ਦਿੱਲੀ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਹਾਈਜੈਕ ਕਰ ਲਿਆ..., BJP ਉਮੀਦਵਾਰ ਦੇ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਬੋਲੇ ਸੁਨੀਲ ਜਾਖੜ
Ludhiana News: ਲੁਧਿਆਣਾ ਵਿੱਚ 19 ਤਰੀਕ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ ਜਿਸ ਨੂੰ ਲੈਕੇ ਨਾਮਜ਼ਦਗੀ ਪੱਤਰ ਭਰਨ ਦਾ ਅੱਜ ਆਖਰੀ ਦਿਨ ਹੈ। ਉੱਥੇ ਹੀ ਅੱਜ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

Ludhiana News: ਲੁਧਿਆਣਾ ਵਿੱਚ 19 ਤਰੀਕ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ ਜਿਸ ਨੂੰ ਲੈਕੇ ਨਾਮਜ਼ਦਗੀ ਪੱਤਰ ਭਰਨ ਦਾ ਅੱਜ ਆਖਰੀ ਦਿਨ ਹੈ। ਉੱਥੇ ਹੀ ਅੱਜ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ।
ਦੱਸ ਦਈਏ ਕਿ ਗੁਪਤਾ ਨੇ ਸਵੇਰੇ ਲਗਭਗ 10.30 ਵਜੇ ਜਨਸਭਾ ਨੂੰ ਸੰਬੋਧਨ ਕੀਤਾ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੁਨੀਲ ਜਾਖੜ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਉਹ ਸੂਬਾ ਭਾਜਪਾ ਹਾਈਕਮਾਨ ਦੇ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ। ਗੁਪਤਾ ਨੇ ਆਪਣੀ ਚੋਣ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ ਆਪਣੀ ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਕੁਝ ਵੱਡੇ ਆਗੂਆਂ ਦੀ ਚੋਣ ਵੀ ਕੀਤੀ ਹੈ।
ਇਸ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੱਛਮੀ ਹਲਕੇ ਦੇ ਲੋਕਾਂ ਨੂੰ ਹੁਣ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣ ਦਾ ਮੌਕਾ ਮਿਲਿਆ ਹੈ। ਲੋਕ ਹੁਣ ਪੰਜਾਬ ਵਿੱਚ ਫਿਰ ਤੋਂ ਬਦਲਾਅ ਚਾਹੁੰਦੇ ਹਨ। ਪੱਛਮੀ ਹਲਕੇ ਦੇ ਲੋਕ ਹੁਣ ਉਸ ਬਦਲਾਅ ਦਾ ਨੀਂਹ ਪੱਥਰ ਰੱਖਣਗੇ। ਦਿੱਲੀ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਹਾਈਜੈਕ ਕਰ ਲਿਆ ਹੈ। ਆਮ ਆਦਮੀ ਪਾਰਟੀ ਨੂੰ ਆਮ ਕਹਿਣਾ ਸਹੀ ਨਹੀਂ ਹੋਵੇਗਾ। ਹਰ ਪਾਸੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ।
ਲੁਧਿਆਣਾ ਪੱਛਮੀ ਤੋਂ ਭਾਜਪਾ ਉਮੀਦਵਾਰ ਸ਼੍ਰੀ ਜੀਵਨ ਗੁਪਤਾ ਜੀ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਪੰਜਾਬ ਇੰਚਾਰਜ ਸ਼੍ਰੀ ਵਿਜੇ ਰੁਪਾਨੀ ਜੀ, ਭਾਜਪਾ ਸੂਬਾ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਅਤੇ ਕੇਂਦਰੀ ਰਾਜ ਮੰਤਰੀ ਸ.ਰਵਨੀਤ ਸਿੰਘ ਬਿੱਟੂ ਜੀ ਦੀ ਹਾਜ਼ਰੀ ਵਿੱਚ ਭਰਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਸ਼੍ਰੀ ਰਜਨੀਸ਼… pic.twitter.com/xLj9Anpasu
— BJP PUNJAB (@BJP4Punjab) June 2, 2025
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਭਾਜਪਾ ਹਾਈਕਮਾਨ ਨੇ 35 ਸਾਲ ਪੁਰਾਣੇ ਵਰਕਰ ਨੂੰ ਟਿਕਟ ਦਿੱਤੀ ਹੈ। ਲੋਕਾਂ ਨੂੰ ਬੇਨਤੀ ਹੈ ਕਿ ਜੇਕਰ ਜੀਵਨ ਗੁਪਤਾ ਜਿੱਤ ਜਾਂਦੇ ਹਨ ਤਾਂ ਵਿਕਾਸ ਕਾਰਜਾਂ ਨੂੰ ਕੋਈ ਨਹੀਂ ਰੋਕ ਸਕੇਗਾ। ਭਾਜਪਾ ਇਸ ਚੋਣ ਨੂੰ ਲੋਕ ਸਭਾ ਚੋਣਾਂ ਨਾਲੋਂ ਵੀ ਮਜ਼ਬੂਤੀ ਨਾਲ ਲੜੇਗੀ।
ਜ਼ਿਕਰ ਕਰ ਦਈਏ ਕਿ ਲੁਧਿਆਣਾ ਪੱਛਮੀ ਵਿੱਚ ਗੁਰਪ੍ਰੀਤ ਗੋਗੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਖਾਲੀ ਗਈ ਸੀ। ਉਨ੍ਹਾਂ ਦੀ ਜਗ੍ਹਾ 'ਤੇ ਹੁਣ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਵਿੱਚ ਹਰ ਪਾਰਟੀ ਨੇ ਜਿੱਤ ਪ੍ਰਾਪਤ ਕਰਨ ਲਈ ਆਪਣੀ ਪੂਰੀ ਵਾਹ ਲਾਈ ਹੋਈ ਹੈ। ਹੁਣ ਇਸ ਦਾ ਨਤੀਜਾ ਤਾਂ 23 ਜੂਨ ਨੂੰ ਸਾਹਮਣੇ ਆਵੇਗਾ।






















