ਪੜਚੋਲ ਕਰੋ

Ludhiana Politics: ਲੁਧਿਆਣਾ 'ਚ ਬੈਂਸ ਦੀ ਚੁੱਪ ਦਾ ਰੌਲਾ ! LIP ਦਾ ਵੋਟ ਸ਼ੇਅਰ ਤੈਅ ਕਰੇਗਾ ਜਿੱਤ ਹਾਰ ਦਾ ਫ਼ਰਕ ?

ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਬੈਂਸ ਹੁਣ ਆਪਣੀ ਹੀ ਪਾਰਟੀ ਤੋਂ ਚੋਣ ਲੜਨ ਲਈ ਐਕਸ਼ਨ ਦੇ ਮੂਡ 'ਚ ਨਜ਼ਰ ਆਉਣਗੇ, ਪਰ ਹੁਣ ਤੱਕ ਬੈਂਸ ਵੱਲੋਂ ਨਾ ਤਾਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ ਅਤੇ ਨਾ ਹੀ ਮੀਡੀਆ 'ਚ ਕੋਈ ਬਿਆਨ ਜਾਰੀ ਕੀਤਾ ਗਿਆ ਹੈ।

Punjab Poliitcs: ਲੁਧਿਆਣਾ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਕਾਂਗਰਸ, ਭਾਜਪਾ ਅਤੇ 'ਆਪ' ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕਾਫੀ ਅਟਕਲਾਂ ਲਾਈਆਂ ਜਾ ਰਹੀਆਂ ਸਨ ਪਰ ਇਸ ਦੌਰਾਨ ਇਨ੍ਹਾਂ ਪਾਰਟੀਆਂ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਤੋਂ ਸਪੱਸ਼ਟ ਹੋ ਗਿਆ ਕਿ ਸਿਮਰਜੀਤ ਸਿੰਘ ਬੈਂਸ ਦੀ ਇਨ੍ਹਾਂ ਪਾਰਟੀਆਂ ਵਿੱਚ ਕੋਈ ਦਿਲਚਸਪੀ ਨਹੀਂ ਹੈ।

ਬੈਂਸ ਦੀ ਚੁੱਪ ਵਿਰੋਧੀਆਂ ਨੂੰ ਰੜਕਦੀ ?

ਹੁਣ ਚਾਰੋਂ ਵੱਡੀਆਂ ਸਿਆਸੀ ਪਾਰਟੀਆਂ 'ਆਪ', ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਲੁਧਿਆਣਾ 'ਚ ਆਪਣੇ ਪੱਤੇ ਵਿਛਾ ਦਿੱਤੇ ਹਨ। ਉਨ੍ਹਾਂ ਦੇ ਉਮੀਦਵਾਰਾਂ ਨੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ ਪਰ ਬੈਂਸ 'ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਬੈਂਸ ਇਨ੍ਹੀਂ ਦਿਨੀਂ ਮੀਡੀਆ ਨਾਲ ਗੱਲ ਵੀ ਨਹੀਂ ਕਰ ਰਹੇ ਹਨ। ਉਨ੍ਹਾਂ ਦੇ ਫੇਸਬੁੱਕ ਪੇਜ 'ਤੇ ਵੀ ਸਿਆਸੀ ਗਤੀਵਿਧੀਆਂ ਦੀ ਕੋਈ ਪੋਸਟ ਸ਼ੇਅਰ ਨਹੀਂ ਕੀਤੀ ਜਾ ਰਹੀ ਹੈ।  ਬੈਂਸ ਪਿਛਲੀ ਵਾਰ ਚੋਣਾਂ ਵਿੱਚ ਦੂਜੇ ਸਥਾਨ ’ਤੇ ਰਹੇ ਸਨ। ਇਸ ਕਾਰਨ ਵਿਰੋਧੀ ਪਾਰਟੀਆਂ ਬੈਂਸ ਅਤੇ ਉਨ੍ਹਾਂ ਦੇ ਵੋਟ ਬੈਂਕ 'ਤੇ ਖ਼ਾਸ ਨਜ਼ਰ ਰੱਖ ਰਹੀਆਂ ਹਨ। ਵਿਰੋਧੀ ਵੀ ਬੈਂਸ ਦੇ ਅਗਲੇ ਕਦਮ ਨੂੰ ਲੈ ਕੇ ਉਤਸੁਕ ਹਨ।

1 ਜੂਨ ਨੂੰ ਪੈਣਗੀਆਂ  ਵੋਟਾਂ

ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਬੈਂਸ ਹੁਣ ਆਪਣੀ ਹੀ ਪਾਰਟੀ ਤੋਂ ਚੋਣ ਲੜਨ ਲਈ ਐਕਸ਼ਨ ਦੇ ਮੂਡ 'ਚ ਨਜ਼ਰ ਆਉਣਗੇ, ਪਰ ਹੁਣ ਤੱਕ ਬੈਂਸ ਵੱਲੋਂ ਨਾ ਤਾਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ ਅਤੇ ਨਾ ਹੀ ਮੀਡੀਆ 'ਚ ਕੋਈ ਬਿਆਨ ਜਾਰੀ ਕੀਤਾ ਗਿਆ ਹੈ  ਜਦੋਂਕਿ ਹੁਣ ਵੋਟਿੰਗ ਲਈ ਸਿਰਫ਼ 26 ਦਿਨ ਬਚੇ ਹਨ।ਨਾਮਜ਼ਦਗੀ ਵੀ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਅਜਿਹੇ ਵਿੱਚ ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਕੀ ਬੈਂਸ ਨੇ ਇਸ ਵਾਰ ਚੋਣ ਨਾ ਲੜਨ ਦਾ ਫੈਸਲਾ ਕਰ ਲਿਆ ਹੈ।

ਪਿਛਲੀਆਂ ਚੋਣਾਂ ਵਿੱਚ ਚੰਗੀ ਰਹੀ ਕਾਰਗੁਜ਼ਾਰੀ

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਗਠਜੋੜ ਟੁੱਟਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੇ 2019 ਦੀਆਂ ਲੋਕ ਸਭਾ ਚੋਣਾਂ ਆਪਣੇ ਦਮ 'ਤੇ ਲੜੀਆਂ ਸਨ। ਇਸ ਦੇ ਬਾਵਜੂਦ ਉਹ ਮੁੱਖ ਪਾਰਟੀਆਂ ਅਕਾਲੀ ਦਲ ਅਤੇ ‘ਆਪ’ ਨੂੰ ਪਛਾੜ ਕੇ 3 ਲੱਖ 7 ਹਜ਼ਾਰ 423 ਵੋਟਾਂ ਨਾਲ ਦੂਜੇ ਸਥਾਨ ’ਤੇ ਰਹੇ। ਕਾਂਗਰਸ ਦੇ ਬਿੱਟੂ ਨੇ ਸਿਰਫ਼ 76372 ਵੋਟਾਂ ਨਾਲ ਚੋਣ ਜਿੱਤੀ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget