Punjab Police: ਲੁਧਿਆਣਾ 'ਚ ਰਾਤ ਸਮੇਂ ਇੱਕ ਵਿਅਕਤੀ ਨੇ ਥਾਣੇ 'ਚ ਦਾਖਲ ਹੋ ਕੇ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ। ਜਦੋਂ ਇੱਕ ਵਿਅਕਤੀ ਹੱਥ ਵਿੱਚ ਤਲਵਾਰ ਲੈ ਕੇ ਅੰਦਰ ਦਾਖ਼ਲ ਹੋਇਆ ਤਾਂ ਪੁਲਿਸ ਵਾਲੇ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਵਿਅਕਤੀ ਦੇ ਹਮਲੇ ਕਾਰਨ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ।


ਇਸ ਤੋਂ ਬਾਅਦ ਕੁਝ ਮੁਲਾਜ਼ਮਾਂ ਨੇ ਹਿੰਮਤ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ। ਪੁਲਿਸ ਦਾਅਵਾ ਕਰ ਰਹੀ ਹੈ ਕਿ ਹਮਲਾ ਕਰਨ ਵਾਲਾ ਵਿਅਕਤੀ ਮਾਨਸਿਕ ਰੋਗੀ ਹੈ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਜਾਣਕਾਰੀ ਮੁਤਾਬਕ ਐਤਵਾਰ ਰਾਤ ਦੀ ਸ਼ਿਫਟ ਚੱਲ ਰਹੀ ਸੀ। ਅਚਾਨਕ 8 ਵਜੇ ਮੁੱਖ ਮੁਨਸ਼ੀ ਦੇ ਕਮਰੇ ਵਿੱਚ ਸਟਾਫ਼ ਮੌਜੂਦ ਸੀ। ਉਦੋਂ ਹੱਥ ਵਿੱਚ ਤਲਵਾਰ ਲੈ ਕੇ ਇੱਕ ਵਿਅਕਤੀ ਪਿੱਛਿਓਂ ਕਮਰੇ ਦੇ ਅੰਦਰ ਮੁਲਾਜ਼ਮਾਂ ਵੱਲ ਆਇਆ ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।


ਅਚਾਨਕ ਹੋਏ ਹਮਲੇ ਤੋਂ ਬਾਅਦ ਮੁਲਾਜ਼ਮਾਂ ਨੇ ਇੱਧਰ-ਉੱਧਰ ਭੱਜਣਾ ਸ਼ੁਰੂ ਕਰ ਦਿੱਤਾ। ਸਥਿਤੀ ਇਹ ਬਣ ਗਈ ਕਿ ਇੱਕ ਪੁਲਿਸ ਮੁਲਾਜ਼ਮ ਕਮਰੇ ਤੋਂ ਬਾਹਰ ਆ ਗਿਆ ਤੇ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗਿਆ। ਦੂਜਾ ਮੁਲਾਜ਼ਮ ਅੰਦਰ ਹੀ ਰਿਹਾ। ਉਕਤ ਹਮਲਾਵਰ ਨੇ ਉਸ 'ਤੇ ਲਗਾਤਾਰ ਹਮਲਾ ਕੀਤਾ। ਮੁਲਾਜ਼ਮ ਤਲਵਾਰ ਨਾਲ ਜ਼ਖਮੀ ਹੋ ਗਿਆ, ਫਿਰ ਮੁਲਾਜ਼ਮ ਬਾਹਰ ਭੱਜਿਆ ਅਤੇ ਹਮਲਾਵਰ ਨੂੰ ਕਾਬੂ ਕਰਨ ਲਈ ਇੱਟ ਨਾਲ ਹਮਲਾ ਕਰ ਦਿੱਤਾ।


ਇਸ ਕਾਰਨ ਹਮਲਾਵਰ ਗੁੱਸੇ 'ਚ ਆ ਗਿਆ ਤੇ ਤਲਵਾਰ ਲੈ ਕੇ ਉਸ ਵੱਲ ਭੱਜਿਆ। ਉਦੋਂ ਤੱਕ ਰੌਲਾ ਸੁਣ ਕੇ ਲੋਕ ਥਾਣੇ ਵਿੱਚ ਇਕੱਠੇ ਹੋ ਗਏ। ਲੋਕਾਂ ਦੀ ਮਦਦ ਨਾਲ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ। ਇਹ ਹਮਲਾ ਥਾਣੇ ਵਿੱਚ 28 ਸੈਕਿੰਡ ਤੱਕ ਜਾਰੀ ਰਿਹਾ। ਘਟਨਾ ਤੋਂ ਤੁਰੰਤ ਬਾਅਦ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਸੂਚਿਤ ਕੀਤਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।