(Source: ECI/ABP News)
ਤੇਜ਼ ਰਫਤਾਰ ਕੈਂਟਰ ਨੇ ਕਾਂਵੜੀਆਂ ਨੂੰ ਮਾਰੀ ਟੱਕਰ, ਇੱਕ ਦੀ ਹੋਈ ਮੌਤ , ਦੂਜਾ ਗੰਭੀਰ ਜ਼ਖ਼ਮੀ
Ludhiana News: ਹਰਿਆਣਾ ਦੇ ਅੰਬਾਲਾ 'ਚ ਇੱਕ ਤੇਜ਼ ਰਫਤਾਰ ਕੈਂਟਰ ਨੇ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ‘ਚ ਇੱਕ ਕਾਂਵੜੀਏ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ

Ludhiana News: ਹਰਿਆਣਾ ਦੇ ਅੰਬਾਲਾ 'ਚ ਇੱਕ ਤੇਜ਼ ਰਫਤਾਰ ਕੈਂਟਰ ਨੇ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ‘ਚ ਇੱਕ ਕਾਂਵੜੀਏ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਮੁੱਲਾਪੁਰ, ਲੁਧਿਆਣਾ ਵਜੋਂ ਹੋਈ ਹੈ।
ਹਾਸਲ ਜਾਣਕਾਰੀ ਅਨੁਸਾਰ ਇਹ ਹਾਦਸਾ ਦਿੱਲੀ-ਚੰਡੀਗੜ੍ਹ ਹਾਈਵੇਅ 'ਤੇ ਅੰਬਾਲਾ ਕੈਂਟ 'ਚ ਜੰਡਲੀ ਪੁਲ ਨੇੜੇ ਅੱਜ ਸ਼ੁੱਕਰਵਾਰ ਸਵੇਰੇ 3.15 ਵਜੇ ਵਾਪਰਿਆ ਹੈ। ਇਸ ਹਾਦਸੇ ਤੋਂ ਬਾਅਦ ਮੁਲਜ਼ਮ ਡਰਾਈਵਰ ਕੈਂਟਰ ਛੱਡ ਕੇ ਫਰਾਰ ਹੋ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦਿੱਲੀ ਨੰਬਰ ਦੇ ਕੈਂਟਰ ਨੂੰ ਕਬਜ਼ੇ 'ਚ ਲੈ ਲਿਆ।
ਥਾਣੇ ਦੇ ਐਸਐਚਓ ਸਤੀਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ ਮ੍ਰਿਤਕ ਦਾ ਸਾਥੀ ਸੁਰੇਸ਼ ਗੰਭੀਰ ਜ਼ਖ਼ਮੀ ਹੋ ਗਿਆ। ਕੈਂਟਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ 'ਚ ਰਖਵਾ ਦਿੱਤਾ ਹੈ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਬੀਤੇ ਕੱਲ ਥਾਣਾ ਬਨੂੜ ਅਧੀਨ ਪੈਂਦੇ ਇਲਾਕੇ ’ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਪੈਟਰੋਲ ਪੰਪ ਡਕੈਤੀ ਮਾਮਲਾ : ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਇੱਕ ਦੀ ਮੌਤ, ਦੂਜਾ ਜ਼ਖ਼ਮੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
