Ludhiana News: ਹੁਣ ਸਕੂਲਾਂ 'ਚ ਵੀ ਗੁੰਡਾਗਰਦੀ ਸ਼ੁਰੂ ਹੋ ਗਈ ਹੈ। ਲੁਧਿਆਣਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਹਿਰ ਵਿੱਚ ਸ਼ਰੇਆਮ ਦਹਿਸ਼ਤ ਮਚਾਈ ਹੈ। ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਿਦਿਆਰਥੀ 10ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀ ਹਨ।


ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ਦੇ ਪੱਖੋਵਾਲ ਰੋਡ 'ਤੇ ਫਰਾਈਡ ਹੇਰਾ ਫੇਰੀ ਫਾਸਟ ਫੂਡ ਦੇ ਬਾਹਰ ਸਕੂਲੀ ਵਿਦਿਆਰਥੀ ਆਪਸ ਵਿੱਚ ਭਿੜ ਗਏ। ਵਿਦਿਆਰਥੀਆਂ ਨੇ ਇੱਕ ਦੂਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਗਾਲੀ-ਗਲੋਚ ਤੇ ਭੰਨਤੋੜ ਵੀ ਕੀਤੀ। 


ਇਸ ਬਾਰੇ ਦੁਕਾਨਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਬਾਹਰ ਇੱਕ ਵਿਦਿਆਰਥੀ ਖੜ੍ਹਾ ਸੀ। ਕਰੀਬ 15 ਤੋਂ 20 ਨੌਜਵਾਨ ਉਸ ਕੋਲ ਆਏ। ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ ਸੀ। ਨੌਜਵਾਨਾਂ ਨੇ ਉਸ ਨਾਲ ਲੜਾਈ ਸ਼ੁਰੂ ਕਰ ਦਿੱਤੀ। 



ਹਰਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਨੇ ਆਪਣੇ ਬਚਾਅ ਲਈ ਰੌਲਾ ਪਾਇਆ। ਉਹ ਦੁਕਾਨ ਤੋਂ ਬਾਹਰ ਆ ਕੇ ਵਿਦਿਆਰਥੀਆਂ ਦੀ ਲੜਾਈ ਨੂੰ ਨਿਪਟਾਉਣ ਲਈ ਚਲਾ ਗਿਆ। ਹਮਲਾਵਰਾਂ ਨੇ ਉਸ ਦੀ ਦੁਕਾਨ ਦੇ ਦਰਵਾਜ਼ੇ ਤੇ ਸਟੈਂਡਿੰਗ ਤੋੜਨੀ ਸ਼ੁਰੂ ਕਰ ਦਿੱਤੀ।


ਹਰਵਿੰਦਰ ਸਿੰਘ ਨੇ ਦੱਸਿਆ ਕਿ ਦੁਕਾਨ ਦੇ ਬਾਹਰ ਸ਼ਰੇਆਮ ਇਸ ਤਰ੍ਹਾਂ ਦੀ ਗੁੰਡਾਗਰਦੀ ਪੁਲਿਸ ਦੀ ਢਿੱਲੀ ਕਾਰਜਸ਼ੈਲੀ ਨੂੰ ਦਰਸਾਉਂਦੀ ਹੈ। ਇਹ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਹਮਲਾਵਰ ਪੱਖੋਵਾਲ ਰੋਡ ਸਥਿਤ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀ ਹਨ। ਉਸ ਨੇ ਲੜਾਈ ਸਬੰਧੀ ਥਾਣਾ ਦੁੱਗਰੀ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ।


ਹਰਵਿੰਦਰ ਅਨੁਸਾਰ ਪੁਲਿਸ ਉਸ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਥਾਣੇ ਬੁਲਾ ਰਹੀ ਹੈ, ਜਦੋਂਕਿ ਝੜਪ ਵਿੱਚ ਸ਼ਾਮਲ ਦੋਵੇਂ ਧੜੇ ਅਲੱਗ ਹਨ। ਉਹ ਦੁਕਾਨਦਾਰ ਹੈ। ਉਸ ਦੀ ਦੁਕਾਨ ਦਾ ਨੁਕਸਾਨ ਹੋਇਆ ਹੈ ਤੇ ਉਸ ਨੂੰ ਖੁਦ ਥਾਣੇ ਦੇ ਚੱਕਰ ਕੱਟਣੇ ਪੈ ਰਹੇ ਹਨ। ਹਰਵਿੰਦਰ ਨੇ ਦੱਸਿਆ ਕਿ ਹਮਲਾਵਰ 10ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ