Ludhiana news: ਬੀਤੀ ਰਾਤ ਮਾਛੀਵਾੜਾ ਰੋਡ ‘ਤੇ ਐਸਐਮਓ ਡਾ. ਤਾਰਕਜੋਤ ਸਿੰਘ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਨ੍ਹਾਂ ‘ਤੇ ਪੁਲਿਸ ਨੇ ਮੁਕਦਮਾ ਦਰਜ ਕਰ ਲਿਆ ਹੈ।


ਜਾਣਕਾਰੀ ਮੁਤਾਬਕ ਸਮਰਾਲਾ ਸਿਵਲ ਹਸਪਤਾਲ ਦੇ ਡਾ. ਤਾਰਕਜੋਤ ਸਿੰਘ ਕਰੀਬ 11.30 ਵਜੇ ਦੇ ਕਰੀਬ ਆਪਣੇ ਘਰ ਜਾ ਰਹੇ ਸਨ, ਉਸ ਵੇਲੇ ਉਨ੍ਹਾਂ ਦੇ ਪਿੱਛੇ ਇੱਕ ਵਰਨਾ ਕਾਰ ‘ਚ ਕੁਝ ਅਣਪਛਾਤੇ ਵਿਅਕਤੀ ਸਵਾਰ ਹੋ ਕੇ ਪਹੁੰਚੇ।


ਇਹ ਵੀ ਪੜ੍ਹੋ: Haryana news: ਇਨੈਲੋ ਪ੍ਰਧਾਨ ਨਫ਼ੇ ਸਿੰਘ ਰਾਠੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਇੱਕ ਹੋਰ ਸਾਥੀ ਦੀ ਹੋਈ ਮੌਤ


ਇਸ ਦੌਰਾਨ ਉਨ੍ਹਾਂ ਨੇ ਡਾ. ਤਾਰਕਜੋਤ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਹ ਬੜੀ ਮੁਸ਼ਕਿਲ ਆਪਣੀ ਜਾਨ ਕੇ ਸਮਰਾਲਾ ਪੁਲਿਸ ਸਟੇਸ਼ਨ ਵੱਲ ਭਜੇ। ਫਿਰ ਉਨ੍ਹਾਂ ਨੇ ਸਾਰੀ ਘਟਨਾ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਖੰਨਾ ਪੁਲਿਸ ਅਲਰਟ ਹੋ ਗਈ ਅਤੇ ਉਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।


ਥਾਣਾ ਸਮਰਾਲਾ ਦੇ ਐਸ.ਐਚ.ਓ ਰਾਓ ਵਰਿੰਦਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਸਾਨੂੰ ਪਤਾ ਲੱਗਿਆ ਕਿ ਸਿਵਲ ਹਸਪਤਾਲ ਸਮਰਾਲਾ ਦੇ ਐਸ.ਐਮ.ਓ ਡਾ. ਤਰਕਜੋਤ ਸਿੰਘ 'ਤੇ ਉਨ੍ਹਾਂ ਦੇ ਘਰ ਦੇ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਅਸੀਂ ਮਾਮਲੇ ਦੀ ਜਾਂਚ ਕਰਦਿਆਂ ਹੋਇਆਂ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਅਤੇ ਅੱਗੇ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ: Shahpur Kandi barrage: ਹੁਣ ਨਹੀਂ ਮਿਲੇਗਾ ਪਾਕਿਸਤਾਨ ਨੂੰ ਰਾਵੀ ਦਾ ਪਾਣੀ, ਭਾਰਤ ਸਰਕਾਰ ਨੇ ਲਾਈ ਰੋਕ, ਜਾਣੋ ਕਾਰਨ