Ludhiana News: ਬਾਗਬਾਨੀ ਵਿਭਾਗ ਵੱਲੋਂ ਲਾਇਆ ਗਿਆ ਸਕੂਲੀ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ, ਘਰੇਲੂ ਬਾਗੀਚੀ ਬਾਰੇ ਦਿੱਤੀ ਜਾਣਕਾਰੀ
ਕੈਂਪ ਮੌਕੇ ਵਿਦਿਆਰਥੀਆਂ ਨੂੰ ਫਲ੍ਹ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟ੍ਰੀਸ਼ਨ ਗਾਰਡਨ ਅਤੇ ਹਰਬਲ ਗਾਰਡਨ ਨੂੰ ਸਕੂਲੀ ਅਤੇ ਘਰੇਲੂ ਪੱਧਰ ਤੇ ਅਪਨਾਉਣ ਲਈ ਪ੍ਰੇਰਿਤ ਕੀਤਾ।
Ludhian News: ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਡਾਇਰੈਕਟਰ ਬਾਗਬਾਨੀ ਪੰਜਾਬ, ਐਸ.ਏ.ਐਸ. ਨਗਰ ਮੈਡਮ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਯੋਗ ਅਗਵਾਈ ਅਤੇ ਡਾ. ਨਰਿੰਦਰ ਪਾਲ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਦੇ ਸਹਿਯੋਗ ਸਦਕਾ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿਖੇ ਬੀਤੇ ਦਿਨੀਂ ਸਰਕਾਰੀ ਫਲ੍ਹ ਸੁਰੱਖਿਆ ਲੈਬਾਰਟਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ ਨੂੰ ਫਲ੍ਹਾਂ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਸਬੰਧੀ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ, ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ ਵੱਲੋਂ ਟ੍ਰੇਨਿੰਗ ਦਿੱਤੀ ਗਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਮੌਕੇ ਵਿਦਿਆਰਥੀਆਂ ਨੂੰ ਫਲ੍ਹ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟ੍ਰੀਸ਼ਨ ਗਾਰਡਨ ਅਤੇ ਹਰਬਲ ਗਾਰਡਨ ਨੂੰ ਸਕੂਲੀ ਅਤੇ ਘਰੇਲੂ ਪੱਧਰ ਤੇ ਅਪਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾ ਜੈਵਿਕ ਸਬਜੀਆਂ ਅਤੇ ਫਲ੍ਹਾ ਦੀ ਪੈਦਾਵਾਰ ਨੂੰ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਅਤੇ ਜਰੂਰੀ ਪੋਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਵੀ ਦੱਸਿਆ। ਇਸ ਮੌਕੇ ਡਾ. ਅਜੀਤਪਾਲ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ, ਲੁਧਿਆਣਾ, ਮਨਿੰਦਰ ਸਿੰਘ, ਗੁਰਦੀਪ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ-Punjab News: 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਟੀਚਾ ਮਿੱਥਿਆ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ