ਲੁਧਿਆਣਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, 35 ਜ਼ਖ਼ਮੀ
Ludhiana News: ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ 'ਚ ਬੱਸ 'ਚ ਸਵਾਰ 3 ਬੱਚਿਆਂ ਸਮੇਤ 35 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
Ludhiana News: ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ 'ਚ ਬੱਸ 'ਚ ਸਵਾਰ 3 ਬੱਚਿਆਂ ਸਮੇਤ 35 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਹਾਦਸਾ ਸਵੇਰੇ ਕਰੀਬ 1 ਵਜੇ ਜਲੰਧਰ ਬਾਈਪਾਸ ਨੇੜੇ ਵਾਪਰਿਆ। ਜਿੱਥੇ ਜਿਵੇਂ ਹੀ ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚੀ ਤਾਂ ਹਾਈਵੇਅ 'ਤੇ ਅਚਾਨਕ ਪਲਟ ਗਈ। ਜਿਸ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਬੱਸ 'ਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।
ਸੂਚਨਾ ਮਿਲਦਿਆਂ ਹੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ 'ਚ ਤਿੰਨ ਬੱਚਿਆਂ ਸਮੇਤ 35 ਲੋਕ ਜ਼ਖਮੀ ਹੋਏ ਹਨ। ਜਿਸ ਦਾ ਸਿਵਲ ਹਸਪਤਾਲ ਵਿੱਚ ਹੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ 12 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਬਾਈਪਾਸ ਨੇੜੇ ਇੱਕ ਟਾਇਰ ਪੰਕਚਰ ਹੋ ਗਿਆ। ਜਿਸ ਕਾਰਨ ਬੱਸ ਪਲਟ ਗਈ। ਬੱਸ ਜੰਮੂ ਜਾ ਰਹੀ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਵੀ ਮੌਤ ਹੋ ਗਈ। ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਕੁਲਦੀਪ ਨੇ ਦੱਸਿਆ ਕਿ ਬੱਸ ਵਿੱਚ ਕਰੀਬ 48 ਲੋਕ ਸਵਾਰ ਸਨ। ਜਿਸ 'ਚ ਕਰੀਬ 35 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਬੱਸ ਦਾ ਟਾਇਰ ਪੰਕਚਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਪਛਾਣ ਤੋਂ ਬਾਅਦ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।