ਪੜਚੋਲ ਕਰੋ

D Pharmacy scam: ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਨੂੰ ਅਦਾਲਤ ਤੋਂ ਝਟਕਾ

D Pharmacy scam: ਇਸ ਮਾਮਲੇ ਵਿੱਚ ਵਿਜੀਲੈਂਸ ਪਹਿਲਾਂ ਪੀ.ਐਸ.ਪੀ.ਸੀ. ਦੇ ਦੋ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਤੋਂ ਇਲਾਵਾ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ

D Pharmacy scam: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਸਮੇਤ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ, ਕਰਮਚਾਰੀਆਂ ਅਤੇ ਹੋਰਨਾਂ ਵਿਰੁੱਧ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਲਈ ਬਿਊਰੋ ਨੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 7-ਏ, 8, 13 (1) (ਏ) 13 (2) ਅਧੀਨ ਆਰਥਿਕ ਅਪਰਾਧ ਵਿੰਗ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਅਪਰਾਧਿਕ ਮਾਮਲਾ ਦਰਜ ਕੀਤਾ ਹੋਇਆ ਹੈ। 

ਜਿਕਰਯੋਗ ਹੈ ਕਿ ਡਾਕਟਰ ਗੁਰਪ੍ਰੀਤ ਗਿੱਲ ਨੂੰ 15.01.2024 ਨੂੰ ਗ੍ਰਿਫਤਾਰ ਕਰਕੇ ਅਗਲੇ ਦਿਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਪਰ ਉਸਦੇ ਵਕੀਲ ਨੇ ਉਸਦੀ ਸਰਜਰੀ ਦਾ ਮੈਡੀਕਲ ਰਿਕਾਰਡ ਪੇਸ਼ ਕੀਤਾ ਸੀ। ਉਸ ਦੀ ਦਰਖਾਸਤ ’ਤੇ ਲੁਧਿਆਣਾ ਦੀ ਅਦਾਲਤ ਨੇ ਉਸ ਦਾ ਸਿਵਲ ਹਸਪਤਾਲ ਲੁਧਿਆਣਾ ਤੋਂ ਜਾਂਚ ਡਾਕਟਰੀ ਮੁਆਇਨਾ ਕਰਵਾਉਣ ਦੇ ਹੁਕਮ ਦਿੱਤੇ ਹਨ। 

ਹਸਪਤਾਲ ਦੇ ਤਿੰਨ ਮਾਹਿਰਾਂ ਵਾਲੇ ਮੈਡੀਕਲ ਬੋਰਡ ਨੇ ਉਸ ਨੂੰ ਉਸੇ ਦਿਨ ਭਾਵ 16.01.2024 ਨੂੰ ਪੀ.ਜੀ.ਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਸੀ ਅਤੇ ਉਸਨੂੰ ਬਿਊਰੋ ਦੀ ਨਿਆਂਇਕ ਹਿਰਾਸਤ ਅਧੀਨ ਪੀ.ਜੀ.ਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਉੱਥੇ ਮਾਹਿਰਾਂ ਦੇ ਇੱਕ ਬੋਰਡ ਦੁਆਰਾ ਜਾਂਚ ਕਰਨ ਤੋਂ ਬਾਅਦ ਉਸਨੂੰ 24 ਜਨਵਰੀ, 2024 ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਉਪਰੋਕਤ ਮੁਲਜ਼ਮ ਡਾਕਟਰ ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ ਸਹਿਣਾ ਦੇ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ ਸਾਲ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਗੈ। 

ਇਸ ਮਾਮਲੇ ਵਿੱਚ ਵਿਜੀਲੈਂਸ ਪਹਿਲਾਂ ਪੀ.ਐਸ.ਪੀ.ਸੀ. ਦੇ ਦੋ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਤੋਂ ਇਲਾਵਾ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। 

ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ 'ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Embed widget