Punjab News: ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਨਾਲ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਮੌਜੂਦ ਰਹੇ। 

ਪਹਿਲਾਂ ਪ੍ਰੈਸ ਕਾਨਫਰੰਸ ਕੀਤੀ ਫਿਰ ਪਹੁੰਚੇ ਡੀਸੀ ਦਫਤਰ

ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੇ  ਫਿਰੋਜ਼ਪੁਰ ਰੋਡ ‘ਤੇ ਸਥਿਤ ਸੰਧੂ ਟਾਵਰ ਕੋਲ ਆਪਣੇ ਦਫਤਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਅਤੇ ਫਿਰ ਵੱਡੀ ਗਿਣਤੀ ਵਿੱਚ ਵਰਕਰਾਂ ਦੇ ਨਾਲ ਡੀਸੀ ਦਫਤਰ ਪਹੁੰਚੇ। ਹੁਣ ਤੱਕ ਇੱਕ ਆਜ਼ਾਦ ਉਮੀਦਵਾਰ ਬਲਦੇਵ ਰਾਜ ਦੇਬੀ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਚੁੱਕੇ ਹਨ।

ਰਾਜਾ ਵੜਿੰਗ ਨੇ ਆਸ਼ੂ ਨੂੰ ਦਿੱਤੀ ਵਧਾਈ

ਉੱਥੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਆਸ਼ੂ ਨੂੰ ਵਧਾਈ ਦਿੰਦੇ ਹਨ ਕਿ ਉਹ ਚੋਣ ਲੜ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਕਹਿਣਾ ਚਾਹੁੰਦਾਂ ਹਾਂ ਕਿ ਜੇਕਰ ਲੋਕ ਹਸਦੇ-ਵਸਦੇ ਰਹਿਣਾ ਚਾਹੁੰਦੇ ਹਨ ਤਾਂ ਕਾਂਗਰਸ ਪਾਰਟੀ ਦਾ ਸਾਥ ਦੇਣ। ਹਲਕਾ ਪੱਛਮੀ ਤੋਂ ਕਾਂਗਰਸ ਉਮੀਦਵਾਰ ਨੂੰ ਜਿਤਾ ਕੇ 2027 ਵਿੱਚ ਕਾਂਗਰਸ ਸਰਕਾਰ ਬਣਾਉਣ ਦੀ ਨੀਂਹ ਰੱਖ ਦੇਣ।

ਜ਼ਿਕਰ ਕਰ ਦਈਏ ਕਿ ਲੁਧਿਆਣਾ ਵਿੱਚ 19 ਜੂਨ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ, ਜਿਸ ਨਾਲ ਹਰੇਕ ਪਾਰਟੀ ਨੇ ਆਪਣੀ ਉਮੀਦਵਾਰ ਖੜ੍ਹਾ ਕੀਤਾ ਹੈ। ਉੱਥੇ ਹੀ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਗੁਰਪ੍ਰੀਤ ਸਿੰਘ ਗੋਗੀ ਦੀ ਗੋਲੀ ਲੱਗਣ ਕਰਕੇ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਹਲਕਾ ਪੱਛਮੀ ਦੀ ਸੀਟ ਖਾਲੀ ਹੋ ਗਈ ਸੀ, ਜਿਸ ਤੋਂ ਬਾਅਦ ਹੁਣ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਤੀਜੇ 23 ਜੂਨ ਨੂੰ ਆ ਜਾਣਗੇ, ਜਿਸ ਵਿੱਚ ਪਤਾ ਲੱਗ ਜਾਵੇਗਾ ਕਿ ਲੋਕਾਂ ਨੇ ਕਿਹੜੀ ਪਾਰਟੀ ਨੂੰ ਮੋਹਰੀ ਬਣਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।