ਪੜਚੋਲ ਕਰੋ

ਆਯੂਸ਼ਮਾਨ ਕਾਰਡ ਦੀਵਾਲੀ ਬੰਪਰ ਦਾ ਨਿਕਲਣ ਜਾ ਰਿਹਾ ਡਰਾਅ, ਜੇ ਤੁਸੀਂ ਵੀ ਬਣਾਇਆ ਕਾਰਡ ਤਾਂ ਜਿੱਤ ਸਕਦੇ ਲੱਖਾਂ ਰੁਪਏ 

Ayushman Card Bumper Draw: ਡਰਾਅ ਰਾਹੀਂ 10 ਖੁਸ਼ਕਿਸਮਤ ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਾ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ

Ayushman Card Bumper Draw: ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਅਧੀਨ ਲਿਆਉਣ ਦੇ ਮੱਦੇਨਜ਼ਰ  ਪੰਜਾਬ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ -ਆਯੂਸ਼ਮਾਨ ਕਾਰਡ ਦੀਵਾਲੀ ਬੰਪਰ ਦਾ ਡਰਾਅ 9 ਜਨਵਰੀ, 2024 ਨੂੰ ਕੱਢਿਆ ਜਾ ਰਿਹਾ ਹੈ। ਇਹ ਡਰਾਅ ਪੰਜਾਬ ਰਾਜ ਲਾਟਰੀਆਂ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਦੇ ਕੈਂਪ ਦਫ਼ਤਰ ਵਿਖੇ  ਲੋਕਾਂ ਦੇ ਮੌਜੂਦਗੀ ਵਿੱਚ ਕੱਢਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਰਾਜ ਸਿਹਤ ਏਜੰਸੀ ਵੱਲੋਂ 16 ਅਕਤੂਬਰ ਨੂੰ ਇੱਕ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਖ਼ੁਦ ਨੂੰ ਰਜਿਸਟਰ ਕਰਵਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਸੀ।

ਇਸ ਸਕੀਮ ਦੀ ਮਿਆਦ ਪਹਿਲਾਂ 30 ਨਵੰਬਰ, 2023 ਤੱਕ  ਸੀ ਪਰ ਬਾਅਦ ਵਿੱਚ ਇਸ ਨੂੰ 31 ਦਸੰਬਰ 2023 ਤੱਕ ਵਧਾ ਦਿੱਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈ ਸਕਣ। ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ ਬਬੀਤਾ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਦੌਰਾਨ 3.21 ਲੱਖ ਤੋਂ ਵੱਧ ਕਾਰਡ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਲਿਹਾਜ਼ਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ 10 ਖੁਸ਼ਕਿਸਮਤ ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਾ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਡਰਾਅ ਦੌਰਾਨ ਆਪਣੇ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਡਰਾਅ ਬਾਰੇ ਹੋਰ ਵੇਰਵਿਆਂ ਲਈ ਵਿਭਾਗੀ ਵੈੱਬਸਾਈਟ www.sha.punjab.gov.in ’ਤੇ ਜਾ ਸਕਦੇ ਹਨ। ਮੁੱਖ ਕਾਰਜਕਾਰੀ ਅਧਿਕਾਰੀ ਨੇ ਕਿਹਾ ਕਿ ਵਿਭਾਗ ਜੇਤੂਆਂ ਨੂੰ ਸੂਚਿਤ ਕਰੇਗਾ, ਅਤੇ ਸੂਚੀ ਵੈਬਸਾਈਟ ’ਤੇ ਅਤੇ ਵੱਖ-ਵੱਖ ਮੀਡੀਆ ਸਰੋਤਾਂ ਰਾਹੀਂ ਉਪਲਬਧ ਕਰਵਾਈ ਜਾਵੇਗੀ । ਇਸ ਦੇ ਨਾਲ ਹੀ, ਆਮ ਲੋਕਾਂ ਨੂੰ ਡਰਾਅ ਦੇਖਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget