Ludhiana News: ਹੱਥਾਂ 'ਚ ਤਖ਼ਤੀਆਂ, ਸਿਰਾਂ 'ਤੇ ਕਾਲ਼ੀਆਂ ਪੱਟੀਆ, ਪੰਜਾਬ ਕਾਂਗਰਸ ਨੇ ਰੱਖਿਆ ਮੌਨ ਵਰਤ, ਜਾਣੋ ਕੀ ਹੈ ਕਾਰਨ
ਮੌਨ ਵਰਤ ਦੌਰਾਨ ਆਗੂਆਂ ਨੇ ਆਪਣੀ ਗੱਲ ਲੋਕਾਂ ਸਾਹਮਣੇ ਰੱਖਣ ਲਈ ਵੱਖ-ਵੱਖ ਨਾਅਰਿਆਂ ਵਾਲੇ ਕੇਂਦਰ ਸਰਕਾਰ ਵਿਰੋਧੀ ਤਖ਼ਤੀਆਂ ਫੜੀਆਂ ਹੋਈਆਂ ਹਨ। ਇਸ ਮੌਨ ਸੱਤਿਆਗ੍ਰਹਿ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਿੱਸਾ ਲੈਣ ਪਹੁੰਚ ਰਹੇ ਹਨ
Punjab Congress: ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਕਾਂਗਰਸ ਨੇ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦਾਣਾ ਮੰਡੀ ਪਹੁੰਚ ਕੇ ਮੱਥੇ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੌਨ ਵਰਤ ਰੱਖਿਆ। ਇਸ ਹੜਤਾਲ ਵਿੱਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ।
ਸੱਤਿਆਗ੍ਰਹਿ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਲਖਬੀਰ ਲੱਖਾ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਸ਼ਮੂਲੀਅਤ ਕੀਤੀ।
ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹੈ ਪ੍ਰਦਰਸ਼ਨ
ਮੌਨ ਵਰਤ ਦੌਰਾਨ ਆਗੂਆਂ ਨੇ ਆਪਣੀ ਗੱਲ ਲੋਕਾਂ ਸਾਹਮਣੇ ਰੱਖਣ ਲਈ ਵੱਖ-ਵੱਖ ਨਾਅਰਿਆਂ ਵਾਲੇ ਕੇਂਦਰ ਸਰਕਾਰ ਵਿਰੋਧੀ ਤਖ਼ਤੀਆਂ ਫੜੀਆਂ ਹੋਈਆਂ ਹਨ। ਇਸ ਮੌਨ ਸੱਤਿਆਗ੍ਰਹਿ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਿੱਸਾ ਲੈਣ ਪਹੁੰਚ ਰਹੇ ਹਨ। ਇਹ ਪ੍ਰਦਰਸ਼ਨ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।
Glimpses from the Maun Satyagraha being staged by @INCPunjab workers against the injustice and atrocities of the @narendramodi govt.
— Amarinder Singh Raja Warring (@RajaBrar_INC) July 23, 2023
Our silence speaks volumes against the @BJP4India union govt’s agenda of spreading hate. #MohabbatKiDukan#MaunSatyagraha pic.twitter.com/TFYjfGURtE
ਮਣੀਪੁਰ ਵਿੱਚ ਵਾਪਰ ਰਹੇ ਅਰਾਜਕ ਤੱਤਾਂ ਦੀ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
ਮੌਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਆਗੂਆਂ ਨੇ ਕਿਹਾ ਕਿ ਮਣੀਪੁਰ ਵਿੱਚ ਵਾਪਰੀ ਬਹੁਤ ਹੀ ਦਰਦਨਾਕ ਘਟਨਾ ਨੇ ਉਨ੍ਹਾਂ ਨੂੰ ਰਵਾ ਦਿੱਤਾ ਹੈ। ਭਾਰਤ ਮਾਤਾ ਰੋ ਰਹੀ ਹੈ ਕਿ ਅੱਜ ਉਨ੍ਹਾਂ ਦੀਆਂ ਧੀਆਂ ਨਾਲ ਕੀ ਹੋ ਰਿਹਾ ਹੈ। ਜਦੋਂ ਸਰਕਾਰ ਲੋਕਾਂ ਵਿੱਚ ਨਫ਼ਰਤ ਪੈਦਾ ਕਰਦੀ ਹੈ ਤਾਂ ਅਜਿਹੀਆਂ ਜ਼ਾਲਮਾਨਾ ਘਟਨਾਵਾਂ ਵਾਪਰਦੀਆਂ ਹਨ। ਜੋ ਹੁਣ ਸਹਿਣਯੋਗ ਨਹੀਂ ਹੈ। ਇਸ ਸਮੇਂ ਪੂਰਾ ਦੇਸ਼ ਮਨੀਪੁਰ ਦੇ ਨਾਲ ਖੜ੍ਹਾ ਹੈ। ਰਾਸ਼ਟਰਪਤੀ ਤੋਂ ਮਣੀਪੁਰ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।