Ludhiana: ਲੁਧਿਆਣਾ ਦੀ ਫੈਕਟਰੀ 'ਚ ਜ਼ੋਰਦਾਰ ਧਮਾਕਾ! 1 ਦੀ ਮੌਤ, ਇਲਾਕੇ 'ਚ ਮੱਚੀ ਤਰਥੱਲੀ
ਲੁਧਿਆਣਾ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ । ਜਿੱਥੇ ਇੱਕ ਫੈਕਟਰੀ ਦੇ ਵਿੱਚ ਪੇਂਟ ਬੋਇਲਰ ਅਚਾਨਕ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਫੈਕਟਰੀ ਦੀਆਂ ਦੀਵਾਰਾਂ ਤੋਂ ਲੈ ਕੇ ਆਸਪਾਸ ਦੀਆਂ ਇਮਾਰਤਾਂ ਦੀਆਂ ਖਿੜਕੀਆਂ..

ਲੁਧਿਆਣਾ ਵਿੱਚ ਸ਼ਨੀਵਾਰ ਸ਼ਾਮ ਨੂੰ ਦਿਲ ਦਹਲਾ ਦੇਣ ਵਾਲੀ ਘਟਨਾ ਵਾਪਰੀ, ਜਿਸ ਨੇ ਪੂਰੇ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। UCPMA ਦਫ਼ਤਰ ਦੇ ਪਿੱਛੇ ਸਥਿਤ ਅਜੀਤ ਸਾਈਕਲ ਇੰਡਸਟਰੀ ਵਿੱਚ ਪੇਂਟ ਬੋਇਲਰ ਅਚਾਨਕ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਫੈਕਟਰੀ ਦੀਆਂ ਦੀਵਾਰਾਂ ਤੋਂ ਲੈ ਕੇ ਆਸਪਾਸ ਦੀਆਂ ਇਮਾਰਤਾਂ ਦੀਆਂ ਖਿੜਕੀਆਂ ਤੱਕ ਹਿਲ ਗਈਆਂ।
ਧਮਾਕੇ ਦੀ ਆਵਾਜ਼ ਸੁਣ ਮੱਚਿਆ ਹੜਕੰਪ
ਧਮਾਕੇ ਤੋਂ ਬਾਅਦ ਫੈਕਟਰੀ ਵਿੱਚ ਭਿਆਨਕ ਹੜਕੰਪ ਮਚ ਗਿਆ। ਕਰਮਚਾਰੀ ਚੀਕ-ਚਿਹਾੜਾ ਪਾਉਂਦੇ ਹੋਏ ਆਪਣੀ ਜਾਨ ਬਚਾਉਣ ਲਈ ਬਾਹਰ ਦੌੜ ਪਏ। ਕੁਝ ਹੀ ਪਲਾਂ ਵਿੱਚ ਆਲੇ-ਦੁਆਲੇ ਧੂੰਏ ਦਾ ਘੁਬਾਰ ਫੈਲ ਗਿਆ। ਘਟਨਾ ਵਿੱਚ ਇੱਕ ਕਰਮਚਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
ਨੇੜਲੇ ਰਿਹਾਇਸ਼ੀ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਵੀ ਸਹਿਮੇ
ਧਮਾਕੇ ਦੀ ਗੂੰਜ ਇੰਨੀ ਤੇਜ਼ ਸੀ ਕਿ ਨੇੜਲੇ ਰਿਹਾਇਸ਼ੀ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਵੀ ਆਪਣੇ ਘਰਾਂ ਤੋਂ ਬਾਹਰ ਆ ਗਏ। ਸਥਾਨਕ ਲੋਕਾਂ ਨੇ ਤੁਰੰਤ ਦਮਕਾਲ ਵਿਭਾਗ ਅਤੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਰਾਹਤ ਅਤੇ ਬਚਾਓ ਟੀਮ ਮੌਕੇ 'ਤੇ ਪਹੁੰਚੀ। ਘਟਨਾ ਤੋਂ ਬਾਅਦ ਪੂਰੇ ਖੇਤਰ ਵਿੱਚ ਦਹਿਸ਼ਤ ਮਚ ਗਈ, ਲੋਕਾਂ ਦੇ ਵਿੱਚ ਡਰ ਦਾ ਮਾਹੌਲ ਪੈਂਦਾ ਹੋ ਗਿਆ। ਬੋਇਲਰ ਫਟਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















