ਪੜਚੋਲ ਕਰੋ

Stubble Burning: ਪਰਾਲੀ ਸਾੜਨ ਤੋਂ ਰੋਕਣ ਲਈ ਮੋਗਾ ਪ੍ਰਸ਼ਾਸਨ ਦਾ ਵੱਖਰਾ ਫੈਸਲਾ, ਸਰਕਾਰ ਨੇ ਜਾਰੀ ਕੀਤੀਆਂ ਆਹ ਸਕੀਮਾਂ

Moga administration on stubble - ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੀਆਂ ਹਾਨੀਆਂ ਬਾਰੇ ਸਕੂਲਾਂ, ਕਾਲਜਾਂ ਵਿੱਚ ਵੱਡੀ ਗਿਣਤੀ ਵਿੱਚ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ। ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ

Moga : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪਣੇ ਅਗਾਊਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਇਸੇ ਸਿਲਸਿਲੇ ਵਿੱਚ ਅਗਾਉਂ ਪ੍ਰਬੰਧਾਂ ਦਾ ਰੀਵਿਊ ਕਰਨ ਲਈ ਵੱਖ-ਵੱਖ ਵਿਭਾਗਾਂ ਦੀ ਬੁਲਾਈ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਦੱਸਿਆ ਕਿ ਪਿਛਲੇ ਸਾਲ ਜਿਹੜੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦਿੱਤਾ ਸੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੀਆਂ ਹਾਨੀਆਂ ਬਾਰੇ ਸਕੂਲਾਂ, ਕਾਲਜਾਂ ਵਿੱਚ ਵੱਡੀ ਗਿਣਤੀ ਵਿੱਚ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ। ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਜਾਵੇਗਾ ਕਿ ਕਿਵੇਂ ਕਿਸਾਨ ਇਸ ਮਸ਼ੀਨ ਦੀ ਮੱਦਦ ਨਾਲ ਪਰਾਲੀ ਨੂੰ ਬਿਨ੍ਹਾਂ ਸਾੜੇ ਤੇ ਵਾਹੇ ਕਣਕ ਦੀ ਬਿਜਾਈ ਕਰ ਸਕਦੇ ਹਨ। 

ਸਰਫੇਸ ਸੀਡਰ ਕੰਬਾਈਨ ਦੁਆਰਾ ਕਟਾਈ ਕੀਤੇ ਝੋਨੇ ਦੇ ਖੇਤ ਵਿੱਚ ਬੀਜ ਅਤੇ ਖਾਦ ਨੂੰ ਇੱਕੋਂ ਸਮੇਂ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ ਖੜ੍ਹੇ ਝੋਨੇ ਦੇ ਨਾੜ ਨੂੰ ਕੁਤਰ ਕੇ ਖੇਤਾਂ ਵਿੱਚ ਬਰਾਬਰ ਮਿਲਾ ਦਿੰਦਾ ਹੈ। ਸਰਫੇਸ ਸੀਡਰ ਇੱਕ ਘੰਟੇ ਵਿੱਚ 15 ਏਕੜ ਕਣਕ ਦੀ ਬਿਜਾਈ ਕਰ ਸਕਦਾ ਹੈ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਨ੍ਹਾਂ ਉੱਪਰ ਵੀ ਆਮ ਕਿਸਾਨਾਂ ਵਾਂਗ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਪ੍ਰਣ ਵੀ ਲਿਆ ਗਿਆ ਕਿ ਉਹ ਆਪਣੇ ਖੇਤਾਂ ਵਿਚਲੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਇ ਇਸਨੂੰ ਖੇਤ ਵਿੱਚ ਹੀ ਵਾਹੁਣਗੇ ਅਤੇ ਇਸ ਬਾਰੇ ਜਿਨ੍ਹਾਂ ਹੋ ਸਕੇ ਹੋਰਨਾਂ ਨੂੰ ਵੀ ਜਾਗਰੂਕ ਕਰਨਗੇ।

ਇੱਥੇ ਇਹ ਵੀ ਜਿਕਰਯੋਗ ਹੈ ਕਿ ਫਸਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ 334 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ, ਜਿੰਨਾਂ ਵਿੱਚੋਂ ਸਬ-ਡਿਵੀਜ਼ਨ ਨਿਹਾਲ ਸਿੰਘ ਵਾਲਾ ਵਿੱਚ 39, ਮੋਗਾ ਵਿੱਚ 88, ਬਾਘਾਪੁਰਾਣਾ ਵਿੱਚ 56 ਅਤੇ ਧਰਮਕੋਟ ਵਿੱਚ 151 ਨੋਡਲ ਅਫ਼ਸਰਾਂ ਨੂੰ ਲਗਾਇਆ ਗਿਆ ਹੈ। ਨੋਡਲ ਅਫ਼ਸਰਾਂ ਤੋਂ ਇਲਾਵਾ ਸਬ-ਡਿਵੀਜ਼ਨ ਵਾਈਜ਼ ਕਲੱਸਟਰ ਅਫ਼ਸਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਇਹ ਟੀਮਾਂ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਅੱਗ ਲਗਾਉਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕਰਨਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget