Ludhiana News: ਮੈਦਾਨ 'ਚ ਕੈਪਟਨ ਦੀ ਧੀ ਜੈਇੰਦਰ, ਖਾਲਿਸਤਾਨ ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖਿਲਾਫ ਭੜਕੀ, ਅੰਮ੍ਰਿਤਪਾਲ ਸਿੰਘ ਵਿਰੁੱਧ ਮੰਗੀ ਕਾਰਵਾਈ
ਸੂਬੇ ਅੰਦਰ ਲਾਅ ਐਂਡ ਆਰਡਰ ਦੀ ਖਰਾਬ ਸਥਿਤੀ ਉਪਰ ਉਨ੍ਹਾਂ ਕਿਹਾ ਕਿ ਇਹ ਗ੍ਰਹਿ ਮੰਤਰੀ ਦੀ ਜਿੰਮੇਵਾਰੀ ਹੈ। ਖਾਲਿਸਤਾਨ ਦੇ ਮੁੱਦੇ ਉਪਰ ਜੈ ਇੰਦਰ ਕੌਰ ਨੇ ਕਿਹਾ ਕੈਪਟਨ ਸਰਕਾਰ ਵੇਲੇ ਕੋਈ ਢਿੱਲ ਨਹੀਂ ਸੀ। ਇਹ ਸਰਕਾਰ ਦੀ ਨਲਾਇਕੀ ਹੈ।
Ludhiana News: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਤੇ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਦੀ ਮਹਿਲਾ ਵਿੰਗ ਪ੍ਰਧਾਨ ਜੈ ਇੰਦਰ ਕੌਰ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਦੌਰਾ ਕੀਤਾ। ਉਨ੍ਹਾਂ ਮੰਡੀ ਵਿੱਚ ਫ਼ਸਲ ਵਿਕਣ ਦਾ ਇੰਤਜਾਰ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਮੁਸ਼ਕਲਾਂ ਵੀ ਸੁਣੀਆਂ।
ਜੈ ਇੰਦਰ ਕੌਰ ਨੇ ਮੰਡੀਆਂ ਚ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ, ਉੱਥੇ ਹੀ ਖਾਲਿਸਤਾਨ ਦੇ ਮੁੱਦੇ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ। ਸੂਬੇ ਅੰਦਰ ਲਾਅ ਐਂਡ ਆਰਡਰ ਦੀ ਖਰਾਬ ਸਥਿਤੀ ਉਪਰ ਉਨ੍ਹਾਂ ਕਿਹਾ ਕਿ ਇਹ ਗ੍ਰਹਿ ਮੰਤਰੀ ਦੀ ਜਿੰਮੇਵਾਰੀ ਹੈ। ਖਾਲਿਸਤਾਨ ਦੇ ਮੁੱਦੇ ਉਪਰ ਜੈ ਇੰਦਰ ਕੌਰ ਨੇ ਕਿਹਾ ਕੈਪਟਨ ਸਰਕਾਰ ਵੇਲੇ ਕੋਈ ਢਿੱਲ ਨਹੀਂ ਸੀ। ਇਹ ਸਰਕਾਰ ਦੀ ਨਲਾਇਕੀ ਹੈ।
ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਦੀ ਮਹਿਲਾ ਵਿੰਗ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨ ਰੁਲ ਰਹੇ ਹਨ। ਕੋਈ ਸਾਰ ਨਹੀਂ ਲੈ ਰਿਹਾ ਹੈ। ਇਸ ਕਰਕੇ ਉਹ ਮੰਡੀਆਂ ਵਿੱਚ ਖੁਦ ਆਏ ਹਨ। ਪੂਰੀ ਰਿਪੋਰਟ ਬਣਾ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਜਾਵੇਗੀ। ਸੰਗਰੂਰ ਅੰਦਰ ਕਿਸਾਨਾਂ ਦੇ ਧਰਨੇ ਉਪਰ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਭਾਰਤ ਸਰਕਾਰ ਦਾ ਪਹਿਲਾ ਐਕਸ਼ਨ, ਟਵਿੱਟਰ ਅਕਾਊਂਟ ਬੰਦ
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲਾ ਵਾਰ ਕਰਦੇ ਹੋਏ ਭਾਰਤ ਸਰਕਾਰ ਨੇ ਦੇਸ਼ ਵਿੱਚ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ 'ਤੇ ਉਸ ਦੇ ਕਰੀਬ 11,000 ਫੋਲੋਅਰਜ਼ ਹਨ।
ਹਾਸਲ ਜਾਣਕਾਰੀ ਅਨੁਸਾਰ ਕਾਨੂੰਨੀ ਕਾਰਵਾਈ ਦੀ ਮੰਗ ਦੇ ਜਵਾਬ 'ਚ ਭਾਰਤ ਸਰਕਾਰ ਨੇ ਉਸ ਦੇ ਖਾਤੇ ਨੂੰ ਬੰਦ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਸਿਆਸੀ ਲੀਡਰ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।