Punjab News: ਝੋਨੇ ਦੀ ਖਰੀਦ 'ਤੇ ਲਿਫਟਿੰਗ ਦੇ ਮਾਮਲੇ ਨੂੰ ਲੈ ਕੇ ਅੱਜ ਪੂਰੇ ਪੰਜਾਬ ਦੇ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ। ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਲੈ ਕੇ 25 ਅਕਤੂਬਰ ਨੂੰ 11 ਵਜੇ ਤੋਂ 3 ਵਜੇ ਤੱਕ ਮੰਡੀਆਂ ਦੇ ਨੇੜੇ ਹਾਈਵੇ ਜਾਮ ਕਰਨ ਦੀ ਕਾਲ ਦਿੱਤੀ ਗਈ ਸੀ। ਜਿਸ ਕਰਕੇ ਕਿਸਾਨਾਂ ਵੱਲੋਂ ਅੱਜ ਹਾਈਵੇ ਜਾਮ ਕੀਤਾ ਜਾ ਰਹੇ ਹਨ। ਲੁਧਿਆਣਾ ਚ ਵੀ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਤਿੱਖਾ ਸੰਘਰਸ਼ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਰਕੇ ਐਮਬੀਡੀ ਮਾਲ ਦੇ ਬਾਹਰ ਧਰਨਾ ਦਿੱਤਾ ਗਿਆ ਹੈ।
ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਲੜੀਵਾਰ ਧਰਨੇ ਦੇ ਚੱਲਦਿਆਂ ਬੀਕੇਯੂ ਉਗਰਾਹਾ ਵੱਲੋਂ ਲੁਧਿਆਣਾ ਦੇ ਫਿਰੋਜ਼ਪੁਰ ਰੋਡ ’ਤੇ ਸਥਿਤ ਐਮਬੀਡੀ ਮਾਲ ਦੇ ਬਾਹਰ ਧਰਨਾ ਦਿੱਤਾ ਗਿਆ ਹੈ, ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।
ਆਓ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤਿੱਖਾ ਹੋਏਗਾ
ਇਸ ਮੌਕੇ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਦਾ ਸਾਥ ਦੇ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਨਹੀਂ ਕੀਤੀ ਜਾ ਰਹੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਦਿੱਤਾ ਜਾਵੇਗਾ।
ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ
ਕਿਸਾਨਾਂ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਪ੍ਰਸ਼ਾਸਨ ਨੇ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ ਅਤੇ ਮਾਲ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।
ਇਨ੍ਹਾਂ ਥਾਵਾਂ 'ਤੇ ਵੀ ਕੀਤਾ ਗਿਆ ਜਾਮ
ਅਨਾਜ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਸਰਹਿੰਦ - ਦਿੱਲੀ ਨੈਸ਼ਨਲ ਹਾਈਵੇ ਤੇ ਨਜ਼ਦੀਕ ਪਿੰਡ ਤਰਖਾਣ ਮਾਜਰਾ ਟੀ ਪੁਆਇੰਟ ਦੇ ਨੇੜੇ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ । ਸ੍ਰੀ ਮੁਕਤਸਰ ਸਾਹਿਬ - ਕੋਟਕਪੂਰਾ ਮੁੱਖ ਮਾਰਗ 'ਤੇ ਪੈਦੇ ਪਿੰਡ ਝਬੇਲਵਾਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੀਤਾ ਗਿਆ ਚੱਕਾ ਜਾਮ।