(Source: ECI/ABP News)
Ludhiana News: ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਮੁੜ ਭੁੱਖ ਹੜਤਾਲ ਦਾ ਐਲਾਨ, ਸੀਐਮ ਮਾਨ 'ਤੇ ਲਾਏ ਵਾਅਦਾਖਿਲਾਫੀ ਦੇ ਇਲਜ਼ਾਮ
Ludhiana News: ਬਾਪੂ ਸੂਰਤ ਸਿੰਘ ਖਾਲਸਾ ਨੇ ਮੁੜ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਕੋਲ ਬੈਠ ਕੇ ਵਾਅਦੇ ਕੀਤੇ ਸਨ ਕਿ ਬੰਦੀ ਸਿੰਘਾਂ ਦੀ...
![Ludhiana News: ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਮੁੜ ਭੁੱਖ ਹੜਤਾਲ ਦਾ ਐਲਾਨ, ਸੀਐਮ ਮਾਨ 'ਤੇ ਲਾਏ ਵਾਅਦਾਖਿਲਾਫੀ ਦੇ ਇਲਜ਼ਾਮ Bapu Surat Singh Khalsa announces another hunger strike, accuses CM Mann of breach of promise Ludhiana News: ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਮੁੜ ਭੁੱਖ ਹੜਤਾਲ ਦਾ ਐਲਾਨ, ਸੀਐਮ ਮਾਨ 'ਤੇ ਲਾਏ ਵਾਅਦਾਖਿਲਾਫੀ ਦੇ ਇਲਜ਼ਾਮ](https://feeds.abplive.com/onecms/images/uploaded-images/2023/04/09/551a4f4cc62661283b02cc6b872d846a1681012207455496_original.jpg?impolicy=abp_cdn&imwidth=1200&height=675)
Ludhiana News: ਬਾਪੂ ਸੂਰਤ ਸਿੰਘ ਖਾਲਸਾ ਨੇ ਮੁੜ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਕੋਲ ਬੈਠ ਕੇ ਵਾਅਦੇ ਕੀਤੇ ਸਨ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਉਹ ਸੰਘਰਸ਼ ਕਰਨਗੇ ਪਰ ਹੁਣ ਕੇਂਦਰ ਸਰਕਾਰ ਨਾਲ ਕੋਈ ਗੱਲ ਨਹੀਂ ਕੀਤੀ ਜਾ ਰਹੀ।
ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਲੁਧਿਆਣਾ ’ਚ ਪਿੰਡ ਹਸਨਪੁਰ ’ਚ ਬਾਪੂ ਸੂਰਤ ਸਿੰਘ ਖਾਲਸਾ ਨੇ ਐਲਾਨ ਕੀਤਾ ਹੈ ਕਿ ਉਹ ਮੁੜ ਤੋਂ ਭੁੱਖ ਹੜਤਾਲ ਕਰਨਗੇ। ਬਾਬੂ ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਜੇ ਭੁੱਖ ਹੜਤਾਲ ਦੌਰਾਨ ਉਨ੍ਹਾਂ ਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਲਈ ਸਿੱਧੇ ਤੌਰ ’ਤੇ ਸਰਕਾਰ ਜ਼ਿੰਮੇਵਾਰ ਹੋਵੇਗੀ।
ਦਰਅਸਲ, ਸ਼ਨੀਵਾਰ ਨੂੰ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਸੂਰਤ ਸਿੰਘ ਖਾਲਸਾ ਨੂੰ ਮੋਰਚੇ ’ਤੇ ਲਿਜਾਣ ਲਈ ਪੁੱਜੇ ਸਨ ਪਰ ਸਿਹਤ ਵਿਭਾਗ ਦੇ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਲਿਜਾਣ ਦੀ ਆਗਿਆ ਨਾ ਦਿੱਤੀ। ਉਧਰ, ਡਾਕਟਰ ਸਾਰੰਗ ਸ਼ਰਮਾ ਨੇ ਕਿਹਾ ਕਿ ਸੂਰਤ ਸਿੰਘ ਖਾਲਸਾ ਨੂੰ ਬੀਪੀ, ਸ਼ੂਗਰ ਸਣੇ ਹੋਰ ਕਈ ਬਿਮਾਰੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਸਫ਼ਰ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।
ਇਸ ਦੌਰਾਨ ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਕੋਲ ਬੈਠ ਕੇ ਵਾਅਦੇ ਕੀਤੇ ਸਨ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਉਹ ਸੰਘਰਸ਼ ਕਰਨਗੇ ਪਰ ਹੁਣ ਕੇਂਦਰ ਸਰਕਾਰ ਨਾਲ ਕੋਈ ਗੱਲ ਨਹੀਂ ਕੀਤੀ ਜਾ ਰਹੀ।
ਬਾਬੂ ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਉਹ 14 ਤੋਂ 18 ਅਪਰੈਲ ਤੱਕ ਪਿੰਡ ਹਸਨਪੁਰ ’ਚ ਹੀ ਅਖੰਡ ਪਾਠ ਸਾਹਿਬ ਰੱਖਣਗੇ। ਇਸ ਤੋਂ ਬਾਅਦ ਉਹ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।
ਇਹ ਵੀ ਪੜ੍ਹੋ: Indigo Flight: ਜਹਾਜ਼ 'ਚ ਸ਼ਰਾਬੀ ਨੇ ਕਰ ਦਿੱਤਾ ਵੱਡਾ ਕਾਂਡ, ਨਸ਼ੇ 'ਚ ਟੁੰਨ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਲੱਗਾ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: PM Modi: ਕਾਲੀ ਟੋਪੀ, ਖਾਕੀ ਪੈਂਟ ਅਤੇ ਪ੍ਰਿੰਟਿਡ ਟੀ-ਸ਼ਰਟ... ਟਾਈਗਰ ਰਿਜ਼ਰਵ ਜਾਣ ਤੋਂ ਪਹਿਲਾਂ ਇਸ ਅੰਦਾਜ਼ 'ਚ ਨਜ਼ਰ ਆਏ PM ਮੋਦੀ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)