"ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਭਾਜਪਾ-ਕਾਂਗਰਸ ਦੀ ਆਪਸੀ ਮਿਲੀਭੁਗਤ ਹੋਈ ਜਨਤਕ, ਸਿਰਫ਼ ਆਮ ਆਦਮੀ ਪਾਰਟੀ ਹੈ ਇਮਾਨਦਾਰ"
ਆਪ ਨੇਤਾ ਸ਼ੈਰੀ ਕਲਸੀ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਜਿਸ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਮਰਥਨ ਦੇ ਦਿਓ, ਪਰ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਹਰਾਓ 'ਤੇ ਟਿੱਪਣੀ ਕਰਦਿਆਂ ਕਿਹਾ "ਅਸੀਂ ਵਾਰ-ਵਾਰ ਕਿਹਾ ਹੈ ਕਿ ਭਾਜਪਾ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ।

Ludhiana by Poll: ਆਮ ਆਦਮੀ ਪਾਰਟੀ (AAP) ਪੰਜਾਬ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ (BJP) ਤੇ ਕਾਂਗਰਸ 'ਤੇ ਮਿਲੀਭੁਗਤ ਦਾ ਦੋਸ਼ ਲਗਾਇਆ ਹੈ। ਆਪ ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਭਾਜਪਾ ਨੇਤਾਵਾਂ ਦੇ ਬਿਆਨਾਂ ਅਤੇ ਕਾਂਗਰਸ ਨਾਲ ਉਨ੍ਹਾਂ ਦੇ ਗੱਠਜੋੜ ਨੂੰ ਬੇਨਕਾਬ ਕੀਤਾ।
ਕਿਸੇ ਨੂੰ ਵੀ ਸਮਰਥਨ ਦੇ ਦਿਓ, ਪਰ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਹਰਾਓ
ਆਪ ਨੇਤਾ ਸ਼ੈਰੀ ਕਲਸੀ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਜਿਸ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਮਰਥਨ ਦੇ ਦਿਓ, ਪਰ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਹਰਾਓ 'ਤੇ ਟਿੱਪਣੀ ਕਰਦਿਆਂ ਕਿਹਾ "ਅਸੀਂ ਵਾਰ-ਵਾਰ ਕਿਹਾ ਹੈ ਕਿ ਭਾਜਪਾ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਦੀ ਮਿਲੀਭੁਗਤ ਹੁਣ ਬੇਨਕਾਬ ਹੋ ਗਈ ਹੈ।"
ਸ਼ੈਰੀ ਕਲਸੀ ਨੇ ਕਿਹਾ ਕਿ ਇਹ ਚੋਣ ਸੱਚ ਅਤੇ ਝੂਠ, ਇਮਾਨਦਾਰ ਸ਼ਾਸਨ ਬਨਾਮ ਬੇਈਮਾਨੀ ਵਿਚਕਾਰ ਦੀ ਲੜਾਈ ਹੈ। ਉਨ੍ਹਾਂ ਕਿਹਾ, "ਭਾਜਪਾ ਆਗੂਆਂ ਦੇ ਬਿਆਨਾਂ ਨੇ ਉਨ੍ਹਾਂ ਦਾ ਮਖੌਟਾ ਬੇਨਕਾਬ ਕਰ ਦਿੱਤਾ ਹੈ। ਜੇਕਰ ਉਨ੍ਹਾਂ ਨੇ ਕਾਂਗਰਸ ਦਾ ਹੀ ਸਮਰਥਨ ਕਰਨਾ ਸੀ ਤਾਂ ਆਪਣਾ ਉਮੀਦਵਾਰ ਕਿਉਂ ਖੜ੍ਹਾ ਕੀਤਾ? ਆਪਣੇ ਉਮੀਦਵਾਰ ਦਾ ਖੁੱਲ੍ਹ ਕੇ ਸਮਰਥਨ ਨਾ ਕਰਨਾ ਉਨ੍ਹਾਂ ਦੀ ਝਿਜਕ ਅਤੇ ਉਨ੍ਹਾਂ ਦੇ ਲੁਕਵੇਂ ਏਜੰਡੇ ਬਾਰੇ ਬਹੁਤ ਕੁਝ ਦੱਸਦੀ ਹੈ।"
ਕਲਸੀ ਨੇ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਸਹੀ ਤੇ ਗ਼ਲਤ ਦੀ ਪਹਿਚਾਣ ਕਰਨ ਦੀ ਅਪੀਲ ਕੀਤੀ ਤੇ ਕਿਹਾ, "ਇਹ ਨਿਆਂ ਤੇ ਅਧਿਕਾਰਾਂ ਦੀ ਚੋਣ ਹੈ। ਭਾਜਪਾ ਅਤੇ ਕਾਂਗਰਸ ਨੇ ਸੱਤਾ ਲਈ ਸਮਝੌਤਾ ਕੀਤਾ ਹੈ, ਪਰ ਆਪ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।"
ਡਾ. ਸੰਨੀ ਆਹਲੂਵਾਲੀਆ ਨੇ ਕਿਹਾ, "ਕਾਂਗਰਸ ਨੇ ਆਸ਼ੂ ਵਰਗੇ ਦਾਗੀ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਿਨ੍ਹਾਂ ਦਾ ਗੈਰ-ਕਾਨੂੰਨੀ ਸੌਦੇਬਾਜ਼ੀ ਅਤੇ ਜਨਤਕ ਜਾਇਦਾਦਾਂ 'ਤੇ ਕਬਜ਼ਿਆਂ ਦਾ ਇਤਿਹਾਸ ਰਿਹਾ ਹੈ। ਅਜਿਹੇ ਵਿਅਕਤੀ ਸਿਸਟਮ ਵਿੱਚ ਕਿਵੇਂ ਬਦਲਾਅ ਲਿਆ ਸਕਦੇ ਹਨ? ਦੂਜੇ ਪਾਸੇ, 'ਆਪ' ਆਮ ਪਰਿਵਾਰਾਂ ਦੇ ਇਮਾਨਦਾਰ ਵਿਅਕਤੀਆਂ ਨੂੰ ਵਿਧਾਇਕ ਅਤੇ ਮੰਤਰੀ ਬਣਾ ਕੇ ਸਸ਼ਕਤ ਬਣਾਉਂਦੀ ਹੈ।"






















