Ludhiana News: ਭਗਵੰਤ ਮਾਨ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਦੀ ਪੰਜਾਬ ਪੁਲਿਸ, ਸਰਕਾਰੀ ਆਦੇਸ਼ ਮਗਰੋਂ ਵੀ ਪੁਲਿਸ ਕਰ ਰਹੀ ਕਿਸਾਨਾਂ ਨੂੰ ਪ੍ਰੇਸ਼ਾਨ
Ludhiana News: ਪੰਜਾਬ ਪੁਲਿਸ ਭਗਵੰਤ ਮਾਨ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੀ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪਰਚੇ ਰੱਦ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਅਜੇ ਵੀ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
Ludhiana News: ਪੰਜਾਬ ਪੁਲਿਸ ਭਗਵੰਤ ਮਾਨ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੀ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪਰਚੇ ਰੱਦ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਅਜੇ ਵੀ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਆਪਸੀ ਰੰਜਿਸ਼ ਕੱਢਣ ਲਈ ਪੁਲਿਸ ਕੋਲ ਪਰਾਲੀ ਸਾੜਨ ਦੀਆਂ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ।
ਦੱਸ ਦਈਏ ਕਿ ਸੋਮਵਾਰ ਨੂੰ ਕਿਸਾਨ ਲੀਡਰਾਂ ਦਾ ਵਫ਼ਦ ਜਗਰਾਓਂ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਨਵਨੀਤ ਸਿੰਘ ਬੈਂਸ ਨੂੰ ਮਿਲਿਆ ਤੇ ਸਰਕਾਰ ਦੇ ਹੁਕਮਾਂ ਦੇ ਉਲਟ ਕੁਝ ਥਾਵਾਂ ’ਤੇ ਝੋਨੇ ਦੀ ਪਰਾਲੀ ਸਾੜਨ ਦੇ ਪਰਚੇ ਦਰਜ ਕਰ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਕਿਸਾਨ ਆਗੂਆਂ ਨੇ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਇਸ ਨੂੰ ਰੋਕਣ ਦੀ ਮੰਗ ਕੀਤੀ।
ਹਾਸਲ ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਨੁਮਾਇੰਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ। ਵਫ਼ਦ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਕੁਝ ਥਾਵਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਪਰਚੇ ਦਰਜ ਕਰ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਝੂਠੀਆਂ ਸ਼ਿਕਾਇਤਾਂ ਨੂੰ ਆਧਾਰ ਬਣਾ ਕੇ ਨਿੱਜੀ ਲਾਗ ਡਾਟ ਕੱਢੀ ਜਾ ਰਹੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਮਾਮਲੇ ਦੀ ਪੜਤਾਲ ਕਰ ਕੇ ਇਨਸਾਫ਼ ਦੇਣ ਦਾ ਭਰੋਸਾ ਦਿੱਤਾ। ਕਿਸਾਨ ਯੂਨੀਅਨ ਦੇ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਪਰ ਪੰਜਾਬ ਤੇ ਕੇਂਦਰ ਸਰਕਾਰ ਛੋਟੀ ਕਿਸਾਨੀ ਨੂੰ ਪ੍ਰਤੀ ਏਕੜ ਜਾਂ ਪ੍ਰਤੀ ਕੁਇੰਟਲ ਯੋਗ ਮੁਆਵਜ਼ਾ ਦੇਣ ਤੋਂ ਇਨਕਾਰੀ ਹੈ ਜਿਸ ਕਾਰਨ ਕਿਸਾਨ ਮਜਬੂਰੀਵੱਸ ਅਜਿਹਾ ਕਰਨ ਲਈ ਮਜਬੂਰ ਹਨ।
ਇਹ ਵੀ ਪੜ੍ਹੋ: Rohit Shetty B’day: ਰੋਹਿਤ ਸ਼ੈੱਟੀ ਦੀ ਪਹਿਲੀ ਤਨਖਾਹ ਸੀ 35 ਰੁਪਏ, ਅੱਜ ਹਨ ਬਾਲੀਵੁੱਡ ਦੇ ਟਾਪ ਡਾਇਰੈਕਟਰ, ਕਰੋੜਾਂ 'ਚ ਹੈ ਕਮਾਈ
ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਦੇ ਬਾਕੀ ਸੂਬਿਆਂ ਵਾਂਗ ਪੰਜਾਬ ਦੇ ਕਿਸਾਨ ਵੀ ਐਮਐਸਪੀ ਸਮੇਤ ਪ੍ਰਦੂਸ਼ਣ ਐਕਟ ਰੱਦ ਕਰਾਉਣ ਲਈ 20 ਮਾਰਚ ਨੂੰ ਵੱਡੀ ਗਿਣਤੀ ਵਿੱਚ ਰਾਮ ਲੀਲਾ ਮੈਦਾਨ ਦਿੱਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਝੋਨੇ ਤੋਂ ਖਹਿੜਾ ਛੁਡਾਉਣ ਲਈ ਫ਼ਸਲੀ ਚੱਕਰ ਬਦਲਾਉਣ ਲਈ ਬਾਕੀ ਫ਼ਸਲਾਂ ’ਤੇ ਐਮਐਸਪੀ ਦੀ ਮੰਗ ਕਰ ਰਹੀ ਹੈ ਤਾਂ ਜੋ ਮਸਲੇ ਦਾ ਜੂੜ ਹੀ ਵੱਢਿਆ ਜਾਵੇ।
ਇਹ ਵੀ ਪੜ੍ਹੋ: Aamir Khan B’day: ਆਮਿਰ ਖਾਨ ਨੇ 17 ਸਾਲ ਦੀ ਉਮਰ 'ਚ ਮੁਨਾਇਆ ਸੀ ਸਿਰ, ਇਕ ਵਾਰ ਖੂਨ ਨਾਲ ਲਿਖਿਆ ਲਵ ਲੈਟਰ