ਵਿੱਚ ਕਾਲੜਾ ਦੇ ਕੰਨ ‘ਤੇ ਗੰਭੀਰ ਸੱਟ ਲੱਗੀ ਹੈ। ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਮੰਗਤ ਕਾਲੋਨੀ ਦੇ ਰਹਿਣ ਵਾਲੇ ਅਤੇ ਭਾਜਪਾ ਮੰਡਲ ਪ੍ਰਧਾਨ ਹਿਮਾਂਸ਼ੂ ਕਾਲੜਾ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਆਪਣੇ ਘਰ ਪਰਤ ਰਹੇ ਸਨ। ਉਹ ਆਪਣੀ XUV 700 ਗੱਡੀ ‘ਚ ਸਵਾਰ ਸਨ।

ਜਦੋਂ ਉਨ੍ਹਾਂ ਦੀ ਗੱਡੀ ਸੀ.ਐੱਮ.ਸੀ. ਚੌਂਕ ਨੇੜੇ ਪਹੁੰਚੀ ਤਾਂ ਉੱਥੇ ਭਾਰੀ ਟ੍ਰੈਫਿਕ ਜਾਮ ਲੱਗਿਆ ਹੋਇਆ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਇੱਕ ਈ-ਰਿਕਸ਼ਾ ਚਾਲਕ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਉਨ੍ਹਾਂ ਦੀ ਕਾਰ ਵਿੱਚ ਜ਼ੋਰਦਾਰ ਟੱਕਰ ਮਾਰ ਦਿੱਤੀ।

ਹਿਮਾਂਸ਼ੂ ਕਾਲੜਾ ਅਨੁਸਾਰ, ਜਾਮ ਹੋਣ ਕਾਰਨ ਉਨ੍ਹਾਂ ਨੇ ਈ-ਰਿਕਸ਼ਾ ਚਾਲਕ ਨੂੰ ਵਾਰ-ਵਾਰ ਪਿੱਛੇ ਰਹਿਣ ਅਤੇ ਦੂਰੀ ਬਣਾ ਕੇ ਰੱਖਣ ਦੀ ਚੇਤਾਵਨੀ ਦਿੱਤੀ ਸੀ, ਪਰ ਉਸ ਨੇ ਇੱਕ ਨਾ ਸੁਣੀ। ਟੱਕਰ ਲੱਗਣ ਕਾਰਨ ਕਾਰ ਦੀ ਪਿਛਲੀ ਲਾਈਟ ਟੁੱਟ ਗਈ ਅਤੇ ਗੱਡੀ ਦਾ ਕਾਫ਼ੀ ਨੁਕਸਾਨ ਹੋ ਗਿਆ।

ਹਾਦਸੇ ਤੋਂ ਬਾਅਦ ਜਦੋਂ ਹਿਮਾਂਸ਼ੂ ਕਾਲੜਾ ਨੇ ਈ-ਰਿਕਸ਼ਾ ਚਾਲਕ ਨੂੰ ਰੋਕ ਕੇ ਹੋਏ ਨੁਕਸਾਨ ਬਾਰੇ ਗੱਲਬਾਤ ਕਰਨੀ ਚਾਹੀ ਤਾਂ ਮੌਕੇ ‘ਤੇ ਹੰਗਾਮਾ ਖੜ੍ਹਾ ਹੋ ਗਿਆ। ਆਰੋਪ ਹੈ ਕਿ ਮੌਕੇ ‘ਤੇ 10-15 ਸਥਾਨਕ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਈ-ਰਿਕਸ਼ਾ ਚਾਲਕ ਦਾ ਪੱਖ ਪੂਰਦਿਆਂ ਕਾਲੜਾ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ।

ਹਮਲਾਵਰਾਂ ਨੇ ਹਿਮਾਂਸ਼ੂ ਕਾਲੜਾ ਦੇ ਨਾਲ-ਨਾਲ ਬਚਾਅ ਵਿੱਚ ਆਏ ਉਨ੍ਹਾਂ ਦੇ ਸਹੁਰੇ ਅਤੇ ਸਾਲੇ ਦੀ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਮਾਰਪੀਟ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਈ-ਰਿਕਸ਼ਾ ਚਾਲਕ ਨੂੰ ਮੌਕੇ ਤੋਂ ਭਗਾ ਦਿੱਤਾ ਅਤੇ ਆਪ ਵੀ ਫ਼ਰਾਰ ਹੋ ਗਏ।

ਪੀੜਤ ਹਿਮਾਂਸ਼ੂ ਕਾਲੜਾ ਨੇ ਦੱਸਿਆ ਕਿ ਮਾਰਪੀਟ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੇ ਕੰਨ ‘ਤੇ ਜ਼ੋਰਦਾਰ ਹਮਲਾ ਕੀਤਾ। ਇਸ ਸੱਟ ਕਾਰਨ ਉਨ੍ਹਾਂ ਦੇ ਕੰਨ ‘ਚੋਂ ਲਗਾਤਾਰ ਇੱਕ ਅਜੀਬ ਜਿਹੀ ਆਵਾਜ਼ (ਸੂ-ਸੂ ਦੀ ਆਵਾਜ਼) ਆ ਰਹੀ ਹੈ ਅਤੇ ਉਨ੍ਹਾਂ ਨੂੰ ਸੁਣਨ ਵਿੱਚ ਵੀ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

Advertisement

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget