Ludhiana News: ਖੰਨਾ ਦੇ ਮਿਲਟਰੀ ਗਰਾਊਂਡ 'ਚ ਬੰਬ ਮਿਲਿਆ ਹੈ। ਇਹ ਮਿਜ਼ਾਇਲ ਵਰਗੀ ਧਮਾਕਾਖੇਜ ਸਮੱਗਰੀ ਹੈ। ਪੁਲਿਸ ਨੇ ਇਲਾਕਾ ਸੀਲ ਕਰ ਦਿੱਤਾ ਹੈ। ਜਿਸ ਥਾਂ ਉਪਰ ਬੰਬ ਮਿਲਿਆ, ਉਸ ਦੇ ਨਾਲ ਹੀ ਸਬਜ਼ੀ ਮੰਡੀ ਤੇ ਰਿਹਾਇਸ਼ੀ ਇਲਾਕਾ ਹੈ। 




ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ ਨੇੜਿਓਂ ਬੰਬ ਮਿਲਿਆ ਸੀ। ਇਸ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਸੀ। ਪਿਛਲੇ ਸਮੇਂ ਤੋਂ ਪਾਕਿਸਤਾਨ ਤੋਂ ਭਾਰਤ ਅੰਦਰ ਹਥਿਆਰਾਂ ਦੀ ਆਮਦ ਵੀ ਵਧੀ ਹੈ। ਅੱਜ ਵੀ ਡ੍ਰੋਨ ਰਾਹੀਂ ਹਥਿਆਰ ਭੇਜਣ ਦੀ ਕੋਸ਼ਿਸ਼ ਕੀਤੀ ਗਈ ਹੈ।




ਪੰਜਾਬ ਵਿੱਚ ਦਿਨ-ਬ-ਦਿਨ ਅਜਿਹੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਰੋਜ਼ਾਨਾ ਕਿਤੇ ਨਾ ਕਿਤੇ ਬੰਬ ਦਾ ਮਿਲਣਾ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਗੱਲ ਹੈ। ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਸਬੰਧੀ ਕਿਹੜੇ ਕਦਮ ਚੁੱਕੇ ਜਾਣਗੇ ਤਾਂ ਕਿ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਬਣਿਆ ਰਹੇ ਅਤੇ ਅਜਿਹੀਆਂ ਵਾਰਦਾਤਾਂ 'ਤੇ ਠੱਲ੍ਹ ਪਾਈ ਜਾ ਸਕੇ।


ਇਹ ਵੀ ਪੜ੍ਹੋ: Punjab News: ਸੁਖਬੀਰ ਬਾਦਲ ਦੀਆਂ ਸਭ ਜੁਗਤਾਂ ਫੇਲ੍ਹ! ਹੁਣ ਨਵੇਂ ਜਰਨੈਲਾਂ ਨੇ ਦਿੱਤੀ ਭੁੱਲ ਬਖਸ਼ਾਉਣ ਦੀ ਸਲਾਹ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।