Punjab News: ਲੁਧਿਆਣਾ ਪੱਛਮੀ ਉਪ ਚੋਣ ਲਈ ਭਾਰਤੀ ਜਨਤਾ ਪਾਰਟੀ (Bharatiya Janata Party) ਨੇ ਵੀ ਆਪਣੀ ਕਮਰ ਕੱਸ ਲਈ ਹੈ। ਪੰਜਾਬ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਅਵਿਨਾਸ਼ ਰਾਏ ਖੰਨਾ ਨੂੰ ਲੁਧਿਆਣਾ ਪੱਛਮੀ ਉਪ ਚੋਣ 2025 ਲਈ ਇੰਚਾਰਜ ਬਣਿਆ ਗਿਆ ਹੈ। ਸਾਬਕਾ ਕੇਂਦਰੀ ਮੰਤਰੀ, ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।



ਪੰਜਾਬ 'ਚ ਚੋਣਾਂ ਜਿੱਤਣ ਦੀ ਹੋ ਰਹੀ ਤਿਆਰੀ


ਇਨ੍ਹਾਂ ਸਿਆਸੀ ਹਲਕਿਆਂ ਮੁਤਾਬਕ ਇਸ ਉਪ ਚੋਣ ਨੂੰ ਲੈ ਕੇ ਵੱਖ-ਵੱਖ ਚਰਚਾਵਾਂ ਚੱਲ ਰਹੀਆਂ ਹਨ। ਸੂਤਰਾਂ ਅਨੁਸਾਰ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਕਿਸੇ ਵੀ ਹਾਲਤ ਵਿੱਚ ਇਹ ਉਪ ਚੋਣ ਜਿੱਤੇਗੀ। ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਹਰਿਆਣਾ ਜਿੱਤਣ ਤੋਂ ਬਾਅਦ ਭਾਜਪਾ ਪੰਜਾਬ ਜਿੱਤਣ ਬਾਰੇ ਰਣਨੀਤੀ ਬਣਾ ਰਹੀ ਹੈ। ਜਿਸ ਕਰਕੇ ਮੈਂਬਰ ਅਤੇ BJP ਆਗੂ ਐਕਟਿਵ ਨਜ਼ਰ ਆ ਰਹੇ ਹਨ। 


ਜੇਕਰ ਗੱਲ ਕਰੀਏ ਪੰਜਾਬ ਦੀ ਸੱਤਾਧਾਰੀ ਪਾਰਟੀ ਤੇ ਉਹ ਵੀ ਕਾਫੀ ਐਕਟਿਵ ਨਜ਼ਰ ਆ ਰਹੀ ਹੈ। ਕੁੱਝ ਦਿਨ ਪਹਿਲਾਂ ਆਪ ਵੱਲੋਂ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕਰਦੇ ਹੋਏ ਵੱਡੇ ਸੰਗਠਨਾਤਮਕ ਫੇਰਬਦਲ ਦਾ ਐਲਾਨ ਕੀਤਾ। ਜਦਕਿ ਸਤੇਂਦਰ ਜੈਨ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਪਹਿਲਾਂ ਇਹ ਜ਼ਿੰਮੇਵਾਰੀ ਜਰਨੈਲ ਸਿੰਘ ਅਤੇ ਰਾਘਵ ਚੱਢਾ ਦੇ ਹੱਥ ਵਿਚ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।