Ludhiana News: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ 1.84 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਹੈ ਜਿਸ ਨੂੰ ਪੂਰਾ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਢੁੱਕਵੇਂ ਪ੍ਰਬੰਧ ਕੀਤੇ ਹਨ। ਮੰਡੀਆਂ ’ਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਸਮੇਤ ਹਰੇਕ ਵਰਗ ਦੇ ਹਿੱਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਜਗਰਾਉਂ ਮੰਡੀ ’ਚ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। 


ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਇਤਿਹਾਸ ’ਚ ਨਿਵੇਕਲੀਆਂ ਗੱਲਾਂ ਵਾਪਰੀਆਂ ਸ਼ੁਰੂ ਹੋਈਆਂ ਹਨ ਤੇ ‘ਆਪ’ ਸਰਕਾਰ ਨੇ ਛੇ ਮਹੀਨੇ ਅੰਦਰ ਹੀ ਇਤਿਹਾਸਕ ਤਬਦੀਲੀਆਂ ਲਿਆਂਦੀਆਂ ਹਨ। ਝੋਨੇ ਦੀ ਖਰੀਦ ਸਬੰਧੀ ਮਿਸਾਲ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨਾ ਲੈ ਕੇ ਮੰਡੀਆਂ ’ਚ ਪੁੱਜਦੇ ਕਿਸਾਨਾਂ ਦੀ ਫ਼ਸਲ ਦੀ 12 ਵਜੇ ਬੋਲੀ ਲੱਗਦੀ ਹੈ ਤੇ 4 ਵਜੇ ਰੁਪਏ ਕਿਸਾਨਾਂ ਦੇ ਖਾਤੇ ’ਚ ਪੈ ਜਾਂਦੇ ਹਨ। ਲਗਭਗ 400 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ’ਚ ਪਾਏ ਜਾ ਚੁੱਕੇ ਹਨ ਤੇ ਇਹ ਸਭ ਸਰਕਾਰ ਦੀ ਸਾਫ਼ ਤੇ ਸਪੱਸ਼ਟ ਨੀਅਤ ਤੇ ਨੀਤੀ ਕਾਰਨ ਸੰਭਵ ਹੋਇਆ ਹੈ ਜਦਕਿ ਪਹਿਲੀਆਂ ਸਰਕਾਰਾਂ ਅਜਿਹਾ ਕਰਨ ’ਚ ਨਾਕਾਮ ਰਹੀਆਂ। 



ਉਨ੍ਹਾਂ ਦੱਸਿਆ ਕਿ ਹੁਣ ਤੱਕ ਸਾਢੇ 7 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ’ਚ ਆਇਆ ਜਿਸ ’ਚੋਂ 7 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਹੋ ਚੁੱਕੀ ਹੈ। ਇਸ ’ਚੋਂ ਇੱਕ ਲੱਖ 12 ਟਨ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਵੀਰਾਂ ਨੂੰ ਸੁੱਕਾ ਤੇ ਸਾਫ਼ ਝੋਨੇ ਮੰਡੀਆਂ ’ਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਇਕ-ਇਕ ਦਾਣਾ ਝੋਨੇ ਦਾ ਖਰੀਦਣ ਲਈ ਵਚਨਬੱਧ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।