Ludhiana News: ਰਾਜਸਥਾਨ ਪੁਲਿਸ ਦਾ ਪੰਜਾਬ ਪੁਲਿਸ ਖਿਲਾਫ ਵੱਡਾ ਐਕਸ਼ਨ! ਜੋਧਪੁਰ ਤੋਂ ਚੁੱਕ ਲਿਆਏ ਨੌਜਵਾਨ, 10 ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ
Ludhiana News: ਰਾਜਸਥਾਨ ਦੀ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ 10 ਪੁਲਿਸ ਮੁਲਾਜ਼ਮਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ।
Ludhiana News: ਰਾਜਸਥਾਨ ਦੀ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ 10 ਪੁਲਿਸ ਮੁਲਾਜ਼ਮਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਪੁਲਿਸ ਵਾਲਿਆਂ 'ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਲਾਏ ਗਏ ਹਨ। ਰਾਜਸਥਾਨ ਪੁਲਿਸ ਦਾ ਕਹਿਣਾ ਹੈ ਕਿ ਲੁਧਿਆਣਾ ਸਿਟੀ ਪੁਲਿਸ ਨੇ ਜੋਧਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਅਗਵਾ ਕੀਤਾ ਹੈ। ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਸ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਗਿਆ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਤੇ ਹੋਰ ਪੁਲਿਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਤੇ ਹੋਰਾਂ ਖ਼ਿਲਾਫ਼ ਰਾਜਸਥਾਨ ਦੇ ਜੋਧਪੁਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: Govt Office Time: ਅੱਤ ਦੀ ਗਰਮੀ ਵਿਚਾਲੇ ਕਦੋਂ ਬਦਲਿਆ ਜਾ ਰਿਹਾ ਸਰਕਾਰੀ ਦਫ਼ਤਰਾਂ ਦਾ ਸਮਾਂ ? ਪਿਛਲੇ ਸਾਲ 2 ਮਈ ਨੂੰ ਹੋਇਆ ਸੀ ਬਦਲਾਅ
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਿਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸ ਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਿਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰਕੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ। ਇਨ੍ਹਾਂ 'ਚ ਮਨਵੀਰ ਪੁਲਿਸ ਵਾਲਿਆਂ ਨਾਲ ਕਾਰ 'ਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਹੇ ਹਨ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Harsimrat Kaur Badal: ਕਿੰਨੀ ਅਮੀਰ ਹੈ ਹਰਸਿਮਰਤ ਕੌਰ ਬਾਦਲ, ਚੋਣ ਹਲਫਨਾਮੇ 'ਚ ਹੋਇਆ ਵੱਡਾ ਖੁਲਾਸਾ