Ludhiana News: ਥਾਣਾ ਸਦਰ ਰਾਏਕੋਟ ਪੁਲਿਸ ਵੱਲੋਂ ਪਿੰਡ ਭੈਣੀ ਬੜਿੰਗਾਂ ਵਾਸੀ ਕੁਲਵਿੰਦਰ ਸਿੰਘ ਪੁੱਤਰ ਹਰੀ ਸਿੰਘ ਖ਼ਿਲਾਫ਼ ਦੁੱਧ ਉਤਪਾਦਕ ਸਭਾ ਦਾ ਸਕੱਤਰ ਹੁੰਦੇ ਹੋਏ ਕਰੀਬ 26 ਲੱਖ ਰੁਪਏ ਹੜੱਪ ਲੈਣ ਦੇ ਦੋਸ਼ਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਮੁਖੀ ਸਬ-ਇੰਸਪੈਕਟਰ ਹਰਦੀਪ ਸਿੰਘ ਵੱਲੋਂ ਮੁੱਢਲੀ ਪੜਤਾਲ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। 


ਹਾਸਲ ਜਾਣਕਾਰੀ ਮੁਤਾਬਕ ਕਰੀਬ ਡੇਢ ਮਹੀਨਾ ਪਹਿਲਾਂ 31 ਜਨਵਰੀ ਨੂੰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਏਕੋਟ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ਦੇ ਤੱਥਾਂ ਦੀ ਪੁਸ਼ਟੀ ਪੁਲੀਸ ਦੀ ਮੁਢਲੀ ਪੜਤਾਲ ਵਿੱਚ ਵੀ ਹੋਈ ਸੀ। ਪੜਤਾਲੀਆ ਰਿਪੋਰਟ ‘ਤੇ ਨਜ਼ਰਸਾਨੀ ਬਾਅਦ ਜ਼ਿਲ੍ਹਾ ਪੁਲੀਸ ਮੁਖੀ ਨਵਨੀਤ ਸਿੰਘ ਬੈਂਸ ਵੱਲੋਂ ਮਿਲੇ ਆਦੇਸ਼ ‘ਤੇ ਬਕਾਇਦਾ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


ਹੁਣ ਗਰਮੀ ਤੋਂ ਮਿਲੇਗੀ ਰਾਹਤ! ਦਿੱਲੀ ਸਣੇ ਇਨ੍ਹਾਂ ਇਲਾਕਿਆਂ 'ਚ ਹੋਵੇਗੀ ਬਾਰਿਸ਼, ਆਵੇਗਾ ਹਨ੍ਹੇਰੀ-ਤੁਫਾਨ, ਮੌਸਮ ਵਿਭਾਗ ਦੀ ਤਾਜ਼ਾ ਅਪਡੇਟ


ਦੱਸ ਦਈਏ ਕਿ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਏਕੋਟ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਕੁਲਵਿੰਦਰ ਸਿੰਘ ਆਪਣੇ ਹੀ ਪਿੰਡ ਭੈਣੀ ਬੜਿੰਗਾਂ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਵਿੱਚ ਸਾਲ 2015 ਤੋਂ 3 ਅਗਸਤ 2018 ਤੱਕ ਸਕੱਤਰ ਵਜੋਂ ਤਾਇਨਾਤ ਰਿਹਾ ਸੀ। ਇਸ ਦੌਰਾਨ ਕਥਿਤ ਦੁੱਧ ਉਤਪਾਦਕਾਂ ਦੇ 25 ਲੱਖ 98 ਹਜ਼ਾਰ 399 ਰੁਪਏ ਦਾ ਹੇਰ-ਫੇਰ ਕਰ ਲਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ