Road Accident: ਖੰਨਾ ਦੇ ਦੋਰਾਹਾ ਵਿਖੇ ਨੈਸ਼ਨਲ ਹਾਈਵੇਅ 'ਤੇ ਮਹਿਜ਼ 100 ਗਜ਼ ਦੀ ਦੂਰੀ 'ਚ 3 ਹਾਦਸੇ ਹੋਏ। ਕਰੀਬ 20 ਵਾਹਨ ਆਪਸ ਵਿੱਚ ਟਕਰਾਅ ਗਏ। ਖੁਸ਼ਕਿਸਮਤੀ ਰਹੀ ਕਿ ਇਨ੍ਹਾਂ ਹਾਦਸਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸਿਆਂ ਕਾਰਨ ਰਾਜਗੜ੍ਹ ਨੇੜੇ ਨੈਸ਼ਨਲ ਹਾਈਵੇਅ ਪੁਲ ਨੂੰ ਬੰਦ ਕਰਨਾ ਪਿਆ ਅਤੇ ਆਵਾਜਾਈ ਨੂੰ ਸਰਵਿਸ ਲੇਨ ਤੋਂ ਮੋੜਨਾ ਪਿਆ।
ਦਰਅਸਲ, ਪਹਿਲਾ ਹਾਦਸਾ ਰਾਜਗੜ੍ਹ ਨੇੜੇ ਪੁਲ ’ਤੇ ਕੈਂਟਰ ਨਾਲ ਵਾਪਰਿਆ। ਇੱਥੇ 4 ਤੋਂ 5 ਵਾਹਨ ਆਪਸ ਵਿੱਚ ਟਕਰਾਅ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਆ ਕੇ ਵਾਹਨਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਫਿਰ ਥੋੜ੍ਹੀ ਦੂਰੀ 'ਤੇ 4 ਤੋਂ 5 ਹੋਰ ਵਾਹਨ ਆਪਸ ਵਿਚ ਟਕਰਾਅ ਗਏ। ਇਸ ਦੌਰਾਨ ਕੁਝ ਦੂਰੀ 'ਤੇ ਇੱਕ ਹੋਰ ਹਾਦਸਾ ਵਾਪਰ ਗਿਆ ਅਤੇ ਕੁਝ ਵਾਹਨ ਆਪਸ ਵਿੱਚ ਟਕਰਾਅ ਗਏ।
ਇਸ ਵਾਰ ਸਰਦੀਆਂ ਦੀ ਸ਼ੁਰੂਆਤ 'ਚ ਖੰਨਾ 'ਚ 3 ਕਿਲੋਮੀਟਰ ਦੇ ਖੇਤਰ 'ਚ 100 ਤੋਂ ਵੱਧ ਵਾਹਨ ਆਪਸ 'ਚ ਟਕਰਾਅ ਗਏ ਹਾਲਾਂਕਿ ਇਸ ਮੌਕੇ ਜਾਨੀ ਨਕਸਾਨ ਤੋਂ ਬਚਾਅ ਰਿਹਾ ਸੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਅਤੇ ਪੁਲਿਸ ਨੂੰ ਪ੍ਰਬੰਧ ਕਰਨ ਲਈ ਕਿਹਾ। ਇਸ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਕੋਈ ਦੇਰੀ ਨਹੀਂ ਕੀਤੀ।
ਐਸਪੀ (ਐਚ) ਗੁਰਪ੍ਰੀਤ ਕੌਰ ਪੁਰੇਵਾਲ, ਡੀਐਸਪੀ ਨਿਖਿਲ ਗਰਗ, ਟਰੈਫਿਕ ਇੰਚਾਰਜ ਹਰਦੀਪ ਸਿੰਘ, ਐਸਐਚਓ ਵਿਜੇ ਕੁਮਾਰ, ਐਸਐਚਓ ਸੰਤੋਖ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਹਾਦਸਾਗ੍ਰਸਤ ਵਾਹਨਾਂ ਨੂੰ ਨੈਸ਼ਨਲ ਹਾਈਵੇ ਤੋਂ ਹਟਾਇਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ