Threat Call: ਪੰਜਾਬ 'ਚ ਬੀਜੇਪੀ ਲੀਡਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਾਕਿਸਤਾਨ ਨੰਬਰ ਤੋਂ ਆਇਆ ਸੀ ਫੋਨ
BJP leader Amit Gosain: ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 506 ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਸਮੇਂ-ਸਮੇਂ 'ਤੇ
BJP leader Amit Gosain: ਲੁਧਿਆਣਾ 'ਚ ਬੀਜੇਪੀ ਲੀਡਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਲੀਡਰ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦਾ ਪੋਤੇ ਅਮਿਤ ਗੋਸਾਈਂ ਹੈ। ਜਿਸ ਨੂੰ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।
ਦਰਅਸਲ ਇਹ ਧਮਕੀ ਭਰੀ ਕਾਲ 28 ਮਾਰਚ ਨੂੰ ਆਈ ਸੀ। ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਸੀਆਈਡੀ ਸਟਾਫ਼ ਦੱਸਿਆ ਸੀ ਅਤੇ ਅਪਣਾ ਨਾਮ ਹਰਜੀਤ ਸਿੰਘ ਲਿਆ ਸੀ। ਇਸ ਤੋਂ ਬਾਅਦ ਅਮਿਤ ਗੋਸਾਈ ਨੇ ਬੀਤੇ ਦਿਨ ਥਾਣਾ ਡਵੀਜ਼ਨ ਨੰਬਰ 2 ਵਿੱਚ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ।
ਇਸ 'ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਿਤ ਗੋਸਾਈ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਮਿਤ ਗੋਸਾਈ ਨੇ ਦੱਸਿਆ ਕਿ ਇਹ ਘਟਨਾ 28 ਮਾਰਚ ਦੀ ਹੈ। ਉਹ ਆਪਣੇ ਘਰ ਹੀ ਮੌਜੂਦ ਸੀ। ਫਿਰ ਉਸ ਦੇ ਮੋਬਾਈਲ 'ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਇਹ ਪਾਕਿਸਤਾਨ ਦਾ ਨੰਬਰ ਸੀ।
ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹਰਜੀਤ ਸਿੰਘ ਵਜੋਂ ਦੱਸੀ ਅਤੇ ਆਪਣੇ ਆਪ ਨੂੰ ਸੀਆਈਡੀ ਕਰਮਚਾਰੀ ਵਿਭਾਗ ਵਿੱਚ ਤਾਇਨਾਤ ਦੱਸਿਆ। ਹਰਜੀਤ ਸਿੰਘ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਅਮਿਤ ਦਾ ਕਹਿਣਾ ਹੈ ਕਿ ਫੋਨ ਕਰਨ ਵਾਲੇ ਬਾਰੇ ਅਜੇ ਕੁਝ ਪਤਾ ਨਹੀਂ ਲੱਗਾ ਹੈ। ਦੋਸ਼ੀ ਨੇ ਆਪਣਾ ਫੋਨ ਬੰਦ ਕਰ ਦਿੱਤਾ ਹੈ। ਇਸ ਸਬੰਧੀ ਉਸ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 506 ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਸਮੇਂ-ਸਮੇਂ 'ਤੇ ਗੋਸਾਈ ਪਰਿਵਾਰ ਦੀ ਸੁਰੱਖਿਆ ਦੀ ਜਾਂਚ ਕਰਨ ਲਈ ਪੀ.ਸੀ.ਆਰ. ਪੈਟਰੋਲਿੰਗ ਦੇ ਵੀ ਆਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਸਾਈਬਰ ਸੈੱਲ ਦੇ ਨਾਲ-ਨਾਲ ਸੀਆਈਡੀ ਵਿਭਾਗ ਤੋਂ ਉਕਤ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -