Ludhiana News: ਲੁਧਿਆਣਾ ਤੋਂ ਵੱਡੀ ਖਬਰ ਆਈ ਹੈ। ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਲੈਂਟਰ ਦੇ ਮਲਬੇ ਹੇਠ 4 ਅਧਿਆਪਕ ਫਸ ਗਏ। ਬਚਾਅ ਕਾਰਜ ਦੌਰਾਨ ਦੋ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਜਦੋਂਕਿ ਦੋ ਹਾਲੇ ਵੀ ਮਲਬੇ ਹੇਠ ਫਸੇ ਸੀ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ ਤੇ ਦੂਜੇ ਦੀ ਭਾਲ ਅਜੇ ਵੀ ਜਾਰੀ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦਿੱਤੀ। ਜਾਣਕਾਰੀ ਅਨੁਸਾਰ ਮਲਬੇ ਹੇਠੋਂ ਕੱਢੇ ਦੋ ਅਧਿਆਪਕ ਜ਼ਖ਼ਮੀ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।




ਲੈਂਟਰ ਡਿੱਗਣ ਨਾਲ ਮੱਚ ਗਈ ਹਫੜਾ-ਦਫੜੀ 


ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ ਵਿੱਚ ਕਰੀਬ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ। ਇਸ ਦੌਰਾਨ ਦੋ ਅਧਿਆਪਕਾਂ ਨੂੰ ਲੋਕਾਂ ਨੇ ਤੁਰੰਤ ਕੱਢ ਲਿਆ ਜਦੋਂਕਿ ਦੋ ਹੋਰ ਅਧਿਆਪਕਾਂ ਨੂੰ ਮਲਬੇ 'ਚੋਂ ਕੱਢਣ ਦਾ ਕੰਮ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।


ਹਾਸਲ ਜਾਣਕਾਰੀ ਅਨੁਸਾਰ ਅਧਿਆਪਕ ਸਟਾਫ ਰੂਮ ਵਿੱਚ ਬੈਠੇ ਸੀ ਕਿ ਅਚਾਨਕ ਲੈਂਟਰ ਡਿੱਗ ਗਿਆ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਵਿੱਚ ਜੁੱਟ ਗਏ। ਮੁਲਬੇ ਹੇਠੋਂ ਕੱਢੇ ਗਏ ਅਧਿਆਪਕਾਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਸਮੇਂ ਬੱਚੇ ਵੀ ਸਕੂਲ 'ਚ ਸੀ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Chandrayaan 3 Landing Live: 'ਤੈਅ ਸਮੇਂ 'ਤੇ ਹੀ ਹੋਵੇਗੀ ਚੰਦਰਯਾਨ-3 ਦੀ ਲੈਂਡਿੰਗ', ਇਸਰੋ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ, ਇੱਥੇ ਵੇਖੋ Live


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ