ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
Ludhiana News: ਲੁਧਿਆਣਾ 'ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਜਨ ਰਾਣਾ, ਉਨ੍ਹਾਂ ਦੇ ਭਰਾ ਅਤੇ ਭਤੀਜੇ 'ਤੇ ਸਕੂਟਰ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
Ludhiana News: ਲੁਧਿਆਣਾ 'ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਜਨ ਰਾਣਾ, ਉਨ੍ਹਾਂ ਦੇ ਭਰਾ ਅਤੇ ਭਤੀਜੇ 'ਤੇ ਸਕੂਟਰ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ 'ਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ ਉਨ੍ਹਾਂ ਦੇ ਸਾਥੀਆਂ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਰਾਣਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਡੀ.ਐਮ.ਸੀ. ਹਸਪਤਾਲ ਲਿਜਾਇਆ ਗਿਆ। ਘਟਨਾ ਸਮੇਂ ਰਾਜਨ ਰਾਣਾ ਦੇ ਸੁਰੱਖਿਆ ਕਰਮਚਾਰੀ ਉਨ੍ਹਾਂ ਨਾਲ ਮੌਜੂਦ ਨਹੀਂ ਸਨ।
ਰਾਜਨ ਰਾਣਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਆਪਣੇ ਛੋਟੇ ਭਰਾ ਬੌਬੀ ਦਾ ਜਨਮ ਦਿਨ ਮਨਾ ਕੇ ਕਾਰ ਵਿੱਚ ਘਰ ਪਰਤ ਰਹੇ ਸਨ। ਚੌੜਾ ਬਾਜ਼ਾਰ ਵਿੱਚ ਪਰਾਂਠਾ ਵੇਚਣ ਵਾਲੀਆਂ ਰੇਹੜੀਆਂ ’ਤੇ ਕੁਝ ਨੌਜਵਾਨ ਖੜ੍ਹੇ ਸਨ। ਉਨ੍ਹਾਂ ਦੇ ਭਤੀਜੇ ਪੀਯੂਸ਼ ਨੇ ਨੌਜਵਾਨਾਂ ਨੂੰ ਹਾਨ ਮਾਰਿਆ ਕਿਉਂਕਿ ਸੜਕ 'ਤੇ ਜਗ੍ਹਾ ਘੱਟ ਸੀ। ਇਸ ਦੌਰਾਨ ਗੁੱਸੇ 'ਚ ਆਏ ਨੌਜਵਾਨਾਂ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਰਾਣਾ ਦੀ ਕਾਰ ਨੂੰ ਸਕੂਟਰ ਨਾਲ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਕਤ ਨੌਜਵਾਨ ਨੇ ਉਨ੍ਹਾਂ ਨਾਲ ਬਦਸਲੂਕੀ ਕਰਨੀ ਕੀਤੀ। ਉਕਤ ਨੌਜਵਾਨ ਨੇ ਆਪਣੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਬੁਲਾ ਕੇ ਉਸ 'ਤੇ ਹਮਲਾ ਕਰ ਦਿੱਤਾ।
ਹਮਲੇ ਵਿੱਚ ਰਾਜਨ ਰਾਣਾ, ਉਨ੍ਹਾਂ ਦੇ ਭਰਾ ਬੌਬੀ ਅਤੇ ਭਤੀਜਾ ਪਿਊਸ਼ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਰਾਣਾ ਦਾ ਇਲਾਜ ਕਰਕੇ ਡੀਐਮਸੀ ਹਸਪਤਾਲ ਭੇਜ ਦਿੱਤਾ ਗਿਆ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਮੌਕੇ ’ਤੇ ਪੁੱਜੀ। ਥਾਣਾ ਡਵੀਜ਼ਨ ਨੰਬਰ 2 ਦੇ ਐਸਐਚਓ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰੇਗੀ। ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਹਮਲੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।