Ludhiana News: ਲੁਧਿਆਣਾ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਹੁਣ ਸਮਾਰਟ ਸਿਟੀ ਲੁਧਿਆਣਾ ਦਾ ਰੇਲਵੇ ਸਟੇਸ਼ਨ ਵੀ ਸਮਾਰਟ ਬਣਨ ਜਾ ਰਿਹਾ ਹੈ। ਲੁਧਿਆਣਾ ਰੇਲਵੇ ਸਟੇਸ਼ਨ ’ਤੇ 478 ਕਰੋੜ ਰੁਪਏ ਦੀ ਲਾਗਤ ਨਾਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਮਿਲਣਗੀਆਂ। ਇਸ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਤੇ ਜਲਦ ਹੀ ਇਸ ਦੇ ਕੰਮ ਦੀ ਸ਼ੁਰੂਆਤ ਹੋ ਜਾਵੇਗੀ। 



ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ ਹੈ। ਰਵਨੀਤ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2020 ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਦੇ ਆਧੁਨੀਕੀਕਰਨ ਦੀ ਮੰਗ ਨੂੰ ਲੈ ਕੇ ਉਸ ਵੇਲੇ ਦੇ ਰੇਲ ਮੰਤਰੀ ਪਿਊਸ਼ ਗੋਇਲ ਕੋਲ ਮੰਗ ਰੱਖੀ ਸੀ। ਕਈ ਟੀਮਾਂ ਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਨੂੰ ਹਰੀ ਝੰਡੀ ਮਿਲ ਗਈ ਸੀ।



ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਣ ਇਸ ਪ੍ਰਾਜੈਕਟ ਲਈ 478 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜਿਸ ਨਾਲ ਹੁਣ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਬਹੁ-ਮੰਜ਼ਲਾ ਕੰਪਲੈਕਸਾਂ ਦਾ ਨਿਰਮਾਣ, ਨਵੇਂ ਪਾਰਕਿੰਗ ਸਥਾਨ, ਲਿਫਟ ਤੇ ਐਲੀਵੇਟਰ, ਪੌੜੀਆਂ ਨੂੰ ਚੌੜਾ ਕਰਨਾ ਆਦਿ ਸ਼ਾਮਲ ਹੈ। 


ਉਨ੍ਹਾਂ ਦੱਸਿਆ ਕਿ ਇਸ ਲਈ ਰੇਲਵੇ ਨੇ 2 ਸਾਲਾਂ ਦਾ ਸਮਾਂ ਤੈਅ ਕੀਤਾ ਹੈ ਤੇ ਇਹ ਕੰਮ ਤੈਅ ਸਮੇਂ ਵਿੱਚ ਪੂਰਾ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਰੇਲਵੇ ਮੰਤਰੀ ਨੂੰ ਲੁਧਿਆਣਾ-ਖੰਨਾ ਤੇ ਲੁਧਿਆਣਾ-ਜਗਰਾਉਂ ਵਿਚਕਾਰ ਏ.ਸੀ. ਰੇਲ ਗੱਡੀਆਂ ਚਲਾਉਣ ਦਾ ਪ੍ਰਸਤਾਵ ਦਿੱਤਾ ਹੈ, ਜੋ ਰੁਜ਼ਗਾਰ ਲਈ ਲੁਧਿਆਣਾ ਤੋਂ ਆਉਣ-ਜਾਣ ਵਾਲੇ ਰੋਜ਼ਾਨਾ ਯਾਤਰੀਆਂ ਲਈ ਮੈਟਰੋ ਦਾ ਕੰਮ ਕਰ ਸਕਦੀ ਹੈ।


ਇਸ ਦੇ ਨਾਲ ਹੀ ਉਨ੍ਹਾਂ ਨੂੰ ਢੰਡਾਰੀ ਰੇਲਵੇ ਸਟੇਸ਼ਨ ’ਤੇ ਪ੍ਰਬੰਧ ਮੁਹੱਈਆ ਕਰਾਉਣ ਦੀ ਬੇਨਤੀ ਕੀਤੀ ਤਾਂ ਜੋ ਢੰਡਾਰੀ ਰੇਲਵੇ ਸਟੇਸ਼ਨ ਦੇ ਨੇੜੇ ਫੋਕਲ ਪੁਆਇੰਟ ਅਤੇ ਸਾਹਨੇਵਾਲ ਉਦਯੋਗਿਕ ਖੇਤਰ ਦੇ ਆਲੇ ਦੁਆਲੇ ਕੰਮ ਕਰਨ ਵਾਲੇ ਅਤੇ ਰਹਿਣ ਵਾਲੇ ਪ੍ਰਵਾਸੀ ਲੋਕਾਂ ਦੀਆਂ ਯਾਤਰਾ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਟਰੈਫਿਕ ਥੋੜ੍ਹਾ ਘੱਟ ਸਕੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ