ਹੋਰ ਪੜ੍ਹੋ : Arvind Kejriwal: ਕੇਜਰੀਵਾਲ 'ਤੇ ਹਮਲਾ ਕਰਨ ਦੀ ਕੋਸ਼ਿਸ਼, 'AAP' ਨੇ BJP 'ਤੇ ਲਗਾਇਆ ਦੋਸ਼
ਹਾਲ ਹੀ ਵਿੱਚ ਜਲੰਧਰ ਦੇ ਪਿੰਡ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ। ਜਿਸ ਸਬੰਧੀ ਮੁੰਬਈ ਪੁਲਿਸ ਨੇ ਜਲੰਧਰ 'ਚ ਛਾਪੇਮਾਰੀ ਕੀਤੀ। ਹੁਣ ਇਸ ਕਤਲ ਦਾ ਲੁਧਿਆਣਾ ਨਾਲ ਸਬੰਧ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਦੀ ਸੀਆਈਏ-2 ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਮਿਲ ਕੇ ਇਸ ਮਾਮਲੇ 'ਚ ਇਕ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਰਜੀਤ ਕੁਮਾਰ ਉਰਫ਼ ਬੱਬੂ ਵਜੋਂ ਹੋਈ ਹੈ।
ਬੱਬੂ ਨੂੰ ਅੱਜ ਸੀਆਈਏ-2 ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਥਾਣਾ ਜਮਾਲਪੁਰ ਦੇ ਸੁੰਦਰ ਨਗਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਦੇ ਐਸਪੀ-ਡੀ ਅਮਨਦੀਪ ਸਿੰਘ ਬਰਾੜ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਇਸ ਟੀਮ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਵਿਕਰਮ ਅਤੇ ਕੈਲਾਸ਼ ਅਤੇ ਸੀਆਈਏ-2 ਤੋਂ ਇੰਸਪੈਕਟਰ ਰਾਜੇਸ਼ ਸ਼ਰਮਾ ਅਤੇ ਏਐਸਆਈ ਰਘੁਬੀਰ ਸਿੰਘ ਸ਼ਾਮਲ ਸਨ। ਜਿਵੇਂ ਹੀ ਪੁਲਿਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਸੁਜੀਤ ਸੁੰਦਰ ਨਗਰ ਭਾਮੀਆਂ ਇਲਾਕੇ 'ਚ ਲੁਕਿਆ ਹੋਇਆ ਹੈ ਤਾਂ ਪੁਲਿਸ ਟੀਮਾਂ ਨੇ ਛਾਪਾ ਮਾਰ ਕੇ ਉਸ ਨੂੰ ਕਾਬੂ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਮੁੰਬਈ ਵਿੱਚ ਰਹਿੰਦਾ ਹੈ ਅਤੇ ਉਹ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਸੂਤਰਾਂ ਅਨੁਸਾਰ ਮੁਲਜ਼ਮ ਨਿਤਿਨ ਦੇ ਖਾਤੇ ਵਿੱਚ 25 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਣੇ ਸਨ ਪਰ ਉਕਤ ਮੁਲਜ਼ਮ ਨੇ ਉਹ ਪੈਸੇ ਆਪਣੇ ਖਾਤੇ ਵਿੱਚ ਜਮ੍ਹਾਂ ਕਰਵਾ ਲਏ ਅਤੇ ਨਿਤਿਨ ਨੂੰ ਦੇਣੇ ਸਨ ਪਰ ਇਸ ਤੋਂ ਪਹਿਲਾਂ ਹੀ ਬੱਬੂ ਕਾਬੂ ਹੋ ਗਿਆ।
ਦੱਸ ਦੇਈਏ ਕਿ ਨਿਤਿਨ ਨੇ ਬਾਬਾ ਸਿੱਦੀਕੀ ਦੀ ਰੇਕੀ ਕੀਤੀ ਸੀ। ਜਲਦ ਹੀ ਪੁਲਿਸ ਇਸ ਮਾਮਲੇ 'ਚ ਵੱਡੇ ਖੁਲਾਸੇ ਕਰ ਸਕਦੀ ਹੈ। ਇਸ ਮਾਮਲੇ ਬਾਰੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਇਸ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ 'ਚੋਂ ਇਕ ਰਾਮ ਕਨੌਜੀਆ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਸ ਨੂੰ ਪਹਿਲਾਂ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਦੀ ਸੁਪਾਰੀ ਦਿੱਤੀ ਗਈ ਸੀ ਅਤੇ ਉਸ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਸੀ।
ਪੁਲਿਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਇਕ ਦੋਸ਼ੀ ਦੇ ਫੋਨ 'ਚ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਦੀ ਤਸਵੀਰ ਮਿਲੀ ਸੀ, ਜਿਸ ਨੂੰ ਉਸ ਦੇ ਹੈਂਡਲਰ ਨੇ ਸਨੈਪਚੈਟ ਰਾਹੀਂ ਦੋਸ਼ੀ ਨੂੰ ਭੇਜਿਆ ਸੀ।