Punjab News : ਪੰਜਾਬ ਸਰਕਾਰ ਦੇ ਸਮਾਜਿੱਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿੱਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਅੱਜ ਅਚਾਨਕ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਘਰ ਪਹੁੰਚੇ। ਜਿੱਥੇ ਪਰਿਵਾਰਕ ਮੈਂਬਰਾਂ ਦੇ ਆਮ ਆਦਮੀ ਪਾਰਟੀ ਦੇ ਵਲੰਟੀਆਂ ਵੱਲੋਂ ਵਿਧਾਇਕਾ ਮਾਣੂੰਕੇ ਦੀ ਅਗਵਾਈ ਹੇਠ ਮੰਤਰੀ ਸਾਹਿਬਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਨਮਾਨ ਚਿੰਨ ਨਾਲ ਵੀ ਨਿਵਾਜਿਆ।
ਇਸ ਮੌਕੇ ਮੰਤਰੀ ਡਾ.ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਬਚਨਵੱਧ ਹੈ। ਡਾ.ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਵਾਸਤੇ ਮਿਆਰੀ ਪੌਸਟਿਕ ਅਹਾਰ ਉਪਲੱਬਧ ਕਰਵਾਇਆ ਜਾ ਰਿਹਾ ਹੈ, ਬੁਢਾਪਾ, ਵਿਧਵਾ ਅਤੇ ਅਪਾਹਜਾਂ ਵਾਸਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਆਗਨਵਾੜੀਆਂ ਰਾਹੀਂ ਛੇ ਸਾਲ ਤੱਕ ਦੇ ਬੱਚਿਆਂ ਦੀਆਂ ਗੰਭੀਰ ਬਿਮਾਰੀਆਂ ਦਾ ਇਲਾਜ਼ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨੇਪਾਲ ਦੇ ਪੋਖਰਾ 'ਚ ਵੱਡਾ ਜਹਾਜ਼ ਹਾਦਸਾ, ਲੈਂਡਿੰਗ ਤੋਂ ਪਹਿਲਾਂ ਹਵਾ 'ਚ ਲੱਗੀ ਅੱਗ, ਹੁਣ ਤੱਕ 30 ਲਾਸ਼ਾਂ ਬਰਾਮਦ
ਮੰਤਰੀ ਡਾ.ਬਲਜੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਣੂੰਕੇ ਦੀ ਕਾਰਗੁਜ਼ਾਰੀ ਦੀ ਪ੍ਰਸੰਸਾ ਕਰਦੇ ਹੋਏ ਆਖਿਆ ਕਿ ਵਿਧਾਇਕਾ ਮਾਣੂੰਕੇ ਆਪਣੇ ਹਲਕੇ ਤੋਂ ਇਲਾਵਾ ਹੋਰਨਾਂ ਹਲਕਿਆਂ ਦੀਆਂ ਧੀਆਂ ਦੇ ਵੀ ਘਰੇਲੂ ਝਗੜੇ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੱਲ ਕਰਵਾ ਰਹੇ ਹਨ ਅਤੇ ਬਹੁਤ ਸਾਰੀਆਂ ਧੀਆਂ ਨੂੰ ਉਹਨਾਂ ਦੇ ਘਰਾਂ ਵਿੱਚ ਮੁੜ ਵਸਾਇਆ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਸਕੀਮਾਂ ਲੈ ਕੇ ਆ ਰਹੀ ਹੈ ਅਤੇ ਲੋਕਾਂ ਦੇ ਛੇ ਸੌ ਯੂਨਿਟ ਤੱਕ ਬਿਜਲੀ ਬਿਲ ਮੁਆਫ਼ ਕਰਨ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੀਆਂ ਘਰੇਲੂ ਔਰਤਾਂ ਲਈ ਇੱਕ ਹਜ਼ਾਰ ਰੁਪਏ ਮਹੀਨਾਂ ਦੇਣ ਲਈ ਵੀ ਤਿਆਰੀ ਕਰ ਰਹੀ ਹੈ।
ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ, ਰਛਪਾਲ ਸਿੰਘ ਚੀਮਨਾਂ, ਪਰਮਜੀਤ ਸਿੰਘ ਚੀਮਾਂ, ਅਮਰਦੀਪ ਸਿੰਘ ਟੂਰੇ, ਡਾ.ਮਨਦੀਪ ਸਿੰਘ ਸਰਾਂ, ਗੁਰਪ੍ਰੀਤ ਸਿੰਘ ਨੋਨੀ, ਮੁਖਤਿਆਰ ਸਿੰਘ ਮਾਣੂੰਕੇ, ਰਾਕੇਸ਼ ਸਿੰਗਲਾ, ਸਨੀ ਬੱਤਰਾ, ਹਰਜੀਤ ਸਿੰਘ ਕਾਉਂਕੇ, ਸੋਨੀ ਕਾਉਂਕੇ, ਘੋਲਾ ਸਿੰਘ, ਪੂਰਨ ਸਿੰਘ ਕਾਉਂਕੇ, ਜਸਵਿੰਦਰ ਸਿੰਘ ਛਿੰਦੀ, ਜਗਦੇਵ ਸਿੰਘ ਜੱਗਾ, ਸਤਵੰਤ ਸਿੰਘ, ਦੀਪਕ ਕੁਮਾਰ ਲੁਧਿਆਣਾ, ਸੁਨੀਲ ਕੁਮਾਰ ਲੁਧਿਆਣਾ, ਜਸਵਿੰਦਰ ਸਿੰਘ ਲੋਪੋ ਆਦਿ ਵੀ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।