Ludhiana : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੰਗਲਵਾਰ ਨੂੰ ਲੁਧਿਆਣਾ ਵਿੱਚ ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਘਰ ਪੁੱਜੇ। ਇੱਥੇ ਉਹ ਛਿੰਦਾ ਦੇ ਪਰਿਵਾਰ ਨੂੰ ਮਿਲੇ। ਇਸ ਦੌਰਾਨ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਸਰਕਾਰ ਹਰ ਸੰਭਵ ਮਦਦ ਕਰੇਗੀ।


ਪਰਿਵਾਰ ਨਾਲ ਦੁੱਖ ਵੰਡਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਤਿਗੁਰੂ ਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਸਵਰਗੀ ਗਾਇਕ ਸੁਰਿੰਦਰ ਛਿੰਦਾ ਨਾਲ ਬਿਤਾਏ ਪਲਾਂ ਤੇ ਗੱਲਬਾਤ ਦੀਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਸਾਂਝੀਆਂ ਕੀਤੀਆਂ। ਮੁੱਖ ਮੰਤਰੀ 4 ਵਜੇ ਦੇ ਕਰੀਬ ਪਹੁੰਚੇ ਤੇ ਲਗਪਗ 20 ਮਿੰਟ ਪਰਿਵਾਰ ਨਾਲ ਗੱਲਬਾਤ ਕਰਦੇ ਰਹੇ। 



ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਹੜ੍ਹੇ ਹਾਂ DMC ਹਸਪਤਾਲ ਦਾ 16 ਲੱਖ ਰੁਪਏ ਦਾ ਬਿੱਲ ਬਣਿਆ ਸੀ। ਸਰਕਾਰ ਨੇ ਉਸ ਨੂੰ 8 ਲੱਖ ਰੁਪਏ ਕਰਵਾ ਦਿੱਤੇ। ਇਸ ਦੇ ਨਾਲ ਹੀ ਇੱਕ ਸਾਥੀ ਨੇ ਸੁਰਿੰਦਰ ਛਿੰਦਾ ਦੇ ਪਰਿਵਾਰ ਦੀ 5 ਲੱਖ ਰੁਪਏ ਦੀ ਮਦਦ ਕੀਤੀ ਹੈ। ਇਹ ਕੋਈ ਅਹਿਸਾਨ ਨਹੀਂ, ਪੰਜਾਬ ਦੀ ਸੇਵਾ ਕਰਨ ਵਾਲਿਆਂ ਦੀ ਮਦਦ ਕਰਨਾ ਸਾਡਾ ਫਰਜ਼ ਹੈ।


ਸੁਰਿੰਦਰ ਛਿੰਦਾ ਦੀ ਧਰਮ ਪਤਨੀ ਜੋਗਿੰਦਰ ਕੌਰ, ਸਪੁੱਤਰ ਮਨਿੰਦਰ ਛਿੰਦਾ ਤੇ ਸਿਮਰਨ ਛਿੰਦਾ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਿੰਦਰ ਛਿੰਦਾ ਦੇ ਸੁਪਰ ਹਿੱਟ ਰਿਕਾਰਡ ਜਿਊਣਾ ਮੌੜ ਦਾ ਖ਼ਾਸ ਤੌਰ 'ਤੇ ਜ਼ਿਕਰ ਕੀਤਾ। ਮਾਨ ਨੇ ਉਨ੍ਹਾਂ ਦੇ ਕਈ ਗੀਤਾਂ ਦੀ ਗੱਲ ਵੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਕਸਰ ਹੀ ਛਿੰਦਾ ਨਾਲ ਗੱਲਬਾਤ ਹੁੰਦੀ ਸੀ।ਛਿੰਦਾ ਦਾ ਡਾਇਲਾਗ ਓਏ ਛੋਟਿਆ ਕਿੱਦਾਂ ਉਨ੍ਹਾਂ ਨੂੰ ਬੇਹੱਦ ਪਸੰਦ ਸੀ। ਇਸ ਮੌਕੇ ਮਰਹੂਮ ਗਾਇਕ ਸੁਰਿੰਦਰ ਛਿੰਦਾ ਦੇ ਸ਼ਗਿਰਦ ਅਤੇ ਗਾਇਕ ਗੋਲਡੀ ਚੌਹਾਨ ਤੋਂ ਇਲਾਵਾ ਹਰਪ੍ਰੀਤ ਸਿੰਘ ਸੇਖੋਂ, ਜਰਨੈਲ ਸਿੰਘ ਤੂਰ ਤੇ ਤੇ ਸਤੀਸ਼ ਸੱਗੜ ਹਾਜ਼ਰ ਸਨ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial