Ludhiana News: ਪੰਜਾਬ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਇੱਕ ਹੋਰ ਮਸ਼ਹੂਰ ਬਾਡੀ ਬਿਲਡਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨੌਜਵਾਨ ਬਾਡੀ ਬਿਲਡਰ ਸੁਖਵੀਰ ਸਿੰਘ ਲੁਧਿਆਣਾ ਦਾ ਰਹਿਣ ਵਾਲਾ ਸੀ, ਜਿਸ ਦੀ ਲਿਫਟਿੰਗ ਪ੍ਰਤੀਯੋਗਤਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਬਲਾਚੌਰ ਦਾ ਰਹਿਣ ਵਾਲਾ ਇਹ ਨੌਜਵਾਨ ਦੀ ਉਮਰ 28 ਸਾਲ ਸੀ ਅਤੇ ਇੱਕ ਜ਼ਿੰਮ ਵੀ ਚਲਾਉਂਦਾ ਸੀ।
ਦੱਸ ਦੇਈਏ ਕਿ ਸੁਖਵੀਰ ਸਿੰਘ ਨੇ ਐਤਵਾਰ ਨੂੰ ਲੁਧਿਆਣਾ ਵਿਖੇ ਇੱਕ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਸੀ, ਜਿਸ ਦੌਰਾਨ ਉਸ ਨੇ ਪਹਿਲਾਂ 150 ਕਿੱਲੋਗ੍ਰਾਮ ਬੈਂਚ ਪ੍ਰੈਸ ਤੋਂ ਬਾਅਦ 350 ਕਿੱਲੋਗ੍ਰਾਮ ਦਾ ਡੈਡਲਿਫ਼ਟ ਮੁਕਾਬਲਾ ਵੀ ਜਿੱਤਿਆ। ਪਰੰਤੂ ਇਸ ਤੋਂ ਤੁਰੰਤ ਬਾਅਦ ਉਸ ਨੂੰ ਛਾਤੀ ਵਿੱਚ ਤੇਜ਼ ਦਰਦ ਮਹਿਸੂਸ ਹੋਇਆ। ਦਰਦ ਜ਼ਿਆਦਾ ਹੋਣ ਕਾਰਨ ਉਹ ਆਪਣੀ ਕਾਰ ਵਿੱਚ ਆਰਾਮ ਕਰਨ ਲਈ ਬੈਠਣ ਲੱਗਿਆ ਤਾਂ ਡਿੱਗ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰਾਰ ਦਿੱਤਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਦੇ ਮਸ਼ਹੂਰ ਬਾਡੀ ਬਿਲਡਿੰਗ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਵੀ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਜਲੰਧਰ ਦੇ ਰਹਿਣ ਵਾਲੇ ਘੁੰਮਣ 53 ਸਾਲ ਦੇ ਸਨ, ਜਿਨ੍ਹਾਂ ਦਾ ਅੰਮ੍ਰਿਤਸਰ 'ਚ ਮੋਢੇ ਦੇ ਇਲਾਜ ਹੋਇਆ ਸੀ। ਉਹ ਇੱਕ ਪੇਸ਼ੇਵਰ ਬਾਡੀ ਬਿਲਡਰ ਅਤੇ ਅਦਾਕਾਰ ਸੀ। ਘੁੰਮਣ ਨੇ ਟਾਈਗਰ 3 ਵਿੱਚ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਕੰਮ ਕੀਤਾ ਸੀ। ਉਹ ਮਿਸਟਰ ਇੰਡੀਆ ਜੇਤੂ ਵੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।