ਪੜਚੋਲ ਕਰੋ
ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀ ਨਹੀਂ ਮਿਲੀ ਰਾਹਤ ,ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
Ludhiana News : ਪੰਜਾਬ 'ਚ ਟੈਂਡਰ ਘੁਟਾਲੇ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ ਹੈ। ਇਸ ਮਾਮਲੇ 'ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ ਗਈ ਅਤੇ ਪੰਜਾਬ ਸਰਕਾਰ ਨੇ ਆਪਣਾ ਪੱਖ

Bharat Bhushan Ashu
Ludhiana News : ਪੰਜਾਬ 'ਚ ਟੈਂਡਰ ਘੁਟਾਲੇ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ ਹੈ। ਇਸ ਮਾਮਲੇ 'ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ ਗਈ ਅਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਮੁਲਤਵੀ ਹੁੰਦੀ ਆ ਰਹੀ ਹੈ ਪਰ ਹਾਈਕੋਰਟ ਨੇ ਹੁਣ ਇਸ ਮਾਮਲੇ 'ਚ ਦੋਸ਼ੀ ਆਸ਼ੂ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ 'ਚ ਜੇਲ 'ਚ ਬੰਦ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ 'ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਪਹਿਲਾਂ ਸੁਣਵਾਈ 17 ਫਰਵਰੀ, ਫਿਰ 20 ਫਰਵਰੀ ਅਤੇ ਫਿਰ ਅੱਜ 23 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਡੀਐਮਸੀ ਹਸਪਤਾਲ ਵੱਲੋਂ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਦੇਣ ਤੋਂ ਇਨਕਾਰ, ਕੌਮੀ ਇਨਸਾਫ਼ ਮੋਰਚੇ ਦੀ ਕੋਸ਼ਿਸ਼ ਅਸਫਲ
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ 2022 ਨੂੰ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਤਾਂ ਆਸ਼ੂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਪਰ ਹੁਣ ਤੱਕ ਉਸ ਨੂੰ ਰਾਹਤ ਨਹੀਂ ਮਿਲ ਸਕੀ।
ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਪੰਜਾਬ ਵਿਜੀਲੈਂਸ ਨੇ ਠੇਕੇਦਾਰ ਤੇਲੂਰਾਮ ਅਤੇ ਏਜੰਟ ਕ੍ਰਿਸ਼ਨ ਲਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਮਾਮਲੇ 'ਚ 7 ਦੋਸ਼ੀ ਨਾਮਜ਼ਦ ਹਨ। ਉਪਰੋਕਤ ਮੁਲਜ਼ਮਾਂ ਤੋਂ ਇਲਾਵਾ ਮੁਲਜ਼ਮ ਸੰਦੀਪ ਭਾਟੀਆ, ਜਗਰੂਪ ਸਿੰਘ, ਪੰਕਜ ਮੀਨੂੰ ਮਲਹੋਤਰਾ, ਇੰਦਰਜੀਤ ਇੰਡੀ, ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ, ਸੇਵਾਮੁਕਤ (DFSC) ਸੁਰਿੰਦਰ ਕੁਮਾਰ ਬੇਰੀ, ਪਨਸਪ ਦੇ ਤਤਕਾਲੀ ਜ਼ਿਲ੍ਹਾ ਮੈਨੇਜਰ ਜਗਨਦੀਪ ਢਿੱਲੋਂ, ਕੌਂਸਲਰ ਪਤੀ ਅਨਿਲ ਜੈਨ, ਮੁੱਲਾਂਪੁਰ- ਦਾਖਾ ਨਗਰ ਕੌਂਸਲ ਦੇ ਚੇਅਰਮੈਨ ਤੇਲੂਰਾਮ ਬਾਂਸਲ ਦੇ ਭਰਾ ਮਹਾਵੀਰ ਬਾਂਸਲ ਅਤੇ ਦੋ ਹੋਰ ਆੜ੍ਹਤੀਏ ਵੀ ਹਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ