Punjabi Sahitya Academy: ਪੰਜਾਬੀ ਸਾਹਿਤ ਅਕੈਡਮੀ ਵੱਲੋਂ ਪੁਰਸਕਾਰਾਂ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਕਿਹੜਾ ਪੁਰਸਕਾਰ
Punjabi Sahitya Academy Award: ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਪੁਰਸਕਾਰ ਕਮੇਟੀ ਦੀ ਮੀਟਿੰਗ ਅਕੈਡਮੀ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ।
Ludhiana News: ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਪੁਰਸਕਾਰ ਕਮੇਟੀ ਦੀ ਮੀਟਿੰਗ ਅਕੈਡਮੀ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਅਕੈਡਮੀ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ।
ਅਕੈਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਲ 2022 ਦੇ ਪੁਰਸਕਾਰਾਂ ਵਿੱਚ ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ- ਸੁਰਜਨ ਸਿੰਘ ਜੀਰਵੀ ਨੂੰ, ਜਗਜੀਤ ਸਿੰਘ ਲਾਇਲਪੁਰੀ ਯਾਦਗਾਰੀ ਪੁਰਸਕਾਰ: ਸਤਪਾਲ ਭੀਖੀ ਨੂੰ, ਮੱਲ ਸਿੰਘ ਰਾਮਪੁਰੀ ਯਾਦਗਾਰੀ ਪੁਰਸਕਾਰ: ਜੰਗ ਬਹਾਦਰ ਗੋਇਲ ਨੂੰ, ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ: ਡਾ. ਸੁਰਜੀਤ ਭੱਟੀ ਨੂੰ, ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ: ਜਤਿੰਦਰ ਬਰਾੜ ਨੂੰ, ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ: ਤੇਜਿੰਦਰ ਹਰਜੀਤ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ।
ਇਹ ਪੁਰਸਕਾਰ ਜਲਦੀ ਹੀ ਇੱਕ ਸਮਾਗਮ ਦੌਰਾਨ ਭੇਟ ਕੀਤੇ ਜਾਣਗੇ। ਸਾਰੇ ਪੁਰਸਕਾਰਾਂ ਵਿੱਚ ਇੱਕੀ-ਇੱਕੀ ਹਜ਼ਾਰ ਰੁਪਏ ਦੀ ਰਾਸ਼ੀ, ਦੋਸ਼ਾਲੇ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਜਾਣਗੇ। ਮੀਟਿੰਗ ਵਿੱਚ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਕਹਾਣੀਕਾਰ ਸੁਖਜੀਤ, ਡਾ. ਸ਼ਿਆਮ ਸੁੰਦਰ ਦੀਪਤੀ, ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੀਰ ਸਿੰਘ ਝੱਜ, ਡਾ. ਨਵਦੀਪ ਸਿੰਘ ਖਹਿਰਾ ਤੇ ਡਾ. ਗੁਰਇਕਬਾਲ ਸਿੰਘ ਸ਼ਾਮਲ ਹੋਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI