Ludhiana News : ਪੰਜਾਬ 'ਚ ਲੁਧਿਆਣਾ ਦੇ ਜਗਰਾਓਂ 'ਚ ਜਨਮਦਿਨ ਪਾਰਟੀ ਤੋਂ ਵਾਪਸ ਆ ਰਹੇ ਦੋਸਤਾਂ ਦੀ ਕਾਰ ਨਹਿਰ 'ਚ ਡਿੱਗ ਗਈ। ਲੋਕਾਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਦੋਸਤਾਂ ਦੀ ਜਾਨ ਬਚਾਈ ਪਰ ਦੋ ਨੌਜਵਾਨ ਅਜੇ ਵੀ ਲਾਪਤਾ ਹਨ। ਉਹਨਾਂ ਦੀ ਭਾਲ ਅਜੇ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਜਨਮਦਿਨ ਵਾਲਾ ਵਿਅਕਤੀ ਅਤੇ ਉਸ ਦਾ ਦੋਸਤ ਸਾਹਮਣੇ ਵਾਲੀ ਸੀਟ 'ਤੇ ਬੈਠੇ ਸਨ ਜੋ ਪਾਣੀ 'ਚ ਰੁੜ੍ਹ ਗਏ।
ਨਾਲ ਦੇ ਪਿੰਡ 'ਚ ਗਏ ਸੀ ਜਨਮਦਿਨ ਦੀ ਪਾਰਟੀ ਕਰਨ
ਜਾਣਕਾਰੀ ਅਨੁਸਾਰ ਪਿੰਡ ਲੱਖਾ ਦੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਅੱਜ ਜਨਮ ਦਿਨ ਸੀ। ਬੀਤੀ ਰਾਤ ਦਿਲਪ੍ਰੀਤ ਆਪਣੇ ਤਿੰਨ ਦੋਸਤਾਂ ਨਾਲ ਪਿੰਡ ਡੱਲੇ ਦੇ ਇੱਕ ਰੈਸਟੋਰੈਂਟ ਵਿੱਚ ਪਾਰਟੀ ਕਰਨ ਗਏ ਸੀ। ਇੱਥੇ ਪਾਰਟੀ ਤੋਂ ਬਾਅਦ ਚਾਰੇ ਦੋਸਤ ਆਪਣੀ ਜ਼ੈਨ ਕਾਰ ਵਿੱਚ ਪਿੰਡ ਡੱਲਾ ਵੱਲ ਆ ਰਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਹੋਣ ਕਾਰਨ ਕਾਰ ਨਹਿਰ ਵਿੱਚ ਜਾ ਡਿੱਗੀ। ਦਿਲਪ੍ਰੀਤ ਅਤੇ ਸਤਨਾਮ ਪਾਣੀ ਵਿੱਚ ਰੁੜ੍ਹ ਗਏ।
Patiala News: ਆਖਰ ਟਰਾਂਸਫਾਰਮ ਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਆਇਆ ਅੜਿੱਕੇ
ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਦੀ ਬਚਾਈ ਜਾਨ
ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਲੋਕ ਇਕੱਠੇ ਹੋ ਗਏ। ਇਸ ਘਟਨਾ ਦਾ ਐਲਾਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਵੀ ਕੀਤਾ ਗਿਆ। ਪਿੰਡ ਵਾਸੀਆਂ ਨੇ ਬਚਾਅ ਕਰਦੇ ਹੋਏ ਦੋ ਨੌਜਵਾਨਾਂ ਨੂੰ ਸੁਰੱਖਿਅਤ ਨਹਿਰ 'ਚੋਂ ਬਾਹਰ ਕੱਢ ਲਿਆ। ਜਦ ਕਿ ਦੇਰ ਰਾਤ ਤੱਕ ਕਈ ਕੋਸ਼ਿਸ਼ਾਂ ਦੇ ਬਾਵਜੂਦ ਬਾਕੀ ਦੋ ਨੌਜਵਾਨਾਂ ਇਕਬਾਲ ਅਤੇ ਮਨਜਿੰਦਰ ਦਾ ਬਚਾਅ ਹੋ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।