Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।


ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ